Punjab News : ਪੰਜਾਬ ਪੁਲਿਸ ਵੱਲੋਂ ਬੈਂਕਾਂ ਤੇ ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਸੂਬਾ ਪੱਧਰੀ ਆਪ੍ਰੇਸ਼ਨ
Punjab News : ਸੂਬੇ ਭਰ ’ਚ ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲੇ-ਦੁਆਲੇ ਚੌਕਸੀ ਨੂੰ ਹੋਰ ਪੁਖ਼ਤਾ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਅਜਿਹੇ ਅਦਾਰਿਆਂ ਦੇ ਆਲੇ-ਦੁਆਲੇ ਘੁੰਮਦੇ 3947
ਇਹ ਅਪਰੇਸ਼ਨ ਰਾਜ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਚਲਾਇਆ ਗਿਆ ਸੀ ਅਤੇ ਸੀਪੀਜ/ਐਸਐਸਪੀਜ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਨਿੱਜੀ ਤੌਰ ‘ਤੇ ਇਸ ਅਪਰੇਸ਼ਨ ਦੀ ਨਿਗਰਾਨੀ ਕਰਨ ਅਤੇ ਇਸ ਅਪਰੇਸ਼ਨ ਨੂੰ ਨੇਪਰੇ ਚਾੜਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਬਣਾਉਣ।
ਇਹ ਵੀ ਪੜ੍ਹੋ : ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ , ਭੁੱਕੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਐਸਪੀਜ/ਡੀਐਸਪੀਜ ਦੀ ਨਿਗਰਾਨੀ ਹੇਠ 2000 ਤੋਂ ਵੱਧ ਪੁਲਿਸ ਮੁਲਾਜਮਾਂ ਦੀ ਸ਼ਮੂਲੀਅਤ ਵਾਲੀਆਂ 422 ਪੁਲਿਸ ਪਾਰਟੀਆਂ ਨੇ ਵਿੱਤੀ ਸੰਸਥਾਵਾਂ, ਖਾਸ ਕਰਕੇ ਬੈਂਕਾਂ ਦੇ ਆਲੇ ਦੁਆਲੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕੀਤੀ। ਪੁਲਿਸ ਟੀਮਾਂ ਨੇ ਬੁੱਧਵਾਰ ਨੂੰ ਅਜਿਹੇ 3618 ਅਦਾਰਿਆਂ ਦੀ ਚੈਕਿੰਗ ਕੀਤੀ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਨੂੰ ਏਅਰਪੋਰਟ ਤੋਂ ਵਾਪਸ ਘਰ ਮੋੜਿਆ, ਨਹੀਂ ਜਾ ਸਕੀ ਯੂਕੇ
ਉਨਾਂ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਅੰਜਾਮ ਦੇਣ ਦਾ ਮੁੱਖ ਮਕਸਦ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾ ਡਰ ਪੈਦਾ ਕਰਨਾ ਹੈ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਦਾ ਸੰਚਾਰ ਕਰਨਾ ਹੈ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਾਰੀਆਂ ਪੁਲਿਸ ਟੀਮਾਂ ਨੂੰ ਲੋਕਾਂ ਦੀ ਸ਼ਨਾਖਤ ਕਰਦੇ ਸਮੇਂ ਹਲੀਮੀ ਨਾਲ ਪੇਸ਼ ਆਉਣ ਅਤੇ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ। ਉਨਾਂ ਦੁਹਰਾਇਆ ਕਿ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।