ਚੰਡੀਗੜ੍ਹ: ਪੰਜਾਬ ਪੁਲਿਸ ਨੇ 10 ਫਰਵਰੀ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਖੇਤਰ 'ਚ ਹੋਏ ਅਸ਼ੋਕ ਕੁਮਾਰ ਦੇ ਕਤਲ ਕੇਸ ਨੂੰ ਸੁਲਝਾ ਲਿਆ ਹੈ। ਅਸ਼ੋਕ ਕੁਮਾਰ ਦੀ ਅਣਪਛਾਤਿਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ


ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਦੋਸ਼ੀਆਂ ਨੂੰ 27 ਮਾਰਚ ਨੂੰ ਥਾਣਾ ਸ਼ਾਹਪੁਰ ਕੰਢੀ, ਜ਼ਿਲ੍ਹਾ ਪਠਾਨਕੋਟ ਤੋਂ ਕਾਬੂ ਕੀਤਾ ਸੀ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਪਿਸਤੌਲ ਤੇ ਦੋ ਮੈਗਜ਼ੀਨ ਅਤੇ 21 ਜ਼ਿੰਦਾ ਕਾਰਤੂਸ ਤੇ ਇੱਕ 30 ਬੋਰ ਦੀ ਪਿਸਤੌਲ ਸਮੇਤ 18 ਕਾਰਤੂਸ ਬਰਾਮਦ ਕੀਤੇ ਗਏ ਹਨ, ਜਿਸ ਲਈ ਇੱਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।