Punjab News: ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ! ਥਾਣਾ ਇੰਚਾਰਜਾਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਕੀਤਾ ਗਿਆ ਤਾਇਨਾਤ
ਪੁਲਿਸ ਮਹਿਕਮੇ ਦੇ ਵਿੱਚ ਇੱਕ ਵਾਰ ਫਿਰ ਤੋਂ ਫੇਰ ਬਦਲ ਦੇਖਣ ਨੂੰ ਮਿਲਿਆ। ਇਸ ਵਾਰ ਥਾਣੇ ਇੰਚਾਰਜਾਂ ਦੇ ਤਬਾਦਲੇ ਕੀਤੇ ਗਏ ਹਨ। ਆਓ ਜਾਣਦੇ ਹਾਂ ਕਿਹੜੇ ਅਧਿਕਾਰੀ ਨੂੰ ਕਿੱਥੇ ਭੇਜਿਆ ਗਿਆ ਹੈ।

Punjab Police Shuffle: ਅਬੋਹਰ ‘ਚ ਥਾਣਾ ਇੰਚਾਰਜਾਂ ਦੇ ਤਬਾਦਲਿਆਂ ਦੀ ਜਾਣਕਾਰੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਜ਼ਿਲ੍ਹਾ ਪੁਲਿਸ ਕਪਤਾਨ ਗੁਰਮੀਤ ਸਿੰਘ ਅਤੇ ਐਸ.ਪੀ. ਹੈਡਕੁਆਰਟਰ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਥਾਣਾ ਸਦਰ ਦੇ ਪ੍ਰਭਾਰੀ ਦਵਿੰਦਰ ਸਿੰਘ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਥਾਣਾ ਬਹਾਵਾਲਾ ਦਾ ਇੰਚਾਰਜ ਲਾਇਆ ਗਿਆ ਹੈ, ਜਦਕਿ ਥਾਣਾ ਸਦਰ ‘ਚ ਰਵਿੰਦਰ ਸ਼ਰਮਾ ਨੂੰ ਨਵਾਂ ਥਾਣਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੋਵੇਂ ਅਧਿਕਾਰੀਆਂ ਨੇ ਆਪਣਾ ਨਵਾਂ ਚਾਰਜ ਸੰਭਾਲ ਵੀ ਲਿਆ ਹੈ।
ਥਾਣਾ ਪ੍ਰਭਾਰੀ ਦਵਿੰਦਰ ਸਿੰਘ ਅਤੇ ਰਵਿੰਦਰ ਸ਼ਰਮਾ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ ਅਤੇ ਇਲਾਕੇ ਨੂੰ ਨਸ਼ਾ-ਮੁਕਤ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਪ੍ਰਤਿਬੱਧ ਹੈ।
ਇੱਥੇ ਹੀ ਦੱਸ ਦਈਏ ਇਸ ਸਾਲੇ ਦੇ ਵਿੱਚ ਕਈ ਮਹਿਕਮਿਆਂ ਦੇ ਵਿੱਚ ਟਰਾਂਸਫਰ ਕੀਤੇ ਗਏ। ਪਰ ਜੇਕਰ ਦੇਖਿਆ ਜਾਏ ਤਾਂ ਵੱਡੇ ਪੱਧਰ ਉੱਤੇ ਪੁਲਿਸ ਮਹਿਕਮੇ ਦੇ ਵਿੱਚ ਤਬਾਦਲੇ ਕੀਤੇ ਗਏ। ਹਾਲ ਦੇ ਵਿੱਚ ਹੀ ਪੰਜਾਬ ਸਰਕਾਰ ਵੱਲੋਂ 7 PSS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਪੰਜਾਬ ਸਿਵਲ ਸਕੱਤਰੇਤ ‘ਚ ਕੰਮ ਕਰ ਰਹੇ ਪੀਐਸਐਸ ਕਾਡਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ, ਜਿਸ ਨੂੰ ਲੈ ਕੇ ਲਿਸਟ ਵੀ ਰਿਲੀਜ਼ ਕੀਤੀ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















