ਚੰਡੀਗੜ੍ਹ: ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਨਵਾਂ ਮੋੜ ਆਇਆ ਹੈ। ਇਸ ਮਾਮਲੇ 'ਚ ਪੁਲਿਸ ਨੇ ਸੱਤ ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ।


ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਟੀਮ ਦੀ ਅਗਵਾਈ ਡੀਆਈਜੀ ਰਣਬੀਰ ਸਿੰਘ ਖੱਟੜਾ ਕਰ ਰਹੇ ਹਨ। ਇਨ੍ਹਾਂ ਡੇਰਾ ਪ੍ਰੇਮੀਆਂ ਵੱਲੋਂ ਹੀ ਗੁਰੂ ਗ੍ਰੰਥ ਸਾਹਿਬ ਚੋਰੀ ਕਰਨ ਦਾ ਦਾਅਵਾ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਕੁਝ ਘੰਟੇ ਬਾਅਦ ਡਿਊਟੀ ਮੈਜਿਸਟਰੇਟ ਨੇ ਡੇਰਾ ਪ੍ਰੇਮੀ ਸ਼ਕਤੀ ਸਿੰਘ ਤੇ ਸੁਖਜਿੰਦਰ ਸਿੰਘ ਉਰਫ਼ ਸਨੀ ਦੀ ਗ੍ਰਿਫ਼ਤਾਰੀ ਨੂੰ ਗ਼ੈਰਕਾਨੂੰਨੀ ਐਲਾਨ ਦਿੱਤਾ।


ਦੱਸਿਆ ਜਾ ਰਿਹਾ ਕਿ ਸੁਖਜਿੰਦਰ ਸਿੰਘ ਸਨੀ ਤੇ ਸ਼ਕਤੀ ਸਿੰਘ ਨੂੰ CBI ਵੱਲੋਂ ਇਸੇ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ CBI ਮੁਹਾਲੀ ਦੀ ਅਦਾਲਤ ਨੇ ਸਤੰਬਰ, 2018 ਚ ਦੋਵਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਅਦਾਲਤ ਨੇ ਦੋਵਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ।


ਗ੍ਰਿਫ਼ਤਾਰ ਕੀਤੇ ਬਾਕੀ ਪੰਜ ਡੇਰਾ ਪ੍ਰੇਮੀਆਂ ਨੂੰ ਅਦਾਲਤ ਨੇ ਦੋ ਦਿਨ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਗ੍ਰਿਫਤਾਰ ਕੀਤੇ ਸਾਰੇ ਮੁਲਜ਼ਮ ਫਰੀਦਕੋਟ ਜ਼ਿਲ੍ਹੇ ਦੇ ਰਹਿਣ ਵਾਲੇ ਹਨ।


DIG ਨੇ ਦਾਅਵਾ ਕੀਤਾ ਕਿ ਸੁਖਜਿੰਦਰ ਸਿੰਘ ਉਰਫ਼ ਸਨੀ ਤੇ ਰਣਦੀਪ ਸਿੰਘ ਉਰਫ਼ ਨੀਲਾ ਨੇ ਬੁਰਜ ਜਵਾਹਰ ਸਿੰਘ ਵਾਲਾ 'ਚੋਂ ਗੁਰੂ ਗ੍ਰੰਥ ਸਾਹਿਬ ਚੋਰੀ ਕੀਤਾ ਸੀ। ਬਾਕੀ ਜਣੇ ਇਸ ਘਟਨਾ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਵਿੱਚ ਸ਼ਾਮਲ ਸਨ।


ਇਹ ਵੀ ਪੜ੍ਹੋ:


ਅਦਾਲਤੀ ਚੱਕਰਾਂ ਤੋਂ ਅੱਕੇ ਪ੍ਰਾਈਵੇਟ ਸਕੂਲ ਵੱਲੋਂ ਮਾਪਿਆਂ ਨੂੰ ਖੁਦ ਰਾਹਤ ਦਾ ਐਲਾਨ


ਕੋਰੋਨਾ ਬਾਰੇ ਵੱਡਾ ਖੁਲਾਸਾ, ਚੀਨ ਤੋਂ ਪਹਿਲਾਂ ਇਸ ਦੇਸ਼ 'ਚ ਪਹੁੰਚ ਗਿਆ ਸੀ ਵਾਇਰਸ!


ਭਾਰਤ-ਚੀਨ ਸਰਹੱਦ 'ਤੇ ਵੱਡੀ ਹਲਚਲ, IAF ਵੱਲੋਂ ਏਅਰਬੇਸ 'ਤੇ ਲੜਾਕੂ ਜਹਾਜ਼ ਤਾਇਨਾਤ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ