CM Amarinder Singh - Sonia Gandhi Meeting: ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਖ਼ਤਮ
ਸੋਨੀਆ ਗਾਂਧੀ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਮੁਲਾਕਾਤ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਪਾਰਟੀ ਹਾਈ ਕਮਾਂਡ ਪੰਜਾਬ ਕਾਂਗਰਸ ਦੀ ਅੰਦਰੂਨੀ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਲੈਸ਼ ਨੂੰ ਖ਼ਤਮ ਕਰਨ ਲਈ ਪਾਰਟੀ ਹਾਈ ਕਮਾਨ ਦੀ ਸਭ ਤੋਂ ਵੱਡੀ ਬੈਠਕ ਖ਼ਤਮ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਪਹੁੰਚੇ ਸੀ। ਇਸ ਮੀਟਿੰਗ ਦੇ ਖ਼ਤਮ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲ ਕੀਤੀ ਅਤੇ ਕਿਹਾ ਕਿ ਹਾਈਕਮਾਨ ਦਾ ਹਰ ਫੈਸਲਾ ਮੰਜ਼ੂਰ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਈ ਕਮਾਨ ਵਲੋਂ ਦਿੱਤਾ ਗਿਆ ਹਰ ਹੁਕਮ ਪੂਰਾ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਨਵਜੋਤ ਸਿੰਘ ਸਿੱਧੂ 'ਤੇ ਪੁੱਛੇ ਸਵਾਲ 'ਤੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।
ਦੱਸ ਦਈਏ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਮਹੱਤਵਪੂਰਨ ਹੈ ਕਿਉਂਕਿ ਪਾਰਟੀ ਹਾਈ ਕਮਾਂਡ ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਵਿਧਾਨ ਸਭਾ ਚੋਣਾਂ ਤੋਂ ਥੋੜ੍ਹੀ ਦੇਰ ਪਹਿਲਾਂ ਪਾਰਟੀ ਵਿਚ ਤਬਦੀਲੀ ਕੀਤੇ ਜਾਣ ਦੀਆਂ ਅਟਕਲਾਂ ਹਨ।
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਨਾਲ ਵਿਵਾਦਾਂ ਵਿੱਚ ਘਿਰੇ ਹੋਏ ਹਨ। ਉਹ 2015 ਵਿੱਚ ਸਿੱਖ ਧਰਮ ਗ੍ਰੰਥਾਂ ਦੀ ਬੇਅਦਬੀ ਮਾਮਲੇ ਦੀ ਜਾਂਚ ਮੁਕੰਮਲ ਹੋਣ ਵਿੱਚ ਕਥਿਤ ਦੇਰੀ ਅਤੇ ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਫਾਇਰਿੰਗ ਵਰਗੇ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ‘ਤੇ ਹਮਲਾ ਬੋਲ ਰਿਹਾ ਹੈ। ਹੁਣ ਤਾਂ ਸਿੱਧੂ ਨੇ ਕੈਪਟਨ ਨੂੰ ਸੂਬੇ 'ਚ ਬਿਜਲੀ ਦੀ ਘਾਟ ਦੇ ਮੁੱਦੇ 'ਤੇ ਵੀ ਘੇਰਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਅਜਿਹੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪ੍ਰਸਤਾਵਿਤ ਤਬਦੀਲੀ ਵਿਚ ਸਿੱਧੂ ਦੀ ਅਹਿਮ ਭੂਮਿਕਾ ਹੋ ਸਕਦੀ ਹੈ।
ਕੁਝ ਦਿਨ ਪਹਿਲਾਂ ਸਿੱਧੂ ਨੇ ਕਾਂਗਰਸ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਸੀ। ਸਿੰਘ 22 ਜੂਨ ਨੂੰ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਾਂਗਰਸ ਕਮੇਟੀ ਵਿਚ ਪੇਸ਼ ਹੋਏ ਸੀ। ਇਹ ਕਮੇਟੀ ਪੰਜਾਬ ਕਾਂਗਰਸ ਵਿਚਲੀ ਅੰਦਰੂਨੀ ਕਲੇਸ਼ ਨੂੰ ਖ਼ਤਮ ਕਰਨ ਲਈ ਬਣਾਈ ਗਈ ਹੈ।
ਇਹ ਵੀ ਪੜ੍ਹੋ: Police arrested Army Personnel: ISI ਲਈ ਜਾਸੂਸੀ ਕਰਨ ਵਾਲੇ ਦੋ ਫੌਜੀ ਜਵਾਨ ਗ੍ਰਿਫ਼ਤਾਰ, 900 ਖੁਫੀਆ ਦਸਤਾਵੇਜ਼ ਪਾਕਿਸਤਾਨ ਭੇਜੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904