ਪੜਚੋਲ ਕਰੋ

ਭ੍ਰਿਸ਼ਟ ਪੁਲਿਸ ਵਾਲਿਆਂ ਖਿਲਾਫ ਵੱਡੀ ਕਾਰਵਾਈ, 6 ਥਾਣੇਦਾਰਾਂ ਸਣੇ 11 ਪੁਲਿਸ ਮੁਲਾਜ਼ਮ ਬਰਖਾਸਤ

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਘਿਰੇ 6 ਥਾਣੇਦਾਰਾਂ ਸਮੇਤ 11 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਤਰਫ ਕਰ ਦਿੱਤਾ ਹੈ। ਇਹ ਕਾਰਵਾਈ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਕੀਤੀ ਹੈ। ਬਰਤਰਫ ਕੀਤੇ ਗਏ ਥਾਣੇਦਾਰਾਂ ਵਿੱਚ ਇੱਕ ਮਹਿਲਾ ਥਾਣੇਦਾਰ ਵੀ ਸ਼ਾਮਲ ਹੈ। ਐਸਐਸਪੀ ਸਿੱਧੂ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਵੱਖ-ਵੱਖ ਮਾਮਲਿਆਂ ਵਿੱਚ ਸ਼ਮੂਲੀਅਤ ਸਾਹਮਣੇ ਆਉਣ ਕਾਰਨ ਇਨ੍ਹਾਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰਕੇ ਵਿਭਾਗੀ ਪੜਤਾਲ ਕੀਤੀ ਗਈ।

ਪਟਿਆਲਾ: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਘਿਰੇ 6 ਥਾਣੇਦਾਰਾਂ ਸਮੇਤ 11 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਤਰਫ ਕਰ ਦਿੱਤਾ ਹੈ। ਇਹ ਕਾਰਵਾਈ ਪਟਿਆਲਾ ਦੇ ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਕੀਤੀ ਹੈ। ਬਰਤਰਫ ਕੀਤੇ ਗਏ ਥਾਣੇਦਾਰਾਂ ਵਿੱਚ ਇੱਕ ਮਹਿਲਾ ਥਾਣੇਦਾਰ ਵੀ ਸ਼ਾਮਲ ਹੈ। ਐਸਐਸਪੀ ਸਿੱਧੂ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਵੱਖ-ਵੱਖ ਮਾਮਲਿਆਂ ਵਿੱਚ ਸ਼ਮੂਲੀਅਤ ਸਾਹਮਣੇ ਆਉਣ ਕਾਰਨ ਇਨ੍ਹਾਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰਕੇ ਵਿਭਾਗੀ ਪੜਤਾਲ ਕੀਤੀ ਗਈ। ਪੜਤਾਲ ਵਿੱਚ ਦੋਸ਼ੀ ਪਾਏ ਜਾਣ ਕਾਰਨ ਇਨ੍ਹਾਂ ਨੂੰ ਨੌਕਰੀ ਤੋਂ ਬਰਤਰਫ ਕੀਤਾ ਗਿਆ ਹੈ। ਇਨ੍ਹਾਂ ਸਾਰੇ ਮੁਲਜ਼ਮਾਂ ਖਿਲਾਫ ਅਦਾਲਤਾਂ ਵਿੱਚ ਮਾਮਲੇ ਸੁਣਵਾਈ ਅਧੀਨ ਹਨ। ਐਸਐਸਪੀ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਨੌਕਰੀ ਤੋਂ ਬਰਤਰਫ ਕੀਤੇ ਗਏ ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚ ਸਹਾਇਕ ਥਾਣੇਦਾਰ ਸ਼ਿਵਦੇਵ ਸਿੰਘ (71 ਪਟਿਆਲਾ) ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਬਰਤਰਫ ਕੀਤਾ ਗਿਆ ਹੈ ਜਦਕਿ ਸਹਾਇਕ ਥਾਣੇਦਾਰ ਲੋਕਲ ਰੈਂਕ ਸਾਹਿਬ ਸਿੰਘ (3231 ਪਟਿਆਲਾ) ਨੂੰ 10 ਹਜ਼ਾਰ ਰੁਪਏ, ਸਹਾਇਕ ਥਾਣੇਦਾਰ ਲੋਕਲ ਰੈਂਕ ਟਹਿਲ ਸਿੰਘ (1947 ਪਟਿਆਲਾ) ਨੂੰ 35 ਹਜ਼ਾਰ ਰੁਪਏ, ਸਹਾਇਕ ਥਾਣੇਦਾਰ ਲੋਕਲ ਰੈਂਕ ਜੰਗੀਰ ਸਿੰਘ (3234 ਪਟਿਆਲਾ) ਨੂੰ ਦਸ ਹਜ਼ਾਰ ਰੁਪਏ, ਸਹਾਇਕ ਥਾਣੇਦਾਰ ਲੋਕਲ ਰੈਂਕ ਗੁਰਮੀਤ ਸਿੰਘ (2053 ਪਟਿਆਲਾ) ਤੇ ਹੈਡ ਕਾਂਸਟੇਬਲ ਹਰਜਿੰਦਰ ਸਿੰਘ (1937 ਪਟਿਆਲਾ) ਨੂੰ ਸਾਂਝੇ ਤੌਰ 'ਤੇ 14 ਹਜ਼ਾਰ ਰੁਪਏ ਰਿਸ਼ਵਤ ਲੈਣ ਕਾਰਨ ਬਰਤਰਫ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਿਸ਼ਵਤ ਦੇ ਮਾਮਲੇ ਵਿੱਚ ਇੱਕ ਮਹਿਲਾ ਥਾਣੇਦਾਰ ਲੋਕਲ ਰੈਂਕ ਸੁਖਵਿੰਦਰ ਕੌਰ (304 ਪਟਿਆਲਾ) ਨੂੰ ਦਸ ਹਜ਼ਾਰ ਰੁਪਏ ਤੇ ਹੈਡ ਕਾਂਸਟੇਬਲ ਬਲਜਿੰਦਰ ਸਿੰਘ ਨੂੰ (1461 ਪਟਿਆਲਾ) ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਨੌਕਰੀ ਤੋਂ ਬਰਤਰਫ ਕੀਤਾ ਗਿਆ ਹੈ। ਐਸਐਸਪੀ ਸਿੱਧੂ ਨੇ ਦੱਸਿਆ ਕਿ ਨਸ਼ਿਆਂ ਦੇ ਮਾਮਲਿਆਂ ਵਿੱਚ ਲਿਪਤ ਜਿਨ੍ਹਾਂ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਤਰਫ ਕੀਤਾ ਗਿਆ ਹੈ, ਉਨ੍ਹਾਂ ਵਿਚ ਹੈਡ ਕਾਂਸਟੇਬਲ ਅਮਰਜੀਤ ਸਿੰਘ (2943 ਪਟਿਆਲਾ), ਕਾਂਸਟੇਬਲ ਨਰਿੰਦਰਪਾਲ ਸਿੰਘ (2381 ਪਟਿਆਲਾ) ਤੇ ਕਾਂਸਟੇਬਲ ਗੁਰਪ੍ਰਤਾਪ ਸਿੰਘ (1217 ਪਟਿਆਲਾ) ਦੇ ਨਾਮ ਸ਼ਾਮਲ ਹਨ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਲੈਕੇ ਭਾਰੀ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget