Punjab Power Crisis : 'ਕੋਇਲੇ ਦੀ ਕੋਈ ਕਮੀ ਨਹੀਂ' ਦੇਸ਼ 'ਚ ਬਿਜਲੀ ਸੰਕਟ ਦੌਰਾਨ ਪੰਜਾਬ ਦੇ ਡਿਪਟੀ ਚੀਫ਼ ਇੰਜੀਨੀਅਰ ਦਾ ਦਾਅਵਾ
Punjab Power Crisis : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਬਿਜਲੀ ਸੰਕਟ ਲਈ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ।
Punjab Power Crisis : ਦੇਸ਼ ਦੀ ਰਾਜਧਾਨੀ ਸਮੇਤ ਕਈ ਰਾਜਾਂ ਵਿੱਚ ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ ਪੈਦਾ ਹੁੰਦਾ ਨਜ਼ਰ ਆ ਰਿਹਾ ਹੈ। ਕੁਝ ਰਾਜਾਂ ਵਿੱਚ 7 ਤੋਂ 8 ਘੰਟੇ ਤੱਕ ਬਿਜਲੀ ਕੱਟ ਦੇਖੇ ਜਾ ਰਹੇ ਹਨ। ਇਸ ਨਾਲ ਹੀ ਪੰਜਾਬ ਦੇ ਉਪ ਮੁੱਖ ਇੰਜਨੀਅਰ ਸੰਜੀਵ ਪ੍ਰਭਾਕਰ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ‘ਸੂਬੇ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ’।
ਸੰਜੀਵ ਪ੍ਰਭਾਕਰ ਨੇ ਕਿਹਾ, ''ਗਰਮੀਆਂ ਦੇ ਦਿਨਾਂ 'ਚ ਤੇਜ਼ ਗਰਮੀ ਕਾਰਨ ਬਿਜਲੀ ਦੀ ਮੰਗ 'ਚ 30-40 ਫੀਸਦੀ ਦਾ ਵਾਧਾ ਹੋਇਆ ਹੈ। ਜੇਕਰ ਕਿਤੇ ਬਿਜਲੀ ਦਾ ਕੱਟ ਲੱਗਿਆ ਹੈ ਤਾਂ ਉਹ 2 ਥਰਮਲ ਪਲਾਂਟਾਂ ਵਿੱਚ ਤਕਨੀਕੀ ਖਰਾਬੀ ਕਾਰਨ ਹੋਇਆ ਹੈ। ਇਸ ਦੌਰਾਨ 800 ਮੈਗਾਵਾਟ ਦੀ ਸਪਲਾਈ ਪ੍ਰਭਾਵਿਤ ਹੋਈ।
Ludhiana,Punjab| No shortage of coal. Demand for electricity increased by 30-40% due to extreme heat in summer. Power cuts were result of some technical issues in our 2 thermal plants, supply of 800MW was impacted: Deputy chief engineer Sanjeev Prabhakar on power cuts (29.04) pic.twitter.com/rfptK9liLb
— ANI (@ANI) April 30, 2022
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਬਿਜਲੀ ਸੰਕਟ ਲਈ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਚਰਨਜੀਤ ਚੰਨੀ ਸਰਕਾਰ ਨੇ ਚਾਲੂ ਸੀਜ਼ਨ ਲਈ ਬਿਜਲੀ ਦਾ ਕੋਈ ਪ੍ਰਬੰਧ ਨਹੀਂ ਕੀਤਾ। ਇਸ ਸਾਲ ਪਹਿਲਾਂ ਦੇ ਮੁਕਾਬਲੇ ਬਿਜਲੀ ਵਿੱਚ 40 ਫੀਸਦੀ ਵਾਧਾ ਹੋਇਆ ਹੈ। ਸਾਡੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਯਤਨਸ਼ੀਲ ਹੈ।
ਇਸ ਤੋਂ ਪਹਿਲਾਂ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਕੜਕਦੀ ਗਰਮੀ ਦੌਰਾਨ ਕਈ ਥਾਵਾਂ 'ਤੇ ਬਿਜਲੀ ਕੱਟਾਂ ਨੂੰ ਲੈ ਕੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਵਿਰੋਧੀ ਪਾਰਟੀਆਂ ਨੇ ਦੋਸ਼ ਲਾਇਆ ਕਿ ਉਹ ਖਪਤਕਾਰਾਂ ਨੂੰ ਚੌਵੀ ਘੰਟੇ ਬਿਜਲੀ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ।
ਵਿਰੋਧੀ ਪਾਰਟੀਆਂ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ 10 ਤੋਂ 13 ਘੰਟੇ ਦੇ ਲੰਬੇ ਬਿਜਲੀ ਕੱਟ ਲੱਗੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਿਅੰਗ ਕੱਸਦਿਆਂ ਕਿਹਾ ਕਿ ਮਾਨ ਸਾਹਿਬ ਹੁਣ ਤੱਕ ਤੁਸੀਂ ਸਮਝ ਗਏ ਹੋਵੋਗੇ ਕਿ ਸ਼ਾਸਨ ਚਲਾਉਣਾ ਅਸਲ ਚੁਣੌਤੀ ਹੈ, ਹਾਸੇ ਦੀ ਚੁਣੌਤੀ ਨਹੀਂ।