ਪੜਚੋਲ ਕਰੋ

Punjab Police: ਪੰਜਾਬ ਪੁਲਿਸ ਦੀ ਹੁਣ ਧਾਰਮਿਕ ਸਥਾਨਾਂ 'ਤੇ ਨਜ਼ਰ, 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ

Punjab Police security arrangement: ਧਾਰਮਿਕ ਸਥਾਨਾਂ ‘ਤੇ ਪੁਖ਼ਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ  ਵੱਲੋਂ ਅਜਿਹੀਆਂ ਸੰਸਥਾਵਾਂ ਜਿਵੇਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ’ਤੇ ਦੋ ਦਿਨਾਂ ਵਿਸ਼ੇਸ਼ ਚੈਕਿੰਗ ਕੀਤੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਰਤੀ ਅਨਸਰਾਂ ‘ਤੇ ਸਖ਼ਤੀ ਨਾਲ ਨਜ਼ਰ ਰੱਖਣ ਲਈ ਸਾਰੇ ਧਾਰਮਿਕ ਸਥਾਨਾਂ ‘ਤੇ ਪੁਖ਼ਤਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ  ਵੱਲੋਂ ਅਜਿਹੀਆਂ ਸੰਸਥਾਵਾਂ  ਜਿਵੇਂ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ’ਤੇ ਦੋ ਦਿਨਾਂ ਵਿਸ਼ੇਸ਼ ਚੈਕਿੰਗ ਕੀਤੀ  ਗਈ । ਇਸ ਚੈਕਿੰਗ ਦਾ ਉਦੇਸ਼ ਧਾਰਮਿਕ ਸੰਸਥਾਵਾਂ ਤੇ  ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਅਤੇ ਇਹ ਯਕੀਨੀ ਬਣਾਉਣ ਸੀ ਅਜਿਹੀਆਂ ਸੰਸਥਾਵਾਂ ਤੇ  ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਅਤੇ ਪੂਰੀ ਤਰਾਂ ਕੰਮ ਕਰ ਰਹੇ ਹਨ।  ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਇਹ ਵਿਸ਼ੇਸ਼ ਚੈਕਿੰਗ ਕੀਤੀ ਗਈ ਸੀ ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁੁਕਲਾ ਨੇ ਕਿਹਾ ਕਿ ਸੀਪੀਜ/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸਾਰੇ ਧਾਰਮਿਕ ਸਥਾਨਾਂ ਜਿਨਾਂ ਵਿੱਚ ਮੰਦਰਾਂ, ਗੁਰਦੁਆਰਿਆਂ, ਚਰਚਾਂ ਅਤੇ ਮਸਜਿਦਾਂ ਸ਼ਾਮਲ ਹਨ, ਦਾ ਦੌਰਾ ਕਰਨ ਲਈ ਲਈ ਲੋੜੀਂਦੀ ਗਿਣਤੀ ਵਿੱਚ ਟੀਮਾਂ ਤਾਇਨਾਤ ਕਰਨ ਅਤੇ ਪੁਜਾਰੀਆਂ ਅਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨਾਲ ਸੁਰੱਖਿਆ ਸਮੀਖਿਆ ਮੀਟਿੰਗਾਂ ਕਰਨ।   ਉਨਾਂ ਕਿਹਾ ਕਿ ਗਜਟਿਡ ਰੈਂਕ ਦੇ ਅਧਿਕਾਰੀਆਂ (ਜੀ.ਓਜ) ਨੂੰ ਮਹੱਤਵਪੂਰਨ ਧਾਰਮਿਕ ਸਮੂਹਾਂ ਜਿਵੇਂ ਕਿ ਸਤਕਾਰ ਕਮੇਟੀਆਂ ਅਤੇ ਸ਼ਿਵ ਸੈਨਾ ਆਗੂਆਂ ਨਾਲ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ਸੀ।

ਉਨਾਂ ਨੇ ਪੁਲਿਸ ਟੀਮਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਾਰੇ ਧਾਰਮਿਕ ਸਥਾਨਾਂ  ‘ਤੇ ਸੀਸੀਟੀਵੀ ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਚੌਕੀਦਾਰ/ਸੁਰੱਖਿਆ ਗਾਰਡ ਵੱਲੋਂ ਨਿਗਰਾਨੀ ਕੀਤੀ ਜਾਵੇ।

ਇਸ ਦੌਰਾਨ ਘੱਟੋ-ਘੱਟ 698 ਪੁਲੀਸ ਟੀਮਾਂ, ਜਿਨਾਂ ਵਿੱਚ 4000 ਤੋਂ ਵੱਧ ਪੁਲੀਸ ਮੁਲਾਜਮ ਸ਼ਾਮਲ ਸਨ, ਨੇ ਸੂਬੇ ਭਰ ਵਿੱਚ 16118 ਗੁਰਦੁਆਰਿਆਂ, 4263 ਮੰਦਰਾਂ, 1930 ਚਰਚਾਂ ਅਤੇ 777 ਮਸਜਿਦਾਂ ਦੀ ਚੈਕਿੰਗ ਕੀਤੀ। ਇਹ ਸਮੁੱਚੀ ਚੈਕਿੰਗ ਦੀ ਨਿਗਰਾਨੀ ਰੇਂਜ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਐਸ.ਪੀ.) ਵੱਲੋਂ ਖੁਦ  ਕੀਤੀ ਗਈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਮੂਹ ਗੁਰਦੁਆਰਿਆਂ, ਮੰਦਰਾਂ, ਚਰਚਾਂ ਅਤੇ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਧਾਰਮਿਕ ਅਦਾਰਿਆਂ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਮੇਸ਼ਾ ਚੌਕਸ ਰਹਿਣ।

ਉਨਾਂ ਨੇ ਸੀਸੀਟੀਵੀ ਕੈਮਰਿਆਂ ਦੀ ਹਫਤਾਵਾਰੀ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕੰਮ ਕਰ ਰਹੇ ਹਨ ਜਾਂ ਨਹੀਂ। ਉਨਾਂ ਪ੍ਰਬੰਧਕ ਕਮੇਟੀਆਂ ਨੂੰ ਆਪੋ-ਆਪਣੇ ਧਾਰਮਿਕ ਸਥਾਨਾਂ ਦੇ ਪ੍ਰਵੇਸ਼ ਦੁਆਰ ‘ਤੇ ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਸਲਾਹ ਵੀ ਦਿੱਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

ਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!Sukhbir Badal Accident | ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹਾਦਸਾ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ
Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Embed widget