(Source: Poll of Polls)
Punjab Polls: ਅੱਜ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ, 2 ਫਰਵਰੀ ਨੂੰ ਨਾਮਜ਼ਦਗੀਆਂ ਦੀ ਪੜਤਾਲ, ਜਾਣੋ ਚੋਣ ਕਮੀਸ਼ਨ ਦੀਆਂ ਗਾਈਡਲਾਈਨਜ਼
ਭਾਰਤੀ ਚੋਣ ਕਮਿਸ਼ਨ ਨੇ ਐਤਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਕਿਹਾ ਕਿ ਨਾਮਜ਼ਦਗੀ ਦਾਖ਼ਲ ਕਰਨ ਦਾ ਕੰਮ ਮੰਗਲਵਾਰ (25 ਜਨਵਰੀ) ਤੋਂ ਸ਼ੁਰੂ ਹੋਵੇਗਾ।
Punjab Assembly Election: ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 1 ਫਰਵਰੀ ਤੱਕ ਜਾਰੀ ਰਹੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇੱਕ ਅਧਿਕਾਰਤ ਬਿਆਨ ਮੁਤਾਬਕਰਾਜੂ ਨੇ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਵਾਪਸੀ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ।
ਰਾਜੂ ਨੇ ਦੱਸਿਆ ਕਿ ਆਉਣ ਵਾਲੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ 25 ਜਨਵਰੀ ਤੋਂ 1 ਫਰਵਰੀ ਤੱਕ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿਖੇ ਚੱਲਣਗੇ। ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ 25 ਜਨਵਰੀ ਨੂੰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ ਅਤੇ 1 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਣਗੀਆਂ।
ਸੀਈਓ ਨੇ ਕਿਹਾ ਕਿ 26 ਜਨਵਰੀ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਣ ਕਰਕੇ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ 30 ਜਨਵਰੀ ਨੂੰ ਐਤਵਾਰ ਹੋਣ ਕਾਰਨ ਛੁੱਟੀ ਹੈ। ਸੂਬੇ ਵਿੱਚ ਚੋਣ ਜ਼ਾਬਤਾ 8 ਜਨਵਰੀ ਤੋਂ ਲਾਗੂ ਹੋ ਗਿਆ ਹੈ।
ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਪਹਿਲਾਂ ਹੀ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਾਮਜ਼ਦਗੀਆਂ ਭਰਨ ਸਮੇਂ ਉਮੀਦਵਾਰ ਦੇ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ ਜਦਕਿ ਵਾਹਨਾਂ ਦੀ ਗਿਣਤੀ ਤਿੰਨ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਮੁੱਖ ਚੋਣ ਅਫ਼ਸਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੀ ਵੈੱਬਸਾਈਟ 'ਤੇ ਵੀ ਉਪਲਬਧ ਹਨ ਅਤੇ ਉਮੀਦਵਾਰ ਇਨ੍ਹਾਂ ਨੂੰ ਆਨਲਾਈਨ ਭਰ ਕੇ ਨੋਟਰੀ ਵੱਲੋਂ ਤਸਦੀਕ ਕੀਤੇ ਹਲਫ਼ਨਾਮੇ ਸਮੇਤ ਜਮ੍ਹਾਂ ਕਰਵਾ ਸਕਦੇ ਹਨ।
ਦੱਸ ਦੇਈਏ ਕਿ ਦੇਸ਼ ਦੇ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹਨ। ਇਹ 10 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ। ਉੱਤਰ ਪ੍ਰਦੇਸ਼ ਵਿੱਚ 7 ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਇਸ ਦਾ ਪਹਿਲਾ ਪੜਾਅ 10 ਫਰਵਰੀ ਤੋਂ ਸ਼ੁਰੂ ਹੋਵੇਗਾ। ਜਦੋਂ ਕਿ ਪੰਜਾਬ ਵਿੱਚ ਚੋਣਾਂ ਇੱਕੋ ਪੜਾਅ ਵਿੱਚ ਹੋਣੀਆਂ ਹਨ। ਸੂਬੇ 'ਚ 20 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਸੇ ਤਰ੍ਹਾਂ ਉੱਤਰਾਖੰਡ, ਮਨੀਪੁਰ ਅਤੇ ਗੋਆ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin