ਪੰਜਾਬ ‘ਚ ਮਹਿਲਾ ਇੰਸਪੈਕਟਰ ਗ੍ਰਿਫਤਾਰ, ਪੁਲਿਸ ਮੁਲਾਜ਼ਮਾਂ ਤੋਂ ਜ਼ਬਰਦਸਤੀ ਲੈਂਦੀ ਸੀ ਪੈਸੇ
Punjab News: ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab News: ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ‘ਤੇ ਦੋਸ਼ ਲਾਇਆ ਗਿਆ ਹੈ ਕਿ ਉਹ ਦੂਜੇ ਪੁਲਿਸ ਮੁਲਾਜ਼ਾਂ ਤੋਂ ਹਰ ਮਹੀਨੇ ਜਬਰਦਸਤੀ ਪੈਸੇ ਲੈਂਦੀ ਸੀ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਮੁਲਾਜ਼ਮ ਨੇ ਇਸ ਦੀ ਸ਼ਿਕਾਇਤ ਸੀਨੀਅਰ ਅਧਿਕਾਰੀਆਂ ਨੂੰ ਕੀਤੀ।
ਉਦੋਂ ਪਤਾ ਲੱਗਿਆ ਕਿ ਇਹ ਇੰਸਪੈਕਟਰ ਹਰ ਮਹੀਨੇ ਦੂਜਿਆਂ ਪੁਲਿਸ ਮੁਲਾਜ਼ਮਾਂ ਤੋਂ ਜਬਰਨ ਪੈਸੇ ਲੈਂਦੀ ਸੀ। ਇਸ ਦੇ ਨਾਲ ਹੀ ਜਦੋਂ ਸ਼ੁਰੂਆਤੀ ਜਾਂਚ ਕੀਤੀ ਗਈ ਤਾਂ ਉਨ੍ਹਾਂ ਵਿਰੁੱਧ ਲੱਗੇ ਸਾਰੇ ਦੋਸ਼ ਸਹੀ ਪਾਏ ਗਏ ਅਤੇ ਇੰਦਰਬੀਰ ਵਿਰੁੱਧ ਭ੍ਰਿਸ਼ਟਾਚਾਰ ਨਿਰੋਧਕ ਕਾਨੂੰਨ ਦੇ ਤਹਿਤ ਕੇਸ ਦਰਜ ਕੀਤਾ ਗਿਆ।
ਉੱਥੇ ਹੀ ਜਾਂਚ ਤੋਂ ਬਾਅਦ, ਇੰਦਰਬੀਰ ਕੌਰ ਨੂੰ ਸਬੰਧਤ ਵਿਭਾਗ ਦੀ ਕਾਰਵਾਈ ਵਿੱਚ ਗੰਭੀਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੰਦਰਬੀਰ ਕੌਰ ਵੱਲੋਂ ਪੈਸੇ ਦੀ ਮੰਗ ਅਤੇ ਕੀਤੇ ਲੈਣ-ਦੇਣ ਦੇ ਕਾਫ਼ੀ ਸਬੂਤ ਸਾਹਮਣੇ ਆਏ ਹਨ। ਅੱਗੇ ਦੀ ਜਾਂਚ ਜਾਰੀ ਹੈ।
ਇਸ ਮਾਮਲੇ ਵਿੱਚ ਪੁਲਿਸ ਨੂੰ ਸ਼ੱਕ ਹੈ ਕਿ ਇਸ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹੋਰ ਵੀ ਪੁਲਿਸ ਮੁਲਾਜ਼ਮ ਸ਼ਾਮਲ ਹੋ ਸਕਦੇ ਹਨ, ਜਿਹੜੇ ਜਬਰਦਸਤੀ ਪੁਲਿਸ ਮੁਲਾਜ਼ਮਾਂ ਤੋਂ ਪੈਸੇ ਵਸੂਲਦੇ ਹੋਣਗੇ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਜਾਇਆ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਪੁਲਿਸ ਮੁਲਾਜ਼ਮਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ।
ਪੁਲਿਸ ਸਾਂਝ ਕੇਂਦਰ ਲੋਕਾਂ ਨੂੰ ਐਫਆਈਆਰ ਦੀ ਕਾਪੀ, ਚਰਿੱਤਰ ਸਰਟੀਫਿਕੇਟ, ਪੁਲਿਸ ਵੈਰੀਫਿਕੇਸ਼ਨ, ਪਾਸਪੋਰਟ ਰਿਪੋਰਟ ਵਰਗੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਪੁਲਿਸ ਸਾਂਝਾ ਕੇਂਦਰ ਸਥਾਪਤ ਕੀਤੇ ਗਏ ਹਨ। ਅਜਿਹੇ ਕੇਂਦਰ ਦੇ ਇੰਚਾਰਜ ਵਲੋਂ ਭ੍ਰਿਸ਼ਟਾਚਾਰ ਪੂਰੀ ਪ੍ਰਣਾਲੀ ਦੀ ਕਾਰਜਸ਼ੈਲੀ 'ਤੇ ਸਵਾਲ ਖੜ੍ਹੇ ਕਰਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















