Punjab Politics: ਬਠਿੰਡਾ 'ਚ SAD-BJP ਖ਼ਿਲਾਫ਼ ਪ੍ਰਦਰਸ਼ਨ, ਸੁਖਬੀਰ ਬਾਦਲ ਨੂੰ ਕਿਸਾਨਾਂ ਦਿਖਾਈਆਂ ਕਾਲੀਆਂ ਝੰਡੀਆਂ, ਮਲੂਕਾ ਦੀ ਜਨਤਕ ਮੀਟਿੰਗ 'ਚ ਹੰਗਾਮਾ
ਕਿਸਾਨਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਦਿੱਲੀ 'ਚ ਐਂਟਰੀ ਨਹੀਂ ਦਿੱਤੀ ਗਈ ਅਤੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਇਸੇ ਤਰ੍ਹਾਂ ਹੁਣ ਭਾਜਪਾ ਉਮੀਦਵਾਰਾਂ ਨੂੰ ਪਿੰਡ ਵਿੱਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।
Punjab News: ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਗਿਆ। ਧਰਨੇ ਦੌਰਾਨ ਕਿਸਾਨਾਂ ਨੇ ਕਿਹਾ ਕਿ ਸੁਖਬੀਰ ਬਾਦਲ ਤੋਂ ਸਵਾਲ ਜਵਾਬ ਕੀਤੇ ਜਾਣੇ ਸਨ ਪਰ ਸੁਖਬੀਰ ਸਿੰਘ ਬਾਦਲ ਵੱਲੋਂ ਪੁਲਿਸ ਦੀ ਧੱਕੇਸ਼ਾਹੀ 'ਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਗਏ।
ਭਾਜਪਾ ਉਮੀਦਵਾਰ ਪਰਮਪਾਲ ਕੌਰ ਦੇ ਪਤੀ ਦਾ ਵਿਰੋਧ
ਦੂਜੇ ਪਾਸੇ ਬਠਿੰਡਾ ਦੇ ਪਿੰਡ ਫੁੱਲੋਂ ਮਿੱਟੀ ਵਿੱਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ। ਗੁਰਪ੍ਰੀਤ ਸਿੰਘ ਮਲੂਕਾ ਆਪਣੀ ਪਤਨੀ ਉਮੀਦਵਾਰ ਪਰਮਪਾਲ ਕੌਰ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇਸ ਦੌਰਾਨ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ। ਗੁਰਪ੍ਰੀਤ ਸਿੰਘ ਮਲੂਕਾ ਦਾ ਕਿਸਾਨਾਂ ਵੱਲੋਂ ਜਨਸਭਾ ਵਿੱਚ ਜਾ ਕੇ ਵਿਰੋਧ ਕੀਤਾ ਗਿਆ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨ ਲਗਾਤਾਰ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਦਿੱਲੀ 'ਚ ਐਂਟਰੀ ਨਹੀਂ ਦਿੱਤੀ ਗਈ ਅਤੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਇਸੇ ਤਰ੍ਹਾਂ ਹੁਣ ਭਾਜਪਾ ਉਮੀਦਵਾਰਾਂ ਨੂੰ ਪਿੰਡ ਵਿੱਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ