ਚੰਡੀਗੜ੍ਹ: ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਬਗਾਵਤੀ ਝੰਡਾ ਚੱਕਣ ਮਗਰੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੂਜੇ ਪਾਸੇ ਵਿਧਾਇਕ ਜ਼ੀਰਾ ਅੱਜ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਕਰਨਗੇ।
ਯਾਦ ਰਹੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਫ਼ਿਰੋਜ਼ਪੁਰ ‘ਚ ਸਰਕਾਰੀ ਪ੍ਰੋਗਰਾਮ ‘ਚ ਨਸ਼ਿਆਂ ਦੇ ਕਾਲੇ ਕਾਰੋਬਾਰ ‘ਚ ਅਫ਼ਸਰਾਂ ਤੇ ਪ੍ਰਭਾਵਸ਼ਾਲੀ ਲੋਕਾਂ ਦੀ ਮਿਲੀਭੁਗਤ ਸਬੰਧੀ ਖੁਲਾਸੇ ਕੀਤੇ ਸੀ। ਉਹ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿੱਚ ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਕੇ ਉੱਥੋਂ ਚਲੇ ਗਏ ਸੀ।
ਇਹ ਵੀ ਪੜ੍ਹੋ- ਨਸ਼ਿਆਂ ਬਾਰੇ ਕਾਂਗਰਸੀ ਵਿਧਾਇਕਾਂ ਦੇ ਖੁਲਾਸਿਆਂ ਨੇ ਕੈਪਟਨ ਨੂੰ ਕਸੂਤਾ ਫਸਾਇਆ, ‘ਆਪ’ ਨੇ ਬੀੜੀਆਂ 'ਤੋਪਾਂ'
ਜ਼ੀਰਾ ਨੇ ਇਲਜ਼ਾਮ ਲਾਇਆ ਸੀ ਕਿ ਸਰਕਾਰ ਤੇ ਪੁਲਿਸ ਨਸ਼ੇ ਖ਼ਤਮ ਕਰਨ ਵਿੱਚ ਸਫ਼ਲ ਨਹੀਂ ਹੋਈ। ਜ਼ੀਰਾ ਨੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਤੇ ਮੰਚ ਤੋਂ ਸਾਰਿਆਂ ਸਾਹਮਣੇ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਤੇ ਉੱਥੋਂ ਚਲੇ ਗਏ। ਇਹ ਦੇਖ ਸਮਾਗਮ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਡੌਰ-ਭੌਰ ਹੋ ਗਏ ਸੀ।