ਪੜਚੋਲ ਕਰੋ
ਫਿਰੋਜ਼ਪੁਰ ਦੇ ਐਸ.ਐਸ.ਪੀ. ਦਾ ਦੇਹਾਂਤ

ਫ਼ਿਰੋਜਪੁਰ : ਇੱਥੋਂ ਦੇ ਐਸ.ਐਸ.ਪੀ. ਮਨਜਿੰਦਰ ਸਿੰਘ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਲੰਧਰ ਨਾਲ ਸਬੰਧਤ ਮਨਜਿੰਦਰ ਸਿੰਘ ਪਿਛਲੇ ਦੋ ਮਹੀਨੇ ਤੋਂ ਫ਼ਿਰੋਜ਼ਪੁਰ ਵਿੱਚ ਤਾਇਨਾਤ ਸਨ। ਮਿਲੀ ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਸਮੇਂ ਮਨਜਿੰਦਰ ਸਿੰਘ ਆਪਣੀ ਸਰਕਾਰੀ ਰਿਹਾਇਸ਼ ਉੱਤੇ ਸਨ।
ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਸਵੇਰੇ ਜਲਦੀ ਉੱਠੇ ਤੇ ਡਿਊਟੀ ਲਈ ਤਿਆਰ ਹੋਏ। ਇਸ ਤੋਂ ਬਾਅਦ ਕੁਝ ਦੇਰ ਬਾਅਦ ਉਨ੍ਹਾਂ ਦੇ ਸੁਰੱਖਿਆ ਅਮਲੇ ਨੇ ਦੇਖਿਆ ਕਿ ਉਹ ਬੈੱਡ ਉੱਤੇ ਡਿੱਗੇ ਪਏ ਹਨ। ਇਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ






















