ਜਲੰਧਰ ਸੜਕ ਹਾਦਸੇ 'ਚ ਪੰਜਾਬ ਪੁਲਿਸ ਦੇ ਏਐਸਆਈ ਦੀ ਮੌਤ
ਏਬੀਪੀ ਸਾਂਝਾ | 28 Mar 2020 12:45 PM (IST)
ਜਲੰਧਰ ਅੰਮ੍ਰਿਤਸਰ ਹਾਈਵੇ ਤੇ ਚੌਗਿੱਟੀ ਫਲਾਈਓਵਰ ਉਪਰ ਬਾਰਿਸ਼ ਦੇ ਪਾਣੀ ਕਾਰਨ ਇੱਕ ਸਵਿਫਟ ਕਾਰ ਬੇਕਾਬੂ ਹੋ ਕਿ ਪਲਟ ਗਈ। ਜਿਸ ਵਿੱਚ ਪੰਜਾਬ ਪੁਲਿਸ ਦੇ ਇੱਕ ਏਐਸਆਈ ਦੀ ਮੌਤ ਹੋ ਗਈ।
ਜਲੰਧਰ: ਜਲੰਧਰ ਅੰਮ੍ਰਿਤਸਰ ਹਾਈਵੇ ਤੇ ਚੌਗਿੱਟੀ ਫਲਾਈਓਵਰ ਉਪਰ ਬਾਰਿਸ਼ ਦੇ ਪਾਣੀ ਕਾਰਨ ਇੱਕ ਸਵਿਫਟ ਕਾਰ ਬੇਕਾਬੂ ਹੋ ਕਿ ਪਲਟ ਗਈ। ਜਿਸ ਵਿੱਚ ਪੰਜਾਬ ਪੁਲਿਸ ਦੇ ਇੱਕ ਏਐਸਆਈ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਿਚਰਡ ਮਸੀਹ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।ਜਾਣਕਾਰੀ ਮੁਤਾਬਿਕ ਏਐਸਆਈ ਅੰਮ੍ਰਿਤਸਰ ਤੋਂ ਲੁਧਿਆਣਾ ਡਿਉਟੀ ਤੇ ਜਾ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ। ਜਿਸ ਤੋਂ ਬਾਅਦ ਰਾਹਗੀਰਾਂ ਨੇ ਬੜੀ ਮੁਸ਼ਕਲ ਨਾਲ ਏਐਸਆਈ ਨੂੰ ਕਾਰ ਵਿਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਉਸਦੀ ਮੋਤ ਹੋ ਚੁੱਕੀ ਸੀ। ਪੁਲਿਸ ਨੇ ਮੌਕੇ ਤੇ ਪਹੁੰਚ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕਿ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।