Punjab News: ਪੰਜਾਬ ਪੁਲਿਸ ਦਾ SHO ਮੁਅੱਤਲ, ਇਹ ਗਲਤੀ ਪਈ ਭਾਰੀ, ਜਾਣੋ ਪੂਰਾ ਮਾਮਲਾ
Bathinda News: ਵਿਧਾਇਕ ਦੀ ਸ਼ਿਕਾਇਤ 'ਤੇ ਥਾਣਾ ਸਦਰ ਦੇ ਇੰਚਾਰਜ ਨੂੰ ਮੁਅੱਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਵਿਧਾਇਕ ਸੁਖਬੀਰ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਮੋਡ ਦੇ ਇੰਚਾਰਜ ਖਿਲਾਫ ਇਹ ਕਦਮ

Bathinda News: ਵਿਧਾਇਕ ਦੀ ਸ਼ਿਕਾਇਤ 'ਤੇ ਥਾਣਾ ਸਦਰ ਦੇ ਇੰਚਾਰਜ ਨੂੰ ਮੁਅੱਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਵਿਧਾਇਕ ਸੁਖਬੀਰ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਮੋਡ ਦੇ ਇੰਚਾਰਜ ਖਿਲਾਫ ਇਹ ਕਦਮ ਚੁੱਕਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਮੌੜ ਮੰਡੀ ਦੇ ਵਾਰਡ ਨੰਬਰ 1 ਵਿੱਚ ਨਗਰ ਪੰਚਾਇਤ ਦੀ ਜ਼ਿਮਨੀ ਚੋਣ ਸਬੰਧੀ ਵਿਧਾਇਕ ਸੁਖਬੀਰ ਸਿੰਘ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸ਼ੁੱਕਰਵਾਰ ਰਾਤ ਨੂੰ ਐਸ.ਐਚ.ਓ. ਮੌੜ ਮੰਡੀ ਜਗਦੇਵ ਸਿੰਘ ਨੂੰ ਬੁਲਾ ਕੇ ਮੌਕੇ ’ਤੇ ਪੁੱਜਣ ਲਈ ਕਿਹਾ ਗਿਆ। ਇਸ ਤੋਂ ਬਾਅਦ ਵੀ ਐੱਸ.ਐੱਚ.ਓ. ਮੌਕੇ 'ਤੇ ਨਹੀਂ ਪਹੁੰਚੇ। ਵਿਧਾਇਕ ਨੇ ਇਸ ਦੀ ਸ਼ਿਕਾਇਤ ਐਸਐਸਪੀ ਬਠਿੰਡਾ ਨੂੰ ਦਿੱਤੀ। ਇਸ ਮਾਮਲੇ ਵਿੱਚ ਐਸ.ਐਸ.ਪੀ ਡਿਊਟੀ 'ਚ ਅਣਗਹਿਲੀ ਲਈ ਐੱਸ.ਐੱਚ.ਓ. ਜਗਦੇਵ ਸਿੰਘ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਹੈ।






















