Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
ਧਰਮ ਸਿੰਘ ਕਥਿਤ ਤੌਰ ’ਤੇ ਉਸ ਕੇਸ ਵਿੱਚ ਵੀ ਸ਼ਾਮਲ ਸੀ, ਜਿਸ ਵਿੱਚ ਚੌੜਾ ਨੂੰ 2013 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਸਮੇਂ ਪੁਲੀਸ ਵੱਲੋਂ ਉਸ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਗਈ ਸੀ। ਪੁਲਿਸ ਧਰਮ ਸਿੰਘ ਦੀ ਭੂਮਿਕਾ ਦੀ ਜਾਂਚ ਕਰ ਰਹੀ ਸੀ
Punjab news: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਕੋਸ਼ਿਸ਼ ਵਿੱਚ ਨਵਾਂ ਖ਼ੁਲਾਸਾ ਹੋਇਆ ਹੈ। ਪੰਜਾਬ ਪੁਲਿਸ ਨੂੰ ਸ਼ੱਕ ਹੈ ਕਿ ਇਸ ਵਿੱਚ ਨਰਾਇਣ ਸਿੰਘ ਚੌੜਾ ਤੋਂ ਇਲਾਵਾ ਹੋਰ ਵੀ ਵਿਅਕਤੀ ਸ਼ਾਮਲ ਹਨ। ਪੁਲਿਸ ਇਸ ਗੱਲ ਤੋਂ ਵੀ ਮੁਨਕਰ ਨਹੀਂ ਹੋ ਰਹੀ ਹੈ ਕਿ ਇਸ ਵਿੱਚ ਵਿਦੇਸ਼ੀ ਹੱਥ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ ਪੁਲਿਸ ਹੁਣ ਇਹ ਨਹੀਂ ਮੰਨਦੀ ਕਿ ਖਾਲਿਸਤਾਨੀ ਸਮਰਥਕ ਨਰਾਇਣ ਸਿੰਘ ਚੌੜਾ ਵੱਲੋਂ 4 ਦਸੰਬਰ ਨੂੰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਹੱਤਿਆ ਦੀ ਅਸਫਲ ਕੋਸ਼ਿਸ਼ ਨੂੰ ਇੱਕਲੇ ਵਿਅਕਤੀ (lone Wolf) ਦਾ ਹਮਲਾ ਸੀ।
ਇਸ ਦੀ ਬਜਾਏ, ਉਨ੍ਹਾਂ ਨੂੰ ਹਮਲੇ ਵਿੱਚ ਘੱਟੋ-ਘੱਟ ਦੋ-ਤਿੰਨ ਸ਼ੱਕੀਆਂ ਦੀ ਸ਼ਮੂਲੀਅਤ ਦਾ ਸ਼ੱਕ ਹੈ ਕਿਉਂਕਿ ਪੁਲਿਸ ਵਰਤੀ ਗਈ 9 ਐਮਐਮ ਪਿਸਤੌਲ ਦੇ ਸਰੋਤ ਦੀ ਜਾਂਚ ਕਰ ਰਹੀ ਹੈ। ਚੌੜਾ (68) ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਟੀਮਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਵੈਰੋਵਾਲ ਥਾਣੇ ਅਧੀਨ ਪੈਂਦੇ ਪਿੰਡ ਏਕਲਗੱਡਾ ਖੁਰਦ ਚੀਮਾ(Ekalgadda Khurd Cheeme) ਵਿਖੇ ਧਰਮ ਸਿੰਘ ਦੇ ਘਰ ਘੱਟੋ-ਘੱਟ ਦੋ ਵਾਰ ਛਾਪੇਮਾਰੀ ਕੀਤੀ, ਪਰ ਉਸ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ।
ਕੌਣ ਹੈ ਧਰਮ ਸਿੰਘ ?
ਜ਼ਿਕਰ ਕਰ ਦਈਏ ਕਿ ਧਰਮ ਸਿੰਘ ਕਥਿਤ ਤੌਰ ’ਤੇ ਉਸ ਕੇਸ ਵਿੱਚ ਵੀ ਸ਼ਾਮਲ ਸੀ, ਜਿਸ ਵਿੱਚ ਚੌੜਾ ਨੂੰ 2013 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸ ਸਮੇਂ ਪੁਲੀਸ ਵੱਲੋਂ ਉਸ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਗਈ ਸੀ। ਪੁਲਿਸ ਧਰਮ ਸਿੰਘ ਦੀ ਭੂਮਿਕਾ ਦੀ ਜਾਂਚ ਕਰ ਰਹੀ ਸੀ ਕਿਉਂਕਿ ਚੌੜਾ ਨਾਲ ਉਸ ਦਾ ਪੁਰਾਣਾ ਸਬੰਧ ਸੀ ਤੇ ਉਸ ਨੇ 2010 ਦੇ ਵਿਸਫੋਟਕ ਬਰਾਮਦਗੀ ਮਾਮਲੇ ਵਿਚ ਚੌੜਾ ਨੂੰ ਪਨਾਹ ਦਿੱਤੀ ਸੀ।
ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਧਰਮ ਸਿੰਘ ਤੋਂ ਇਲਾਵਾ ਇੱਕ ਹੋਰ ਵਿਅਕਤੀ ਦੀ ਭੂਮਿਕਾ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਹਾਲਾਂਕਿ, ਅਧਿਕਾਰੀ ਨੇ ਅੱਗੇ ਕਿਹਾ ਕਿ ਚੌੜਾ ਹਾਲ ਹੀ ਵਿੱਚ ਵਿਦੇਸ਼ ਤੋਂ ਕਿਸੇ ਵਿਅਕਤੀ ਦੇ ਸੰਪਰਕ ਵਿੱਚ ਨਹੀਂ ਸੀ ਪਰ ਪੁਲਿਸ ਕੁਝ ਵੀ ਹੋਣ ਤੋਂ ਇਨਕਾਰ ਨਹੀਂ ਕਰ ਰਹੀ ਹੈ। ਹੋ ਸਕਦਾ ਹੈ ਕਿ ਉਹ ਕਿਸੇ ਹੋਰ ਫ਼ੋਨ ਤੋਂ ਸੰਚਾਰ ਦੇ ਕੁਝ ਐਨਕ੍ਰਿਪਟਡ ਮੋਡ ਦੀ ਵਰਤੋਂ ਕਰਦੇ ਹੋਏ ਕਿਸੇ ਦੇ ਸੰਪਰਕ ਵਿੱਚ ਹੋਵੇ।"
ਜ਼ਿਕਰ ਕਰ ਦਈਏ ਕਿ ਚੌੜਾ 2010 ਵਿੱਚ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਮਾਰੂਤੀ ਸੁਜ਼ੂਕੀ ਤੋਂ 2 ਕਿਲੋ ਆਰਡੀਐਕਸ ਬਰਾਮਦ ਕੀਤੇ ਜਾਣ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਨੂੰ 2013 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁੱਛਗਿੱਛ ਤੋਂ ਬਾਅਦ, ਪੁਲਿਸ ਨੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਸੀ ਜਿਸ ਵਿੱਚ ਕਥਿਤ ਤੌਰ 'ਤੇ ਏ.ਕੇ. -56 ਰਾਈਫਲ, ਇੱਕ ਪਿਸਤੌਲ, ਪੰਜ ਹੈਂਡ ਗਰਨੇਡ ਅਤੇ ਕਈ ਕਾਰਤੂਸ। ਉਸ ਨੂੰ 2018 ਵਿੱਚ ਇਸ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ। ਪੁਲਿਸ ਇਸ ਸੰਭਾਵਨਾ ਤੋਂ ਇਨਕਾਰ ਨਹੀਂ ਕਰ ਰਹੀ ਹੈ ਕਿ ਸੁਖਬੀਰ ਉੱਤੇ ਹਮਲਾ ਕਰ ਲਈ ਹਥਿਆਰਾਂ ਦੀ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਹੋਵੇ ਕਿਉਂਕਿ ਪਾਕਿਸਤਾਨ ਤੋਂ ਭਾਰਤ ਵਿੱਚ ਤਸਕਰੀ ਕੀਤੇ ਹਥਿਆਰਾਂ ਦੀ ਬਰਾਮਦਗੀ ਦੇ ਕਈ ਮਾਮਲੇ ਸਾਹਮਣੇ ਆਏ ਹਨ।