ਪੜਚੋਲ ਕਰੋ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

AGTF ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ 7 ਕਾਰਤੂਸ ਬਰਾਮਦ ਕੀਤੇ ਹਨ।

Punjab News: ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੇ ਹੱਥ ਇੱਕ ਹੋਰ ਵੱਡੀ ਸਫਲਤਾ ਲੱਗੀ ਹੈ। AGTF ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ 7 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਐਸ.ਏ.ਐਸ. ਨਗਰ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਐਸ.ਏ.ਐਸ. ਨਗਰ ਦੇ ਵਰਾਣਾ ਦੇ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ।

ਹੋਰ ਪੜ੍ਹੋ : NIA Raid:ਖਾਲਿਸਤਾਨੀ ਅਰਸ਼ ਡੱਲਾ ਖਿਲਾਫ NIA ਦਾ ਵੱਡਾ ਐਕਸ਼ਨ, ਤਿੰਨ ਰਾਜਾਂ 'ਚ ਕਈ ਟਿਕਾਣਿਆਂ 'ਤੇ ਰੇਡ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ, ਜੋ ਕਿ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇੱਕ ਸਾਥੀ ਹੈ, ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਦੋਸ਼ੀ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ. ਨਗਰ ਵਿੱਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿੱਚ ਸਤੰਬਰ 2023 ਵਿੱਚ ਫਾਈਨਾਂਸਰ ਅਤੇ ਦਸੰਬਰ 2023 ਵਿੱਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ।

ਟ੍ਰਾਈਸਿਟੀ ਖੇਤਰ ਵਿੱਚ ਕਈ ਅਪਰਾਧਿਕ ਘਟਨਾ ਨੂੰ ਅੰਜ਼ਾਮ ਦੇਣ ਦਾ ਕੰਮ ਸੌਪਿਆ ਗਿਆ ਸੀ

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਐਸ.ਏ.ਐਸ.ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (SSP) ਦੀਪਕ ਪਾਰੀਕ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟ੍ਰਾਈਸਿਟੀ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਸ.ਏ.ਐਸ.ਨਗਰ ਥਾਣਾ ਡੇਰਾਬਸੀ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(6)(7) ਅਤੇ 27 ਤਹਿਤ ਐਫਆਈਆਰ ਨੰਬਰ 354 ਮਿਤੀ 25/11/2024 ਅਧੀਨ ਕੇਸ ਦਰਜ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Embed widget