ਚੰਡੀਗੜ੍ਹ: ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।ਇਸ ਮਹਾਮਾਰੀ ਵਿਚਾਲੇ ਕੋਰੋਨਾ ਵੈਕਸੀਨ ਦੀ ਘਾਟ ਲੋਕਾਂ ਲਈ ਵੱਡੀ ਪਰੇਸ਼ਾਨੀ ਬਣੀ ਹੋਈ ਹੈ।ਇਸ ਦੌਰਾਨ ਪੰਜਾਬ ਦੇ ਲੋਕਾਂ ਲਈ ਇੱਕ ਚੰਗੀ ਖ਼ਬਰ ਹੈ।ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਇਕ ਦੋ ਦਿਨਾਂ 'ਚ ਪੰਜਾਬ ਨੂੰ ਇਕ ਲੱਖ ਵੈਕਸੀਨ ਡੋਜ਼ ਮਿਲਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿੱਚ 18 ਅਤੇ ਇਸ ਤੋਂ ਵੱਧ ਉਮਰ ਵਰਗ ਦੇ ਮੁੱਢਲੇ ਸਮੂਹਾਂ ਦੇ ਟੀਕਾਕਰਨ ਦੀ ਸ਼ੁਰੂਆਤ ਕਰਨ ਦੀ ਤਿਆਰੀ ਕੀਤੀ ਜਾਵੇ।
ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ
ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਕੋਵਿਡ ਸਮੀਖਿਆ 'ਤੇ ਇਕ ਵਰਚੁਅਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੈਵਲ-3 ਲਈ ਪਹਿਚਾਣੇ ਗਏ ਪ੍ਰਾਇਮਰੀ ਸਮੂਹਾਂ ਦੀ ਟੀਕਾਕਰਨ ਦੀ ਖੁਰਾਕ ਮਿਲਣ ਤੋਂ ਬਾਅਦ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ। ਰਾਜ ਸਰਕਾਰ ਨੇ ਉਸਾਰੀ ਕਾਮੇ, ਅਧਿਆਪਕ, ਸਰਕਾਰੀ ਕਰਮਚਾਰੀ ਅਤੇ ਹੋਰ ਬਿਮਾਰੀਆਂ ਦੇ ਉੱਚ ਜੋਖਮ ਵਾਲੇ ਵਿਅਕਤੀਆਂ ਨੂੰ 18 ਸਾਲ ਤੋਂ ਉਪਰ ਦੀ ਉਮਰ ਸਮੂਹ ਨੂੰ ਪ੍ਰਾਇਮਰੀ ਸਮੂਹ ਵਿੱਚ ਸ਼ਾਮਲ ਕੀਤਾ ਹੈ।
ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ
ਕਿਰਤ ਵਿਭਾਗ BOCWWB ਦੀ ਫੰਡਿੰਗ ਦੇ ਨਾਲ ਸਾਰੇ ਨਿਰਮਾਣ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਟੀਕਾਕਰਨ ਲਈ ਤਾਲਮੇਲ ਕੀਤਾ ਜਾਏਗਾ। ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਟੀਕਾਕਰਨ ਲਈ ਤਾਲਮੇਲ ਕਰਨ ਲਈ ਕਿਹਾ ਗਿਆ ਹੈ। ਉਹ ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਯੋਜਨਾਵਾਂ ਵੀ ਤਿਆਰ ਕਰ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ