ਪੜਚੋਲ ਕਰੋ

Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'

Punjab Power Crisis : ਪੰਜਾਬ 'ਚ ਪਿਛਲੇ 3 ਦਿਨਾਂ ਤੋਂ ਬਿਜਲੀ ਦੇ ਕੱਟ ਵਧ ਗਏ ਹਨ। ਪਾਵਰ ਕੱਟਾਂ ਵਿਚਕਾਰ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਸੂਬੇ ਦੇ ਬਿਜਲੀ ਮੰਤਰੀ ਤਰਣਪ੍ਰੀਤ ਸਿੰਘ ਸੌਂਦ ਨੇ ਇਸ ਸਬੰਧੀ ਇੱਕ ਵੀਡੀਓ

Punjab Power Crisis : ਪੰਜਾਬ 'ਚ ਪਿਛਲੇ 3 ਦਿਨਾਂ ਤੋਂ ਬਿਜਲੀ ਦੇ ਕੱਟ ਵਧ ਗਏ ਹਨ। ਪਾਵਰ ਕੱਟਾਂ ਵਿਚਕਾਰ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਸੂਬੇ ਦੇ ਬਿਜਲੀ ਮੰਤਰੀ ਤਰਣਪ੍ਰੀਤ ਸਿੰਘ ਸੌਂਦ ਨੇ ਇਸ ਸਬੰਧੀ ਇੱਕ ਵੀਡੀਓ ਵੀ ਜਾਰੀ ਕੀਤੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਕੋਲੇ ਦੀ ਕਮੀ ਕਾਰਨ ਸੂਬੇ ਨੂੰ ਘਰੇਲੂ ਅਤੇ ਉਦਯੋਗਿਕ ਖੇਤਰ ਵਿੱਚ ਬਿਜਲੀ ਕੱਟ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਦੇਸ਼ ਭਰ ਵਿੱਚ ਲਗਭਗ 63 ਗੀਗਾਵਾਟ (GW) ਸਮਰੱਥਾ ਵਾਲੇ ਥਰਮਲ ਪਾਵਰ ਪਲਾਂਟ ਕੋਲੇ ਦੀ ਕਮੀ ਨਾਲ ਸਿੱਧੇ ਤੌਰ ’ਤੇ ਪ੍ਰਭਾਵਿਤ ਹੋਏ ਹਨ। ਜ਼ਿਆਦਾਤਰ ਨਿੱਜੀ ਬਿਜਲੀ ਪਲਾਂਟਾਂ ਕੋਲ ਸਿਰਫ਼ 3 ਤੋਂ 4 ਦਿਨਾਂ ਦਾ ਕੋਲਾ ਸਟਾਕ ਬਚਿਆ ਹੈ। ਇਸ ਕਾਰਨ ਇਹ ਪਲਾਂਟ ਆਪਣੀ ਅੱਧੀ ਸਮਰੱਥਾ ’ਤੇ ਚੱਲਣ ਲਈ ਮਜਬੂਰ ਹਨ।

ਪੰਜਾਬ ਦੇ ਵੱਡੇ ਥਰਮਲ ਪਲਾਂਟ ਵੀ ਪ੍ਰਭਾਵਿਤ

ਬਿਜਲੀ ਮੰਤਰੀ ਨੇ ਪੰਜਾਬ ਦੇ ਪ੍ਰਮੁੱਖ ਨਿੱਜੀ ਥਰਮਲ ਪਾਵਰ ਪਲਾਂਟਾਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਨਾਭਾ ਪਾਵਰ ਲਿਮਟਿਡ (ਰਾਜਪੁਰਾ) ਅਤੇ ਤਲਵੰਡੀ ਸਾਬੋ ਪਾਵਰ ਪਲਾਂਟ (ਮਾਨਸਾ) ਪੂਰੀ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਸਪਲਾਈ ਕੀਤੇ ਜਾਣ ਵਾਲੇ ਕੋਲੇ ’ਤੇ ਨਿਰਭਰ ਹਨ। ਕੇਂਦਰ ਵੱਲੋਂ ਲੋੜ ਅਨੁਸਾਰ ਕੋਲਾ ਨਾ ਮਿਲਣ ਕਾਰਨ ਇਹ ਦੋਵੇਂ ਵੱਡੇ ਪਲਾਂਟ ਇਸ ਸਮੇਂ ਆਪਣੀ ਅੱਧੀ ਸਮਰੱਥਾ ’ਤੇ ਹੀ ਬਿਜਲੀ ਪੈਦਾ ਕਰ ਰਹੇ ਹਨ।

ਹਾਲਾਂਕਿ, ਉਨ੍ਹਾਂ ਨੇ ਰਾਹਤ ਦੀ ਗੱਲ ਦੱਸਦਿਆਂ ਕਿਹਾ ਕਿ ਜਿਨ੍ਹਾਂ ਥਰਮਲ ਪਲਾਂਟਾਂ ਨੂੰ ਪੰਜਾਬ ਸਰਕਾਰ ਖੁਦ ਕੋਲਾ ਮੁਹੱਈਆ ਕਰਵਾ ਰਹੀ ਹੈ, ਉਨ੍ਹਾਂ ਕੋਲ ਇਸ ਸਮੇਂ ਲਗਭਗ 10 ਦਿਨਾਂ ਦਾ ਕੋਲਾ ਸਟਾਕ ਮੌਜੂਦ ਹੈ।

ਬਿਜਲੀ ਸੰਕਟ ’ਤੇ ਕੇਂਦਰ ਸਰਕਾਰ ਨੂੰ ਘੇਰਿਆ

ਪੰਜਾਬ ਵਿੱਚ ਵਧ ਰਹੇ ਬਿਜਲੀ ਸੰਕਟ ਨੂੰ ਲੈ ਕੇ ਬਿਜਲੀ ਮੰਤਰੀ ਤਰਣਪ੍ਰੀਤ ਸਿੰਘ ਸੌਂਦ ਨੇ ਕੇਂਦਰ ਸਰਕਾਰ ’ਤੇ ਸਿੱਧਾ ਹਮਲਾ ਕੀਤਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਆਪਣੀ ਚੁੱਪੀ ਤੋੜਨ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਦੇਸ਼ ਅਤੇ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੋਲੇ ਦੀ ਇਹ ਕੌਮੀ ਕਮੀ ਕਦੋਂ ਤੱਕ ਦੂਰ ਹੋਵੇਗੀ। ਇਸ ਨਾਲ ਸੂਬਿਆਂ ਵਿੱਚ ਆਮ ਲੋਕਾਂ ਅਤੇ ਉਦਯੋਗਾਂ ਨੂੰ ਮੁੜ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇਗੀ।

1,500 ਮੈਗਾਵਾਟ ਘਟਿਆ ਬਿਜਲੀ ਉਤਪਾਦਨ

ਬਿਜਲੀ ਮੰਤਰੀ ਤਰਣਪ੍ਰੀਤ ਸਿੰਘ ਨੇ ਦੱਸਿਆ ਕਿ ਕੌਮੀ ਪੱਧਰ ’ਤੇ ਕੋਲੇ ਦੀ ਕਮੀ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਹੋਰ ਗੰਭੀਰ ਹੋ ਗਿਆ ਹੈ। ਇਸ ਕਾਰਨ ਸੂਬੇ ਵਿੱਚ ਬਿਜਲੀ ਉਤਪਾਦਨ ਲਗਭਗ 1,500 ਮੈਗਾਵਾਟ ਤੱਕ ਘਟ ਗਿਆ ਹੈ।

ਮੰਤਰੀ ਨੇ ਕਿਹਾ ਕਿ ਇਹ ਬਹੁਤ ਗੰਭੀਰ ਮੁੱਦਾ ਹੈ, ਜੋ ਪੂਰੇ ਦੇਸ਼ ਨੂੰ ਪ੍ਰਭਾਵਿਤ ਕਰ ਰਿਹਾ ਹੈ। ਕੇਂਦਰ ਸਰਕਾਰ ਨੂੰ ਇਸ ਮਾਮਲੇ ’ਤੇ ਆਪਣੀ ਚੁੱਪੀ ਤੋੜਨੀ ਚਾਹੀਦੀ ਹੈ ਅਤੇ ਦੇਸ਼ ਦੇ ਲੋਕਾਂ ਨੂੰ ਸਪੱਸ਼ਟ ਤੌਰ ’ਤੇ ਦੱਸਣਾ ਚਾਹੀਦਾ ਹੈ ਕਿ ਕੋਲੇ ਦੀ ਇਸ ਕਮੀ ਨੂੰ ਦੂਰ ਕਰਨ ਵਿੱਚ ਕਿੰਨਾ ਸਮਾਂ ਲੱਗੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੋਲੇ ਦੀ ਕਮੀ ਦੂਰ ਕਰਨ ਲਈ ਤੁਰੰਤ ਠੋਸ ਅਤੇ ਉਚਿਤ ਕਦਮ ਚੁੱਕਣੇ ਚਾਹੀਦੇ ਹਨ। ਕੋਲੇ ਦੀ ਸਮੱਸਿਆ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦੇ ਆਮ ਲੋਕਾਂ ਅਤੇ ਉਦਯੋਗਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਸਪਲਾਈ ਮਿਲ ਸਕੇ।

Advertisement

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget