ਪੜਚੋਲ ਕਰੋ

ਧਰਨਾ ਸੁਖਬੀਰ ਤੇ ਹਰਸਿਮਰਤ ਬਾਦਲ ਦਾ, ਇਕੱਠ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਾ, ਜੰਤਰ-ਮੰਤਰ ’ਤੇ ਰੋਸ ਪ੍ਰਦਰਸ਼ਨ 'ਤੇ ਉੱਠੇ ਸਵਾਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ’ਤੇ ਲਾਏ ਧਰਨੇ ਉਪਰ ਸਵਾਲ ਉੱਠੇ ਹਨ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ’ਤੇ ਲਾਏ ਧਰਨੇ ਉਪਰ ਸਵਾਲ ਉੱਠੇ ਹਨ। ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸੰਸਦ ਮੈਂਬਰ ਹਰਸਿਮਰਤ ਬਾਦਲ ਵੱਲੋਂ ਕੀਤੇ ਪ੍ਰਦਰਸ਼ਨ ਵਿੱਚ ਇਕੱਠ ਨੂੰ ਭਰਵਾਂ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੈਂਕੜੇ ਮੁਲਾਜ਼ਮ ਭੇਜੇ ਗਏ।

ਯੂਨਾਈਟਿਡ ਅਕਾਲੀ ਦਲ ਦੇ ਚੇਅਰਮੈਨ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਅਸਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਣ ਆਪਣੀ ਸਾਖ ਨੂੰ ਸ਼੍ਰੋਮਣੀ ਕਮੇਟੀ ਰਾਹੀਂ ਬਚਾਉਣਾ ਚਾਹੁੰਦੇ ਹਨ, ਪਰ ਸੁਖਬੀਰ ਬਾਦਲ ਆਪਣੀਆਂ ਗ਼ਲਤੀਆਂ ਨਾਲ ਆਪਣਾ ਅਕਸ ਗੁਆ ਬੈਠੇ ਹਨ ਤੇ ਰਾਜਸੀ ਤੌਰ ‘ਤੇ ਖ਼ਤਮ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਆਸੀ ਧਰਨਿਆਂ ਲਈ ਸ਼੍ਰੋਮਣੀ ਕਮੇਟੀ ਦਾ ਸਰਮਾਇਆ ਵਰਤਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦੇ ਸਨ ਤਾਂ ਉਦੋਂ ਗੱਠਜੋੜ ਸਰਕਾਰ ਸੰਘਰਸ਼ੀ ਲੋਕਾਂ ਨੂੰ ਫੜ ਕੇ ਜੇਲ੍ਹਾਂ ਵਿਚ ਬੰਦ ਕਰ ਦਿੰਦੀ ਸੀ।

ਪੰਜਾਬੀ ਦੇ ਇੱਕ ਪ੍ਰਸਿੱਧ ਅਖਬਾਰ ਦੀ ਰਿਪੋਰਟ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵੱਲੋਂ 19 ਜੁਲਾਈ ਨੂੰ ਪੱਤਰ ਨੰਬਰ-846 ਤਹਿਤ ਦਿੱਲੀ ਦੇ ਜੰਤਰ ਮੰਤਰ ਧਰਨੇ ਵਿਚ ਸ਼੍ਰੋਮਣੀ ਕਮੇਟੀ ਦੇ 227 ਮੁਲਾਜ਼ਮਾਂ ਨੂੰ ਪੁੱਜਣ ਲਈ ਲਿਖਤੀ ਹੁਕਮ ਜਾਰੀ ਕੀਤੇ ਗਏ ਸਨ। ਇਨ੍ਹਾਂ ’ਚ ਅੰਮ੍ਰਿਤਸਰ ਤੇ ਤਰਨ ਤਾਰਨ ਦੇ ਗੁਰੂ ਘਰਾਂ ਦੇ 35 ਮੁਲਾਜ਼ਮ ਵੀ ਸ਼ਾਮਲ ਸਨ। 

ਹੁਕਮਾਂ ਵਿੱਚ ਲਿਖਿਆ ਗਿਆ ਕਿ ਇਹ ਮੁਲਾਜ਼ਮ ਦਿੱਲੀ ਸਿੱਖ ਮਿਸ਼ਨ ਵਿਖੇ ਪ੍ਰਬੰਧ ਵਿੱਚ ਸਹਾਇਤਾ ਕਰਨਗੇ, ਪਰ ਇਹ ਮੁਲਾਜ਼ਮ ਜੰਤਰ ਮੰਤਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਵਿੱਚ ਬੈਠੇ ਹੋਏ ਸਨ। ਸੂਤਰਾਂ ਮੁਤਾਬਕ ਇਨ੍ਹਾਂ ਮੁਲਾਜ਼ਮਾਂ ਨੂੰ ਜੰਤਰ ਮੰਤਰ ਦੇ ਧਰਨੇ ਵਿੱਚ ਲਿਜਾਣ ਵਾਸਤੇ ਗੱਡੀਆਂ ਵੀ ਸ਼੍ਰੋਮਣੀ ਕਮੇਟੀ ਦੀਆਂ ਵਰਤੀਆਂ ਗਈਆਂ ਹਨ।

ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਜੰਤਰ ਮੰਤਰ ’ਤੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਧਰਨਾ ਲਾਇਆ ਗਿਆ ਸੀ। ਇਸੇ ਕਰਕੇ ਕਮੇਟੀ ਦੇ ਮੁਲਾਜ਼ਮ ਦਿੱਲੀ ਭੇਜੇ ਗਏ ਸਨ ਜੋ ਧਰਨਾ ਸਮਾਪਤੀ ਮਗਰੋਂ ਵਾਪਸ ਆ ਗਏ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 11 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget