ਪੜਚੋਲ ਕਰੋ

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022" ਨਾਲ ਨਵਾਜ਼ਿਆ

Punjab News : ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿੱਢੀ ਮੁਹਿੰਮ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ (Punjab Police) ਦੇ ਟਰੈਫਿਕ ਵਿੰਗ

Punjab News : ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਤੇ ਬਿਹਤਰ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿੱਢੀ ਮੁਹਿੰਮ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ (Punjab Police) ਦੇ ਟਰੈਫਿਕ ਵਿੰਗ ਨੂੰ ਰੋਡ ਸੇਫਟੀ ਇੰਟਰਵੈਂਸ਼ਨਜ਼ ਦੀ ਸ਼੍ਰੇਣੀ ਵਿੱਚ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022’’ ਨਾਲ ਸਨਮਾਨਿਤ ਕਰ ਕੇ ਸੂਬੇ ਲਈ ਨਾਮੜਾ ਖੱਟਿਆ ਹੈ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਏ.ਡੀ.ਜੀ.ਪੀ. ਟਰੈਫਿਕ ਅਮਰਦੀਪ ਸਿੰਘ ਰਾਏ ਅਤੇ ਟਰੈਫਿਕ ਵਿੰਗ ਦੀ ਸਮੁੱਚੀ ਟੀਮ ਨੂੰ ਉਨ੍ਹਾਂ ਦੀ ਵਚਨਬੱਧਤਾ ਅਤੇ ਸਖ਼ਤ ਮਿਹਨਤ ਲਈ ਵਧਾਈ ਦਿੱਤੀ, ਜਿਨ੍ਹਾਂ ਨੇ ਟਰੈਫਿਕ ਵਿੰਗ ਦੇ ਮਿਸ਼ਨ ਦੀ ਸਫਲਤਾ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਇਹ ਸਨਮਾਨ ਮੰਗਲਵਾਰ ਨੂੰ ਫਿਕੀ ਆਡੀਟੋਰੀਅਮ,ਫੈਡਰੇਸ਼ਨ ਹਾਊਸ, ਨਵੀਂ ਦਿੱਲੀ ਵਿਖੇ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ (ਫਿਕੀ) ਵੱਲੋਂ ‘ ਰੋਲ ਆਫ਼ ਕਾਰਪੋਰੇਟਜ਼ ਇਨ ਰੋਡ ਸੇਫਟੀ ਅਤੇ ਫਿਕੀ ਰੋਡ ਸੇਫਟੀ ਐਵਾਰਡਜ਼ 2023 ਕਾਨਫਰੰਸ ਦੌਰਾਨ ਡਾ: ਨਵਦੀਪ ਅਸੀਜਾ , ਟਰੈਫਿਕ ਸਲਾਹਕਾਰ ਪੰਜਾਬ ਅਤੇ ਡਾਇਰੈਕਟਰ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀ.ਆਰ.ਐੱਸ.ਟੀ.ਆਰ.ਸੀ.) ਅਤੇ ਪੀ.ਆਰ.ਐੱਸ.ਟੀ.ਆਰ.ਸੀ. ਦੇ ਵਿਗਿਆਨੀ ਸਿਮਰਨਜੀਤ ਸਿੰਘ ਨੇ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਦੀ ਤਰਫੋਂ ਸਾਂਝੇ ਤੌਰ ਤੇ ਹਾਸਲ ਕੀਤਾ ।

ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਹ ਐਵਾਰਡ ਟਰੈਫਿਕ ਵਿੰਗ ਦੇ ਹਰ ਉਸ ਵਿਅਕਤੀ ਨੂੰ ਸਮਰਪਿਤ ਹੈ, ਜੋ ਪੰਜਾਬ ਦੀਆਂ ਸੜਕਾਂ ’ਤੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵੱਕਾਰੀ ਸਨਮਾਨ ਸੜਕ ਸੁਰੱਖਿਆ ਪਹਿਲਕਦਮੀਆਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਅਤੇ ਨਾਗਰਿਕਾਂ ਲਈ ਸੁਰੱਖਿਅਤ ਸੜਕਾਂ ਬਣਾਉਣ ਸਬੰਧੀ ਉਨ੍ਹਾਂ ਦੇ ਸਮਰਪਣ ਨੂੰ ਮਾਨਤਾ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਟਰੈਫਿਕ ਵਿੰਗ ਪੰਜਾਬ ਨੇ ਟਰੈਫਿਕ ਦੇ ਪ੍ਰਬੰਧਨ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰਨ ਸਮਰਪਣ ਅਤੇ ਮੁਹਾਰਤ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ 2022 ਵਿੱਚ ਸੜਕਾਂ ’ਤੇ ਜਾਨਾਂ ਬਚਾਉਣ ਲਈ ਸਭ ਤੋਂ ਅੱਗੇ ਹੋ ਕੇ ਸੁਹਿਰਦਤਾ ਤੇ ਸਮਰਪਣ ਨਾਲ ਕੰਮ ਕੀਤਾ ਹੈ।

ਜਿਕਰਯੋਗ ਹੈ ਕਿ ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ (ਪੀਆਰਐਸਟੀਆਰਸੀ) ਨੇ ਡਾਟਾ-ਡ੍ਰਿਵਨ ਡਿਸੀਜਨ ਮੇਕਿੰਗ, ਸੂਚਿਤ ਚੋਣਾਂ ਖਾਤਿਰ ਅਤੇ ਸੜਕ ਸੁਰੱਖਿਆ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਡੇਟਾ ਦੀ ਵਰਤੋਂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget