FBI ਦੀ ਰਡਾਰ ’ਤੇ ਪੰਜਾਬ ਪੁਲੀਸ ਦਾ SHO ਗੁਰਿੰਦਰਜੀਤ ਸਿੰਘ ਨਾਗਰਾ , ਕੀਤਾ ਲਾਈਨ ਹਾਜ਼ਰ ,ਜਾਣੋ ਪੂਰਾ ਮਾਮਲਾ
SHO Gurinderjit Singh Nagra : ਹੁਸ਼ਿਆਰਪੁਰ ਦੇ ਟਾਂਡਾ ਪੁਲਿਸ ਥਾਣੇ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ 4 ਲੱਖ ਅਮਰੀਕੀ ਡਾਲਰ ਦੀ ਫਿਰੌਤੀ ਮਾਮਲੇ ਵਿੱਚ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਅਮਰੀਕਾ ਦੇ ਅਟਾਰਨੀ ਜਨਰਲ ਨੇ
SHO Gurinderjit Singh Nagra : ਹੁਸ਼ਿਆਰਪੁਰ ਦੇ ਟਾਂਡਾ ਪੁਲਿਸ ਥਾਣੇ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ 4 ਲੱਖ ਅਮਰੀਕੀ ਡਾਲਰ ਦੀ ਫਿਰੌਤੀ ਮਾਮਲੇ ਵਿੱਚ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਮੰਗਲਵਾਰ ਨੂੰ ਅਮਰੀਕਾ ਦੇ ਅਟਾਰਨੀ ਜਨਰਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਨਾਗਰਾ ਦਾ ਨਾਮ ਲਿਆ ਸੀ।
ਇਸ ਮਾਮਲੇ ਵਿੱਚ ਭਾਰਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਖ਼ਿਲਾਫ਼ ਅਮਰੀਕਾ ਵਿੱਚ ਕਤਲ ਸਮੇਤ ਕਈ ਮਾਮਲਿਆਂ ਦੀ ਸੁਣਵਾਈ ਦੀ ਗੱਲ ਵੀ ਕੀਤੀ ਗਈ। ਇਸ ਤੋਂ ਬਾਅਦ ਬੁੱਧਵਾਰ ਨੂੰ ਜਲੰਧਰ ਰੇਂਜ ਦੇ DIG ਨਵੀਨ ਨੇ SHO ਨੂੰ ਲਾਈਨ ਹਾਜ਼ਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ।
ਦੂਜੇ ਪਾਸੇ ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਨਾਮ ਨਾਲ ਅਮਰੀਕਾ ਤੋਂ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਪਰ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ। ਉਨ੍ਹਾਂ ਕਿਹਾ ਕਿ ਏਜੰਸੀ ਨਾਲ ਗੱਲ ਕਰਨ ਤੋਂ ਬਾਅਦ ਹੀ ਕੁਝ ਕਹਿ ਸਕਦੇ ਹਨ। ਉਨ੍ਹਾਂ ਦੇ ਕਿਸੇ ਵੀ ਖਾਤੇ ਵਿੱਚ ਕਦੇ ਕੋਈ ਰਕਮ ਨਹੀਂ ਆਈ ਅਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ।
ਅਮਰੀਕੀ ਅਟਾਰਨੀ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵੀ ਗਰਮਾ ਗਈ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ X 'ਤੇ ਪੋਸਟ ਕਰਕੇ AAP ਦੀ ਭਗਵੰਤ ਮਾਨ ਸਰਕਾਰ ਨੂੰ ਭ੍ਰਿਸ਼ਟ ਪੁਲਿਸ ਮੁਲਾਜ਼ਮਾਂ ਦੇ ਮਾਮਲੇ 'ਤੇ ਘੇਰਿਆ ਹੈ।
ਨਾਗਰਾ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ
ਡੀਆਈਜੀ ਜਲੰਧਰ ਰੇਂਜ ਦਫ਼ਤਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਨੇ ਮੀਡੀਆ ਰਿਪੋਰਟਾਂ ਅਤੇ ਸੋਸ਼ਲ ਮੀਡੀਆ 'ਤੇ ਆਈਆਂ ਖ਼ਬਰਾਂ ਦਾ ਗੰਭੀਰ ਨੋਟਿਸ ਲੈਂਦਿਆਂ ਟਾਂਡਾ ਥਾਣੇ ਵਿੱਚ ਤਾਇਨਾਤ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਸੂਲੀ ਮਾਮਲੇ ਵਿੱਚ ਨਾਮ ਆਉਣ ਦਾ ਦਾਅਵਾ
ਸਾਹਮਣੇ ਆਈਆਂ ਰਿਪੋਰਟਾਂ ਅਨੁਸਾਰ, ਅਮਰੀਕੀ ਜਾਂਚ ਏਜੰਸੀ FBI ਵੱਲੋਂ ਆਪਰੇਸ਼ਨ ਹਾਰਡਬਾਲ ਤਹਿਤ ਵਸੂਲੀ ਨਾਲ ਜੁੜੇ ਇੱਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਕਥਿਤ ਤੌਰ 'ਤੇ ਇੰਸਪੈਕਟਰ ਨਾਗਰਾ ਦਾ ਨਾਮ ਵੀ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ।
SHO ਦੇ ਅਹੁਦੇ ਤੋਂ ਹਟਾ ਕੇ ਪੁਲਿਸ ਲਾਈਨ ਭੇਜਿਆ
ਪੰਜਾਬ ਪੁਲਿਸ ਨੇ ਤੁਰੰਤ ਪ੍ਰਭਾਵ ਨਾਲ ਜਾਂਚ ਪੂਰੀ ਹੋਣ ਤੱਕ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਟਾਂਡਾ ਥਾਣੇ ਦੇ SHO ਦੇ ਅਹੁਦੇ ਤੋਂ ਹਟਾ ਕੇ ਹੁਸ਼ਿਆਰਪੁਰ ਪੁਲਿਸ ਲਾਈਨ ਭੇਜ ਦਿੱਤਾ ਹੈ।
ਜਲੰਧਰ ਦੇਹਾਤ ਦੇ SP ਨੂੰ ਸੌਂਪੀ ਜਾਂਚ
ਡੀਆਈਜੀ ਜਲੰਧਰ ਰੇਂਜ ਨੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਜਾਂਚ ਦੀ ਜ਼ਿੰਮੇਵਾਰੀ ਜਲੰਧਰ ਦੇਹਾਤ ਦੇ SP (ਇਨਵੈਸਟੀਗੇਸ਼ਨ) ਨੂੰ ਸੌਂਪੀ ਗਈ ਹੈ। ਜਾਂਚ ਅਧਿਕਾਰੀ ਨੂੰ ਸਾਰੇ ਦੋਸ਼ਾਂ ਅਤੇ ਸੰਬੰਧਿਤ ਤੱਥਾਂ ਦੀ ਗਹਿਰਾਈ ਨਾਲ ਜਾਂਚ ਕਰਕੇ ਜਲਦ ਤੋਂ ਜਲਦ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Before You Go
ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਟ੍ਰੈਂਡਿੰਗ ਟੌਪਿਕ






















