ਚੰਡੀਗੜ੍ਹ: ਪੰਜਾਬ 'ਚ ਵੀਆਈਪੀ (VIP) ਕਲਚਰ ਨੂੰ ਖ਼ਤਮ ਕਰਨ ਲਈ ਪੁਲਿਸ ਨੇ ਆਪਣੇ ਹੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ 'ਤੇ ਲੱਗੇ  ਸਾਇਰਨ-ਹੂਟਰ ਉਤਾਰਨ ਲਈ ਕਿਹਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਅਧਿਕਾਰੀ ਦੇ ਬੱਚਿਆਂ ਦੀ ਕਾਰ ’ਤੇ ਸਾਇਰਨ-ਹੂਟਰ ਲੱਗੇ ਮਿਲੇ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।


ਚੰਡੀਗੜ੍ਹ ਤੁਰੰਤ ਪੰਜਾਬ ਹਵਾਲੇ ਕਰਨ ਦਾ ਮਤਾ ਪਾਸ, ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਏਡੀਜੀਪੀ ਟਰੈਫਿਕ ਨੇ ਇਹ ਹੁਕਮ ਸਾਰੇ ਪੁਲੀਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਭੇਜ ਦਿੱਤੇ ਹਨ। ਪੱਤਰ ਵਿੱਚ ਕਿਹਾ ਗਿਆ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਬੱਚਿਆਂ ਨੇ ਆਪਣੇ ਨਿੱਜੀ ਵਾਹਨਾਂ 'ਤੇ ਹੂਟਰ-ਸਾਈਰਨ ਲਗਾਏ ਹੋਏ ਹਨ। ਇਸ ਵਿੱਚ ਹੂਟਰ ਵੱਜਣ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਇਸ ਨਾਲ ਸ਼ੋਰ ਪ੍ਰਦੂਸ਼ਣ ਹੁੰਦਾ ਹੈ। ਇਸ ਲਈ ਇਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ।

ਏਡੀਜੀਪੀ ਟਰੈਫਿਕ ਨੇ ਪੁਲੀਸ ਕਮਿਸ਼ਨਰ ਤੇ ਐਸਐਸਪੀ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਮੀਟਿੰਗ ਕਰਨ। ਉਨ੍ਹਾਂ ਨੂੰ ਤੁਰੰਤ ਸੁਚੇਤ ਕੀਤਾ ਜਾਵੇ ਕਿ ਉਹ ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ ਤੋਂ ਹੂਟਰ ਤੇ ਸਾਇਰਨ ਬੰਦ ਕਰਵਾਉਣ। ਏਡੀਜੀਪੀ ਟ੍ਰੈਫਿਕ ਨੇ ਕਿਹਾ ਕਿ ਜੇਕਰ ਟ੍ਰੈਫਿਕ ਪੁਲਸ ਨੂੰ ਕਿਸੇ ਵੀ ਵਿਅਕਤੀ, ਸੰਸਥਾ ਜਾਂ ਕਿਸੇ ਹੋਰ ਦਫਤਰ ਵੱਲੋਂ ਕਿਸੇ ਵੀ ਆਮ ਜਨਤਾ ਦੀ ਸ਼ਿਕਾਇਤ ਮਿਲਦੀ ਹੈ ਤਾਂ ਉਸ 'ਤੇ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਪੰਜਾਬ ਪੁਲਿਸ ਵਿੱਚ ਰਿਸ਼ਤੇਦਾਰਾਂ ਦੀ ਮੌਜੂਦਗੀ ਦਾ ਫਾਇਦਾ ਉਠਾਉਂਦੇ ਹੋਏ ਆਪਣੇ ਬੱਚਿਆਂ ਤੋਂ ਇਲਾਵਾ ਰਿਸ਼ਤੇਦਾਰ ਵੀ ਪੁਲਿਸ ਦੇ ਸਟਿੱਕਰ ਲਗਾ ਕੇ ਘੁੰਮਦੇ ਹਨ। ਹਾਲਾਂਕਿ ਏਡੀਜੀਪੀ ਵੱਲੋਂ ਇਸ ਸਬੰਧੀ ਕੋਈ ਹਦਾਇਤ ਨਹੀਂ ਦਿੱਤੀ ਗਈ ਹੈ।


ਇਹ ਵੀ ਪੜ੍ਹੋ :5 ਚੀਜ਼ਾਂ ਜੋ ਤੁਹਾਡੇ ਵਰਕ ਫਰੋਮ ਹੋਮ ਨੂੰ ਬਣ ਸਕਦੀਆਂ ਆਸਾਨ