Punjab Elections 2022: ਡੇਰਾ ਸਿਰਸਾ ਦੇ ਹੈੱਡਕੁਆਰਟਰ 'ਤੇ ਮੰਗਲਵਾਰ ਨੂੰ ਕਰਵਾਏ ਜਾ ਰਹੇ ਸਮਾਗਮ 'ਚ ਪੰਜਾਬ ਤੋਂ ਵੱਖ-ਵੱਖ ਪਾਰਟੀਆਂ ਦੇ ਸਿਆਸਤਦਾਨਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਜਿੱਥੇ ਡੇਰੇ ਦੇ ਹੈੱਡਕੁਆਰਟਰ 'ਤੇ ਪੈਰੋਕਾਰ ਪਹੁੰਚ ਰਹੇ ਹਨ, ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੇ ਕਈ ਸਿਆਸੀ ਆਗੂ ਤੇ ਕਾਰਕੁਨ ਵੀ ਸ਼ਰਧਾਲੂਆਂ ਵਿੱਚ ਸ਼ਾਮਲ ਹੋ ਸਕਦੇ ਹਨ।

ਇਹ ਸਮਾਗਮ ਡੇਰਾ ਸਿਰਸਾ ਦੇ ਦੂਜੇ ਗੱਦੀਨਸ਼ੀਨ ਸ਼ਾਹ ਸਤਨਾਮ ਜੀ ਮਹਾਰਾਜ ਦੇ 103ਵੇਂ ਜਨਮ ਦਿਹਾੜੇ ਮੌਕੇ ਕਰਵਾਇਆ ਜਾ ਰਿਹਾ ਹੈ। ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਸਤਿਸੰਗ ਪ੍ਰੋਗਰਾਮ ਲਈ ਵੱਖ-ਵੱਖ ਰਾਜਾਂ ਤੋਂ ਡੇਰਾ ਪੈਰੋਕਾਰ ਪਹੁੰਚਣਗੇ। ਡੇਰਾ ਪ੍ਰਬੰਧਕ ਤੇ ਅਧਿਕਾਰੀ ਸਮਾਗਮ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਹਨ।

ਡੇਰੇ ਦੇ ਸੂਤਰਾਂ ਨੇ ਦੱਸਿਆ ਕਿ ਭਲਕੇ ਹੋਣ ਵਾਲੀ ਮੀਟਿੰਗ ਦੌਰਾਨ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਕੁਝ ਸੰਦੇਸ਼ ਵੀ ਸੰਗਤਾਂ ਨੂੰ ਪੜ੍ਹ ਕੇ ਸੁਣਾਇਆ ਜਾ ਸਕਦਾ ਹੈ। ਉਹ 2017 ਤੇ ਫਿਰ 2021 ਵਿੱਚ ਕਤਲ ਤੇ ਬਲਾਤਕਾਰ ਦੇ ਮਾਮਲਿਆਂ ਵਿੱਚ ਉਮਰ ਕੈਦ ਕੱਟਣ ਤੋਂ ਬਾਅਦ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।

ਡੇਰਾ ਪ੍ਰਬੰਧਕਾਂ ਨੇ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਪੈਰੋਕਾਰਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਅਤੇ ਯੂਟਿਊਬ ਅਤੇ ਫੇਸਬੁੱਕ ਰਾਹੀਂ ਆਪਣੇ ਘਰਾਂ ਤੋਂ ‘ਨਾਮਚਰਚਾ’ ਵਿੱਚ ਸ਼ਾਮਲ ਹੋਣ ਦਾ ਸੁਨੇਹਾ ਭੇਜਿਆ ਹੈ ਪਰ ਹਜ਼ਾਰਾਂ ਲੋਕ ਪਹਿਲਾਂ ਹੀ ਪਹੁੰਚ ਚੁੱਕੇ ਹਨ ਤੇ ਹੋਰ ਲੋਕਾਂ ਦੇ ਆਉਣ ਦੀ ਉਮੀਦ ਹੈ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904