ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਪਰਦਾਫਾਸ਼ ਕਰਨ ਲਈ ਇਕ ਛੋਟੇ ਜਿਹੇ ਸੁਰਾਗ ਰਾਂਹੀ ਪੰਜਾਬ ਪੁਲਿਸ ਦੀਆਂ ਟੀਮਾਂ ਫਤਿਹਾਬਾਦ ਪਹੁੰਚੀਆਂ
ਸਿੱਧੂ ਮੂਸੇਵਾਲਾ ਜੋ 29 ਮਈ ਨੂੰ ਸ਼ਾਮ 5 ਵਜੇ ਦੇ ਕਰੀਬ ਆਪਣੇ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲੇ ਸਨ, ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ
ਚੰਡੀਗੜ੍ਹ : ਜੁਰਮ ਵਿੱਚ ਵਰਤੀ ਗਈ ਗੱਡੀ ਵਿੱਚੋਂ ਮਿਲੇ ਇੱਕ ਛੋਟੇ ਜਿਹੇ ਸੁਰਾਗ ਅਤੇ ਪ੍ਰਾਪਤ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਪੰਜਾਬ ਪੁਲਿਸ ਨੂੰ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ - ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਵਾਪਰੀਆਂ ਘਟਨਾਵਾਂ ਦਾ ਪਰਦਾਫਾਸ਼ ਕਰਨ ਵਿੱਚ ਮਦਦ ਮਿਲੀ। ਜਿਸ ਸਦਕਾ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਲਾਰੇਂਸ ਬਿਸ਼ਨੋਈ ਸਮੇਤ 10 ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲੀਸ ਨੇ ਇਸ ਵਾਰਦਾਤ ਵਿੱਚ ਸ਼ਾਮਲ ਚਾਰ ਸ਼ੂਟਰਾਂ ਦੀ ਵੀ ਪਛਾਣ ਕਰ ਲਈ ਹੈ।
ਸਿੱਧੂ ਮੂਸੇਵਾਲਾ ਜੋ 29 ਮਈ ਨੂੰ ਸ਼ਾਮ 5 ਵਜੇ ਦੇ ਕਰੀਬ ਆਪਣੇ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲੇ ਸਨ, ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਹ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ।
ਘਟਨਾਵਾਂ ਤੋਂ ਕਿਵੇਂ ਪਰਦਾ ਉਠਿਆ
ਏਡੀਜੀਪੀਏਜੀਟੀਐੱਫ ਨੇ ਕਿਹਾ ਕਿ ਇਹ ਮਹਤਵਪੂਰਨ ਸਫਲਤਾ ਉਸ ਸਮੇਂ ਮਿਲੀ ਜਦੋਂ ਬਲੇਰੋ ਕਾਰ ‘ਚੋਂ ਫਤਿਹਾਬਾਦ ਸਥਿਤ ਪੈਟਰੋਲ ਪੰਪ ਤੋਂ ਭਰਾਏ ਡੀਜ਼ਲ ਦੀ ਰਸੀਦ (25 ਮਈ, 2022) ਬਰਾਮਦ ਕੀਤੀ ਗਈ। ਇਹ ਗੱਡੀ ਅਪਰਾਧ ਵਿੱਚ ਵਰਤੀ ਗਈ ਸੀ ਅਤੇ ਬਾਅਦ ਵਿੱਚ ਅਪਰਾਧ ਵਾਲੇ ਸਥਾਨ ਤੋਂ ਲਗਭਗ 13 ਕਿਲੋਮੀਟਰ ਦੂਰ ਖਿਆਲਾ ਪਿੰਡ ਦੇ ਨੇੜੇ ਖੜ੍ਹੀ ਮਿਲੀ ਸੀ। ਉਹਨਾਂ ਅੱਗੇ ਕਿਹਾ ਕਿ ਪੁਲਿਸ ਦੀ ਇੱਕ ਟੀਮ ਉਸੇ ਦਿਨ ਸੀਸੀਟੀਵੀ ਫੁਟੇਜ ਇਕੱਠੀ ਕਰਨ ਲਈ ਫਤਿਹਾਬਾਦ ਦੇ ਪੈਟਰੋਲ ਸਟੇਸ਼ਨ ਲਈ ਤੁਰੰਤ ਰਵਾਨਾ ਕੀਤੀ ਗਈ।
ਉਹਨਾਂ ਕਿਹਾ “ਪੁਲਿਸ ਟੀਮਾਂ ਨੇ ਸੀਸੀਟੀਵੀ ਫੁਟੇਜ ਪ੍ਰਾਪਤ ਕੀਤੀ ਅਤੇ ਇੱਕ ਵਿਅਕਤੀ, ਜਿਸ ਦੇ ਸ਼ੂਟਰ ਹੋਣ ਦੀ ਸੰਭਾਵਨਾ ਹੈ, ਦੀ ਪਛਾਣ ਕਰਨ ਵਿੱਚ ਕਾਮਯਾਬ ਹੋ ਗਈਆਂ ਹਨ, ਜਿਸ ਦੀ ਪਛਾਣ ਬਾਅਦ ਵਿੱਚ ਸੋਨੀਪਤ ਦੇ ਪ੍ਰਿਆਵਰਤ ਵਜੋਂ ਹੋਈ ਹੈ। ਪੈਟਰੋਲ ਪੰਪ ਸਟੇਸ਼ਨ ਤੋਂ ਡੀਜ਼ਲ ਭਰਨ ਤੋਂ ਪਹਿਲਾਂ ਅਤੇ ਬਾਅਦ ਵਿਚ ਬਲੈਰੋ ਗੱਡੀ ਦੁਆਰਾ ਲਏ ਗਏ ਰੂਟ ਦੀ ਸੀਸੀਟੀਵੀ ਫੁਟੇਜ ਵੀ ਪ੍ਰਾਪਤ ਕੀਤੀ ਗਈ।” ਇਸੇ ਤਰ੍ਹਾਂ ਇੰਜਣ ਨੰਬਰ ਅਤੇ ਚੈਸੀ ਨੰਬਰ ਦੀ ਮਦਦ ਨਾਲ ਬਲੈਰੋ ਦੀ ਮਾਲਕੀ ਦਾ ਪਤਾ ਲਗਾਇਆ ਗਿਆ।
ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਭੂਮਿਕਾ
ਤਿਹਾੜ ਜੇਲ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਹੋਰ 9 ਦੋਸ਼ੀਆਂ ਦੀ ਪਛਾਣ ਚਰਨਜੀਤ ਸਿੰਘ ਉਰਫ ਚੇਤਨ ਵਾਸੀ ਬਲਰਾਮ ਨਗਰ ਬਠਿੰਡਾ; ਹਰਿਆਣਾ ਦੇ ਸਿਰਸਾ ਦੇ ਸੰਦੀਪ ਸਿੰਘ ਉਰਫ਼ ਕੇਕੜਾ; ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ; ਮਨਪ੍ਰੀਤ ਭਾਊ ਵਾਸੀ ਢੈਪਈ, ਫਰੀਦਕੋਟ; ਸਾਰਜ ਮਿੰਟੂ ਵਾਸੀ ਪਿੰਡ ਦੋਦੇ ਕਲਸੀਆ, ਅੰਮ੍ਰਿਤਸਰ; ਤਖ਼ਤ-ਮਲ ਹਰਿਆਣਾ ਦੇ ਪ੍ਰਭਦੀਪ ਸਿੱਧੂ ਉਰਫ਼ ਪੱਬੀ; ਹਰਿਆਣਾ ਦੇ ਸੋਨੀਪਤ ਦੇ ਪਿੰਡ ਰੇਵਲੀ ਦੇ ਮੋਨੂੰ ਡਾਗਰ; ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਸਾਰਿਆਂ ਨੂੰ ਸਾਜ਼ਿਸ਼ ਰਚਣ, ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ, ਰੇਕੀ ਕਰਨ ਅਤੇ ਸ਼ੂਟਰਾਂ ਨੂੰ ਪਨਾਹ ਦੇਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ।