Breaking: ਪੰਜਾਬ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਫੜੀ 73 ਕਿਲੋ ਹੈਰੋਇਨ, ਇੱਕੋ ਹਫ਼ਤੇ 'ਚ 148 ਕਿਲੋ ਹੈਰੋਇਨ ਬਰਾਮਦ
Punjab Police: ਖੁਫੀਆ ਏਜੰਸੀ ਦੀ ਅਗਵਾਈ ਹੇਠ ਇੱਕ ਹੋਰ ਕਾਰਵਾਈ ਵਿੱਚ ਪੰਜਾਬ ਪੁਲਿਸ ਨੇ ਅੱਜ ਨਾਹਵਾ ਸ਼ੇਵਾ ਬੰਦਰਗਾਹ 'ਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 73 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ...
Chandigarh: ਖੁਫੀਆ ਏਜੰਸੀ ਦੀ ਅਗਵਾਈ ਹੇਠ ਇੱਕ ਹੋਰ ਕਾਰਵਾਈ ਵਿੱਚ ਪੰਜਾਬ ਪੁਲਿਸ ਨੇ ਅੱਜ ਨਾਹਵਾ ਸ਼ੇਵਾ ਬੰਦਰਗਾਹ 'ਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 73 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਸਾਂਝੇ ਅੰਤਰਰਾਜੀ ਅਪਰੇਸ਼ਨਾਂ ਦੌਰਾਨ ਪਿਛਲੇ ਇੱਕ ਹਫ਼ਤੇ ਦੌਰਾਨ ਕੁੱਲ 148 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾ ਪੰਜਾਬ ਪੁਲਿਸ ਦੀ ਜਾਣਕਾਰੀ 'ਤੇ ਗੁਜਰਾਤ ਏਟੀਐੱਸ ਦਿੱਤੀ ਗਈ ਸੀ, ਜਿਸ ਆਧਾਰ 'ਤੇ ਗੁਜਰਾਤ ਏਟੀਐੱਸ ਵੱਲੋਂ ਮੁੰਦਰਾ ਬੰਦਰਗਾਹ ਤੋਂ 75 ਕਿੱਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ। ਗੁਜਰਾਤ Anti Terrorist Squad ਵੱਲੋਂ ਕਾਰਵਾਈ ਕਰਦੇ ਹੋਏ ਇਹ ਬਰਾਮਦਗੀ ਕੀਤੀ ਗਈ ਹੈ ਜੋ ਕਿ ਕੱਪੜੇ 'ਚ ਲਪੇਟ ਕੇ ਇੱਕ ਕੰਟੇਨਰ 'ਚ ਲੁਕਾਈ ਗਈ ਹੈ। ਅੱਗ ਦੀ ਜਾਂਚ ਕੀਤੀ ਜਾ ਰਹੀ ਹੈ । ਡੀਜੀਪੀ ਪੰਜਾਬ ਵੱਲੋਂ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਏਟੀਐਸ ਨੇ ਮੁੰਦਰਾ ਬੰਦਰਗਾਹ 'ਤੇ ਨਸ਼ੀਲੇ ਪਦਾਰਥਾਂ ਦੇ ਭੰਡਾਰ ਬਾਰੇ ਸੂਚਨਾ ਦੇ ਆਧਾਰ 'ਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨਾਲ ਮਿਲ ਕੇ ਮੁਹਿੰਮ ਚਲਾਈ ਹੈ। ਸੂਤਰਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕੱਪੜਿਆਂ ਦੀ ਆੜ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾਂਦੀ ਸੀ, ਜੋ ਕਿ ਡੱਬੇ ਰਾਹੀਂ ਦੁਬਈ ਦੇ ਜੇਬਲ ਅਲੀ ਬੰਦਰਗਾਹ ਤੋਂ ਲਿਆਂਦੇ ਗਏ ਸਨ। ਏਟੀਐਸ ਅਧਿਕਾਰੀ ਨੇ ਦੱਸਿਆ ਕਿ ਮੁੰਦਰਾ ਬੰਦਰਗਾਹ 'ਤੇ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਵੀ ਗੁਜਰਾਤ ਏਟੀਐਸ ਨੇ ਵੱਡੀ ਕਾਰਵਾਈ ਕੀਤੀ ਸੀ। ਏਟੀਐਸ ਅਤੇ ਡੀਆਰਆਈ ਨੇ ਕੱਛ ਦੇ ਕੰਡਲਾ ਬੰਦਰਗਾਹ 'ਤੇ ਇੱਕ ਕੰਟੇਨਰ ਵਿੱਚ ਛੁਪਾ ਕੇ 1,300 ਕਰੋੜ ਰੁਪਏ ਦੀ 260 ਕਿਲੋ ਹੈਰੋਇਨ ਜ਼ਬਤ ਕੀਤੀ ਸੀ।