Patiala News: ਪਟਿਆਲਾ ਨੇੜਲੇ ਕਸਬਾ ਬਲਬੇੜਾ ਵਿਖੇ ਪਿਛਲੇ ਲੰਮੇ ਤੋਂ ਸ਼ਾਮਲਾਤ ਜ਼ਮੀਨ ਦੀ ਰੁਕੀ ਪਈ ਕਬਜ਼ਾ ਕਾਰਵਾਈ ਨੂੰ ਨੇਪਰੇ ਚਾੜ੍ਹਨ ਲਈ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਭਾਰੀ ਪੁਲਿਸ ਫੋਰਸ ਸਮੇਤ ਬਲਬੇੜਾ ਪੁੱਜਿਆ। ਇਸ ਦਾ ਵਿਰੋਧ ਕਰਨ ਲਈ ਪਿੰਡ ਤੇ ਇਲਾਕੇ ਦੇ ਕਿਸਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਤੇ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕਾਫੀ ਸਮਾਂ ਮਾਹੌਲ ਤਣਾਅਪੂਰਨ ਬਣਿਆ ਰਿਹਾ। 


ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਸਹਾਇਤਾ ਨਾਲ ਕਬਜ਼ਾ ਕਾਰਵਾਈ ਸ਼ੁਰੂ ਕੀਤੀ ਜਿਸ ਵਿੱਚ ਕੁਝ ਏਕੜ ਦਾ ਕਬਜ਼ਾ ਲੈਣ ਉਪਰੰਤ ਕਿਸਾਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ। ਇਸ ਕਾਰਨ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਆਗੂਆਂ ਤੇ ਡੀਡੀਪੀਓ ਸੁਖਚੈਨ ਸਿੰਘ ਵਿਚਕਾਰ ਹੋਈ ਗੱਲਬਾਤ ਉਪਰੰਤ ਕਬਜ਼ਾ ਕਾਰਵਾਈ ਨੂੰ ਰੋਕ ਦਿੱਤਾ ਗਿਆ। 


ਬਰਗਾੜੀ ਬੇਅਦਬੀ ਮਾਮਲਾ: ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕੀਤਾ ਕਤਲ


ਇਸ ਮੌਕੇ ਗੁਰਮੀਤ ਸਿੰਘ ਜ਼ਿਲ੍ਹਾ ਪ੍ਰਧਾਨ ਕ੍ਰਾਂਤੀਕਾਰੀ ਨੇ ਦੱਸਿਆ ਕਿ ਇਹ ਜ਼ਮੀਨਾਂ ਇਨ੍ਹਾਂ ਅਬਾਦਕਾਰਾਂ ਕੋਲ ਪਿਛਲੇ ਲੰਮੇ ਸਮੇਂ ਤੋਂ ਹਨ ਜਿਸ ਕਰਕੇ ਇਹ ਜ਼ਮੀਨਾਂ ਕਿਸੇ ਵੀ ਕੀਮਤ ’ਤੇ ਪੰਜਾਬ ਸਰਕਾਰ ਨੂੰ ਖੋਹਣ ਨਹੀਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਭਾਰੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇ ਵੀ ਲਗਾਏ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਇਸ ਮੁੱਦੇ ’ਤੇ ਗੱਲਬਾਤ ਜਾਰੀ ਹੈ ਜਲਦ ਸਥਾਈ ਹੱਲ ਕੱਢਿਆ ਜਾਵੇਗਾ। 


ਡੀਡੀਪੀਓ ਸੁਖਚੈਨ ਸਿੰਘ ਨੇ ਦੱਸਿਆ ਕਿ ਬਲਬੇੜਾ ਦੀ 94 ਏਕੜ ਸ਼ਾਮਲਾਤ ਜ਼ਮੀਨ ਦੇ ਕਬਜ਼ਾ ਵਾਰੰਟ ਜਾਰੀ ਹੋਏ ਹਨ ਜਿਨ੍ਹਾਂ ਵਿਚੋਂ 20 ਏਕੜ ਸ਼ਾਮਲਾਤ ਜ਼ਮੀਨ ਦਾ ਕਬਜ਼ਾ ਲਿਆ ਗਿਆ ਹੈ। ਜੇਕਰ ਕਿਸਾਨ ਚਕੋਤੇ ਨਹੀਂ ਭਰਨਗੇ ਤਾਂ ਰਹਿੰਦੀ ਕਬਜ਼ਾ ਕਾਰਵਾਈ ਵੀ ਆਉਣ ਵਾਲੇ ਦਿਨਾਂ ’ਚ ਮੁਕੰਮਲ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।