AAP Vs BJP: ਆਪ ਦੇ 'ਆਪਰੇਸ਼ਨ ਲੋਟਸ' ਦੇ ਇਲਜ਼ਾਮ 'ਤੇ BJP ਖਿਲਾਫ਼ ਪੰਜਾਬ ਪੁਲਿਸ ਨੇ ਦਰਜ ਕੀਤੀ FIR, ਜਾਣੋ ਕੀ ਹੈ ਪੂਰਾ ਮਾਮਲਾ
Punjab Police File FIR Against BJP: ਆਮ ਆਦਮੀ ਪਾਰਟੀ (ਆਪ) ਦੇ ਕਈ ਨੇਤਾਵਾਂ ਨੇ ਭਾਜਪਾ 'ਤੇ ਦੋਸ਼ ਲਗਾਇਆ ਹੈ ਕਿ ਉਹ ਪੰਜਾਬ 'ਚ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਨੇ ਇਸ ਸਬੰਧੀ ਐਫਆਈਆਰ ਦਰਜ ਕਰ ਲਈ ਹੈ।
FIR against BJP: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ 'ਚ 'ਆਪ' ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਭਾਜਪਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਸੌਂਪੀ ਸ਼ਿਕਾਇਤ ਵਿੱਚ ਪਾਰਟੀ ਨੇ ਭਾਜਪਾ ਦੇ ਕਈ ਨੇਤਾਵਾਂ 'ਤੇ ਪੰਜਾਬ ਤੋਂ 'ਆਪ' ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਭਾਜਪਾ 'ਤੇ 25-25 ਕਰੋੜ ਰੁਪਏ ਵਿੱਚ 10 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਲੋਕਤੰਤਰ ਲਈ ਵੱਡਾ ਖਤਰਾ ਹੈ।
'ਭਾਜਪਾ ਸੱਤਾ ਦੇ ਨਸ਼ੇ 'ਚ ਹੈ'
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਮੁੱਦੇ ਨੂੰ ਲੈ ਕੇ ਇੱਕ ਵੀਡੀਓ ਜਾਰੀ ਕੀਤੀ ਸੀ। ਇਸ ਵਿੱਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਾਸੀ ਆਪਣੀ ਮਿੱਟੀ ਦੇ ਵਫ਼ਾਦਾਰ ਹਨ। ਭਾਜਪਾ ਸੱਤਾ ਦੇ ਨਸ਼ੇ ਵਿੱਚ ਹੈ। ਜੇਕਰ ਲੋਕ ਵੋਟ ਨਹੀਂ ਪਾਉਣਗੇ ਤਾਂ ਉਹ ਵਿਧਾਇਕਾਂ ਨੂੰ ਖਰੀਦਣ ਦਾ ਰਾਹ ਚੁਣਦੇ ਹਨ। ਉਨ੍ਹਾਂ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਿਕੰਦਰ ਨੂੰ ਵੀ ਪੰਜਾਬੀਆਂ ਨੇ ਰੋਕਿਆ ਸੀ। ਉਨ੍ਹਾਂ ਆਪਣੇ ਵਿਧਾਇਕਾਂ 'ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਪੰਜਾਬ ਪ੍ਰਤੀ ਵਫ਼ਾਦਾਰ ਰਹਿਣਗੇ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਸਬੰਧੀ ਬਿਆਨ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਭਾਜਪਾ ਨੇ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਖਰੀਦ ਕੇ ਵੱਖ-ਵੱਖ ਰਾਜਾਂ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਨੂੰ ਡੇਗ ਕੇ ਲੋਕਤੰਤਰ ਦਾ ਕਤਲ ਕੀਤਾ ਹੈ। ਹੁਣ ਪੰਜਾਬ ਪੁਲਿਸ ਨੇ 'ਆਪ' ਦੀ ਸ਼ਿਕਾਇਤ ਤੋਂ ਬਾਅਦ ਇਸ ਮਾਮਲੇ 'ਚ ਭਾਜਪਾ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :