ਤਰਨਤਾਰਨ: ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹਾ ਤਰਨਤਾਰਨ 'ਚ ਕੋਰੋਨਾਵਾਇਰਸ ਨਾਲ ਦੂਜੀ ਮੌਤ ਹੋ ਗਈ ਹੈ।ਪੰਜਾਬ ਪੁਲਿਸ ਦੇ ਏਐਸਆਈ ਸੁਖਦਿਆਲ ਸਿੰਘ ਦੀ ਕੋਵਿਡ-19 ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਹੁਣ ਤੱਕ ਕੁੱਲ੍ਹ 64 ਲੋਕਾਂ ਦੀ ਮੌਤ ਹੋ ਗਈ ਹੈ।
ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ
55 ਸਾਲਾ ਸੁਖਦਿਆਲ ਸਿੰਘ ਕੋਰੋਨਾਵਾਇਰਸ ਨਾਲ ਸੰਕਰਮਿਤ ਸਨ ਅਤੇ ਅੰਮ੍ਰਿਤਸਰ ਦੇ ਹਸਪਤਾਲ 'ਚ ਜ਼ੇਰੇ ਇਲਾਜ ਸਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੱਚਾ ਪੱਕਾ ਦੇ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਏਐੱਸਆਈ ਸੁਖਦਿਆਲ ਸਿੰਘ ਦੀ ਘੱਲੂਘਾਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਡਿਊਟੀ ਲੱਗੀ ਹੋਈ ਸੀ।ਉਸੇ ਦਿਨ ਤੋਂ ਹੀ ਉਸ ਦੀ ਹਾਲਤ ਵਿਗੜਦੀ ਜਾ ਰਹੀ ਸੀ।
ਜਿਸ ਕਰਕੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਸੀ।ਜਿਸ ਤੋਂ ਬਾਅਦ ਉਸਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪਾਈ ਗਈ ਸੀ।ਅੱਜ ਉਸ ਦੀ ਮੌਤ ਹੋ ਗਈ ਹੈ ਅਤੇ ਸੁਖਦਿਆਲ ਸਿੰਘ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਮੁਗਲਵਾਲਾ ਵਿਖੇ ਦੇਰ ਸ਼ਾਮ ਕਰ ਦਿੱਤਾ ਗਿਆ ਹੈ।
ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ
ਇਸ ਤੋਂ ਇਲਾਵਾ ਤਰਨਤਾਰਨ 'ਚ ਦੋ ਹੋਰ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਹੈ। ਇਥੇ ਦੱਸ ਦੇਈਏ ਕਿ ਤਰਨਤਾਰਨ 'ਚ ਹੁਣ ਤੱਕ 'ਚ ਕੁੱਲ 177 ਕੋਰੋਨਾ ਦੇ ਪੌਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ 'ਚੋਂ 168 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ
ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ
ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਪੰਜਾਬ 'ਚ ਕੋਰੋਨਾ ਨਾਲ ਇੱਕ ਹੋਰ ਮੌਤ, ਪੰਜਾਬ ਪੁਲਿਸ ਦਾ ਏਐਸਆਈ ਹੋਇਆ ਕੋਰੋਨਾ ਦਾ ਸ਼ਿਕਾਰ
ਏਬੀਪੀ ਸਾਂਝਾ
Updated at:
13 Jun 2020 06:57 PM (IST)
ਅੱਜ ਜ਼ਿਲ੍ਹਾ ਤਰਨਤਾਰਨ 'ਚ ਕੋਰੋਨਾਵਾਇਰਸ ਨਾਲ ਦੂਜੀ ਮੌਤ ਹੋ ਗਈ ਹੈ।ਪੰਜਾਬ ਪੁਲਿਸ ਦੇ ਏਐਸਆਈ ਸੁਖਦਿਆਲ ਸਿੰਘ ਦੀ ਕੋਵਿਡ-19 ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
- - - - - - - - - Advertisement - - - - - - - - -