ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਮਿਲ ਗਈ ਹੈ। ਉਹ 5 ਜੁਲਾਈ ਨੂੰ ਸੰਸਦ ਭਵਨ ‘ਚ ਸਹੁੰ ਚੁੱਕਣਗੇ। ਪੰਜਾਬ ਪੁਲਿਸ ਦੀ ਇਕ ਟੀਮ ਅਸਾਮ ਦੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਸੂਤਰਾਂ ਮੁਤਾਬਕ ਪੁਲਿਸ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈਣ ਲਈ ਰਵਾਨਾ ਹੋਈ ਹੈ।


ਪੰਜਾਬ ਪੁਲਿਸ ਦੇ ਇੱਕ ਉੱਚ ਅਧਿਕਾਰੀ ਦੀ ਅਗਵਾਈ ਹੇਠ ਇਕ ਟੀਮ ਡਿਬਰੂਗੜ੍ਹ ਲਈ ਰਵਾਨਾ ਹੋਈ ਹੈ। ਪੰਜਾਬ ਪੁਲਿਸ ਦੀ ਟੀਮ ਭਾਈ ਅੰਮ੍ਰਿਤਪਾਲ ਨੂੰ ਦਿੱਲੀ ਲੈ ਕੇ ਜਾਵੇਗੀ। ਸਹੁੰ ਚੁੱਕਣ ਉਪਰੰਤ ਤੁਰਤ ਵਾਪਸ ਜੇਲ੍ਹ ਭੇਜਿਆ ਜਾਵੇਗਾ। ਇਸ ਦੌਰਾਨ ਅੰਮ੍ਰਿਤਪਾਲ ਨੂੰ ਕਿਸੇ ਨਾਲ ਮੁਲਾਕਾਤ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕਰਕੇ ਇਜਾਜ਼ਤ ਮੰਗੀ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਉਹ ਓਮ ਬਿਰਲਾ ਦੇ ਕਮਰੇ ‘ਚ ਅੰਮ੍ਰਿਤਪਾਲ ਸਹੁੰ ਚੁੱਕਣਗੇ।