Punjab News: ਪੰਜਾਬ ਪੁਲਿਸ ਨੇ ਘੇਰ ਲਿਆ ਪੂਰਾ ਇਲਾਕਾ, ਦਿੱਤੀ ਵਾਰਨਿੰਗ! ਗਲਤ ਕੰਮ ਕਰਨ ਵਾਲਿਆਂ ਨੂੰ ਪਈਆਂ ਭਾਜੜਾਂ
CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸ ਲੜੀ ਦੇ ਤਹਿਤ 'ਡਰੱਗਸ ਖ਼ਿਲਾਫ਼ ਜੰਗ' ਮੁਹਿੰਮ ਹੇਠ ਅੱਜ ਪੁਲਿਸ ਨੇ ਟਾਂਡਾ..

Punjab Police: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਡਰੱਗਸ ਖ਼ਿਲਾਫ਼ ਜੰਗ' ਮੁਹਿੰਮ ਹੇਠ ਅੱਜ ਪੁਲਿਸ ਨੇ ਟਾਂਡਾ ਵਿੱਚ ਵੱਡਾ ਸਰਚ ਓਪਰੇਸ਼ਨ ਚਲਾਇਆ। ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਡੀ.ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਚੰਡੀਗੜ੍ਹ ਬਸਤੀ (ਚੰਡੀਗੜ੍ਹ ਕਾਲੋਨੀ) 'ਚ ਐੱਸ.ਐਚ.ਓ. ਟਾਂਡਾ ਗੁਰਜਿੰਦਰਜੀਤ ਸਿੰਘ ਨਾਗਰਾ ਦੀ ਦੇਖਰੇਖ ਹੇਠ ਤਲਾਸ਼ੀ ਮੁਹਿੰਮ ਚਲਾਇਆ ਗਿਆ। ਇਸ ਤਲਾਸ਼ੀ ਮੁਹਿੰਮ ਦੌਰਾਨ, ਟਾਂਡਾ ਪੁਲਿਸ ਟੀਮ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਨਸ਼ਾ ਤਸਕਰੀ ਅਤੇ ਨਸ਼ਾ ਕਾਰੋਬਾਰ ਛੱਡਣ ਦੀ ਚੇਤਵਾਨੀ ਦਿੱਤੀ।
ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦਿਓ, ਨਹੀਂ ਤਾਂ ਸਖਤ ਕਾਰਵਾਈ ਲਈ ਤਿਆਰ ਰਹੋ- ਪੰਜਾਬ ਪੁਲਿਸ
ਇਸ ਮੌਕੇ ਡੀ.ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਐੱਸ.ਐਚ.ਓ. ਟਾਂਡਾ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਦੇ ਹੁਕਮਾਂ ਅਨੁਸਾਰ ਟਾਂਡਾ ਪੁਲਿਸ ਵੱਲੋਂ ਨਸ਼ੇ ਦੇ ਖਾਤਮੇ ਲਈ ਇਹ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਟਾਂਡਾ 'ਚ ਨਸ਼ੇ ਦਾ ਕਾਰੋਬਾਰ ਕਰਦਿਆਂ ਫੜਿਆ ਗਿਆ ਤਾਂ ਉਸ ਦੇ ਖਿਲਾਫ ਕਾਨੂੰਨ ਅਨੁਸਾਰ ਸਭ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ।
ਇਸੇ ਲੜੀ ਤਹਿਤ ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਨਸ਼ੇ ਵੇਚਣ ਵਾਲਿਆਂ ਦੇ ਖਿਲਾਫ ਲਗਾਤਾਰ ਸਖਤ ਐਕਸ਼ਨ ਦੇਖਣ ਨੂੰ ਮਿਲ ਰਹੇ ਹਨ। ਜਿਸ ਕਰਕੇ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਅਤੇ ਨਜ਼ਾਇਜ ਕਬਜਿਆਂ ਨੂੰ ਢਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ੇ ਵੇਚਣ ਵਾਲਿਆਂ ਨੂੰ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਵੀ ਸੁੱਟਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















