Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਸਾਬਕਾ OSD ਨੇ ਅਕਾਲੀ ਦਲ ਛੱਡ ਭਾਜਪਾ 'ਚ ਮਾਰੀ ਐਂਟਰੀ, ਕੈਪਟਨ ਦੀ ਮੌਜੂਦਗੀ 'ਚ ਹੋਇਆ ਵੱਡਾ ਐਲਾਨ!
ਪੰਜਾਬ ਦੀ ਸਿਆਸਤ ਚ ਉਸ ਸਮੇਂ ਹਲਚਲ ਮੱਚ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ OSD ਰਹੇ ਸੰਦੀਪ ਸਿੰਘ ਸੰਨੀ ਬਰਾੜ ਵੱਲੋਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ।

ਪੰਜਾਬ ਦੀ ਰਾਜਨੀਤੀ ‘ਚ 30 ਅਕਤੂਬਰ ਨੂੰ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਅਕਾਲੀ ਦਲ ਦੇ ਸੀਨੀਅਰ ਨੇਤਾ ਵੱਲੋਂ ਭਾਜਪਾ ਦਾ ਪੱਲਾ ਫੜਿਆ ਗਿਆ। ਜਾਣਕਾਰੀ ਮੁਤਾਬਕ, ਕਾਂਗਰਸ ਸਰਕਾਰ ਦੇ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ OSD ਰਹੇ ਸੰਦੀਪ ਸਿੰਘ ਸੰਨੀ ਬਰਾੜ ਵੱਲੋਂ 30 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ।
ਕੈਪਟਨ ਦੀ ਮੌਜੂਦਗੀ 'ਚ ਹੋਇਆ ਵੱਡਾ ਐਲਾਨ!
ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਦੀ ਮੈਂਬਰਸ਼ਿਪ ਲਈ। ਦੱਸਣਯੋਗ ਹੈ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਸਰਕਾਰ ਦੇ ਸਮੇਂ ਮੁੱਖ ਮੰਤਰੀ ਸਨ ਅਤੇ ਬਾਅਦ ‘ਚ ਭਾਜਪਾ ‘ਚ ਸ਼ਾਮਲ ਹੋਏ ਸਨ, ਤਾਂ ਸੰਦੀਪ ਸਿੰਘ ਸੰਨੀ ਬਰਾੜ ਨੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਸੀ, ਜਿੱਥੇ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਆਪਣਾ ਓਐਸਡੀ ਨਿਯੁਕਤ ਕੀਤਾ ਸੀ। ਪਰ ਹੁਣ ਸੰਦੀਪ ਸਿੰਘ ਸੰਨੀ ਬਰਾੜ ਮੁੜ ਆਪਣੇ ਰਾਜਨੀਤਿਕ ਗੁਰੂ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ ਹਨ।
ਫ਼ਰੀਦਕੋਟ ਦੇ ਆਫ਼ਿਸਰਜ਼ ਕਲੱਬ ‘ਚ ਆਯੋਜਿਤ ਇੱਕ ਸਮਾਰੋਹ ਦੌਰਾਨ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਮਹਾਂਸਚਿਵ ਅਨੀਲ ਸਰੀਨ, ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਅਤੇ ਜ਼ਿਲ੍ਹਾ ਫ਼ਰੀਦਕੋਟ ਦੇ ਹੋਰ ਨੇਤਾ ਤੇ ਵਰਕਰਾਂ ਦੀ ਮੌਜੂਦਗੀ ‘ਚ ਸਨੀ ਬਰਾੜ ਨੂੰ ਸਿਰੋਪਾ ਪਾ ਕੇ ਭਾਜਪਾ ‘ਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਭਾਜਪਾ ਦੇ ਹੱਕ ‘ਚ ਨਾਰੇਬਾਜ਼ੀ ਕੀਤੀ ਗਈ ਤੇ ਸੰਨੀ ਬਰਾੜ ਦੇ ਸ਼ਾਮਲ ਹੋਣ ‘ਤੇ ਲੋਕਾਂ ਨੇ ਖ਼ੁਸ਼ੀ ਜਤਾਈ ਅਤੇ ਪੂਰੇ ਭਾਜਪਾ ਨੇਤ੍ਰਿਤਵ ਦਾ ਧੰਨਵਾਦ ਕੀਤਾ। ਸਮਾਰੋਹ ‘ਚ ਸੰਨੀ ਬਰਾੜ ਦੇ ਸਮਰਥਕਾਂ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਵੱਡੀ ਗਿਣਤੀ ‘ਚ ਲੋਕ ਪਹੁੰਚੇ ਹੋਏ ਸਨ।
ਪੰਜਾਬ ਦੇ ਲਈ ਫਾਇਦੇਮੰਦ BJP-ਕੈਪਟਨ ਅਮਰਿੰਦਰ ਸਿੰਘ
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਲੋਕ-ਹਿਤੈਸ਼ੀ ਨੀਤੀਆਂ ਕਾਰਨ ਲੋਕਾਂ ਦਾ ਭਰੋਸਾ ਸਿਰਫ਼ ਭਾਜਪਾ ‘ਤੇ ਹੈ ਅਤੇ ਆਉਣ ਵਾਲੇ ਸਮੇਂ ‘ਚ ਪੰਜਾਬ ਦਾ ਭਵਿੱਖ ਭਾਜਪਾ ਨਾਲ ਜੁੜਿਆ ਹੋਇਆ ਦੇਖਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਮਾਹੌਲ ਪੂਰੀ ਤਰ੍ਹਾਂ ਭਾਜਪਾ ਦੇ ਹੱਕ ‘ਚ ਹੈ। ਇਸ ਲਈ ਹੁਣ ਭਾਜਪਾ ਨੂੰ ਕਿਸੇ ਗਠਜੋੜ ਦੀ ਲੋੜ ਨਹੀਂ ਹੈ ਅਤੇ ਪਾਰਟੀ ਆਪਣੇ ਬਲਬੁਤੇ ‘ਤੇ ਪੰਜਾਬ ‘ਚ ਸਰਕਾਰ ਬਣਾਏਗੀ।






















