ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਸ਼ਨੀਵਾਰ ਨੂੰ ਪੰਜਾਬ ਪੁਲਿਸ ਦੇ ਏਐਸਆਈ ਜੋਰਾਵਰ ਸਿੰਘ ਨੂੰ ਖਾਰਜ ਕਰ ਦਿੱਤਾ ਗਿਆ ਹੈ।ਜੋਰਾਵਰ ਦੀ ਚਿੱਟਾ (ਸਿੰਥੈਟਿਕ ਡਰੱਗ) ਲੈਂਦੇ ਹੋਏ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਇਹ ਐਕਸ਼ਨ ਲਿਆ ਗਿਆ ਹੈ।



ਮੁੱਖ ਮੰਤਰੀ ਦੇ ਆਦੇਸ਼ਾਂ ਤੇ ਕਾਰਵਾਈ ਕਰਦੇ ਹੋਏ ਜੋ ਖੁੱਦ ਗ੍ਰਹਿ ਵਿਭਾਗ ਸੰਭਾਲਦੇ ਹਨ, ਐਸਐਸਪੀ ਤਰਨਤਾਰਨ ਧਰੁਮਨ ਐਚ ਨਿਮਬਲੇ ਨੇ ਏਐਸਆਈ ਨੂੰ ਡਿਸਮਿਸ ਕਰਨ ਲਈ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਹੈ।ਜਾਣਕਾਰੀ ਮੁਤਾਬਿਕ ਏਐਸਆਈ ਤਰਨਤਾਰਨ ਦੇ ਥਾਣਾ ਸਰਾਏ ਅਮਾਨਤ ਖ਼ਾਨ 'ਚ ਤਾਇਨਾਤ ਸੀ।ਉਸਦਾ ਚਿੱਟਾ ਦਾ ਨਸ਼ਾ ਕਰਦੇ ਹੋਏ ਇੱਕ ਵੀਡੀਓ ਵਾਇਰਲ ਹੋਇਆ ਸੀ।ਜਿਸ ਤੇ ਸਰਕਾਰ ਨੇ ਐਕਸ਼ਨ ਲੈਂਦੇ ਹੋਏ ਹੁਣ ਉਸਨੂੰ ਡਿਸਮਿਸ ਕਰ ਦਿੱਤਾ ਹੈ।