ਚੰਡੀਗੜ੍ਹ: ਪੰਜਾਬ 'ਚ ਇੱਕ ਵਾਰ ਫਿਰ ਤੋਂ DGP ਬਦਲਣ ਵਾਲਾ ਹੈ। ਪੰਜਾਬ ਤਿੰਨ ਮਹੀਨਿਆਂ 'ਚ ਆਪਣਾ ਤੀਜਾ ਡਾਇਰੈਕਟਰ ਜਨਰਲ ਆਫ਼ ਪੁਲਿਸ ਬਣਾਉਣ ਲਈ ਤਿਆਰ ਹੈ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੇ ਅਹੁਦੇ ਲਈ ਅਧਿਕਾਰੀਆਂ ਨੂੰ ਸੂਚੀਬੱਧ ਕਰਨ ਲਈ ਨਵੀਂ ਦਿੱਲੀ ਵਿੱਚ ਮੀਟਿੰਗ ਕੀਤੀ।


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਪੈਨਲ ਲਈ ਸੰਭਾਵਤ ਤੌਰ 'ਤੇ ਪੰਜਾਬ ਦੇ ਸਾਬਕਾ ਡੀਜੀਪੀ ਦਿਨਕਰ ਗੁਪਤਾ, ਵੀਕੇ ਭਵਰਾ ਅਤੇ ਪ੍ਰਬੋਧ ਕੁਮਾਰ ਦੇ ਨਾਂ ਸ਼ਾਮਲ ਹਨ। ਗੁਪਤਾ ਅਤੇ ਭਵਰਾ 1987 ਬੈਚ ਦੇ ਭਾਰਤੀ ਪੁਲਿਸ ਸੇਵਾਵਾਂ ਦੇ ਅਧਿਕਾਰੀ ਹਨ, ਜਦਕਿ ਪ੍ਰਬੋਧ ਕੁਮਾਰ 1988 ਬੈਚ ਦੇ ਹਨ।


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਸ ਦੌਰਾਨ ਪੰਜਾਬ ਸਰਕਾਰ ਨੇ ਇਸ ਮੁੱਦੇ 'ਤੇ ਚੁੱਪ ਧਾਰੀ ਹੋਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚਾਹੁੰਦੇ ਹਨ ਕਿ ਮੌਜੂਦਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੋ ਸਾਲਾਂ ਲਈ ਬਣੇ ਰਹਿਣ।ਜੇਕਰ ਪੰਜਾਬ ਸਰਕਾਰ ਯੂ.ਪੀ.ਐਸ.ਸੀ. ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦਾ ਫੈਸਲਾ ਕਰਦੀ ਹੈ ਤਾਂ ਭਵਰਾ ਦਾ ਨਾਮ ਅਗੇ ਆਉਣ ਦੀ ਸੰਭਾਵਨਾ ਹੈ।


 


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ