FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਦੁਪਹਿਰ 12 ਵਜੇ ਸ਼ੁਰੂ ਹੋਈ ਇਹ ਮੀਟਿੰਗ 2 ਵਜੇ ਤੱਕ ਜਾਰੀ ਰਹੀ। ਇਸ ਵਿੱਚ ਕਿਸਾਨਾਂ ਦੇ...
ਪੰਜਾਬ ਦੀਆਂ ਮੰਡੀਆਂ ਵਿੱਚ ਕੱਲ੍ਹ (ਮੰਗਲਵਾਰ) ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ। ਇਹ ਫੈਸਲਾ ਆੜ੍ਹਤੀਆ ਅਤੇ ਸੀਐਮ ਮਾਨ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਤੋਂ ਬਾਅਦ ਆੜ੍ਹਤੀਆ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ ਹੈ।
ਇਸ ਤੋਂ ਇਲਾਵਾ ਮੀਟਿੰਗ ਵਿੱਚ ਈਪੀਐਫ ਦੇ 50 ਕਰੋੜ ਰੁਪਏ ਦੇ ਬਕਾਇਆ ਦੇ ਮੁੱਦੇ 'ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸੀਐਮ ਨੇ ਕਿਹਾ ਕਿ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਸੀਐਮ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਇਸ ਮਾਮਲੇ ਵਿੱਚ ਐਫਸੀਆਈ ਨਾਲ ਕਾਨੂੰਨੀ ਲੜਾਈ ਲੜਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਆੜ੍ਹਤੀਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ।
ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਦੁਪਹਿਰ 12 ਵਜੇ ਸ਼ੁਰੂ ਹੋਈ ਇਹ ਮੀਟਿੰਗ 2 ਵਜੇ ਤੱਕ ਜਾਰੀ ਰਹੀ। ਇਸ ਵਿੱਚ ਕਿਸਾਨਾਂ ਦੇ ਹਰ ਮਸਲੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਮੂਹ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ 52 ਮੈਂਬਰ ਹਾਜ਼ਰ ਸਨ।
ਸੀ ਐਮ ਭਗਵੰਤ ਮਾਨ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਟਵੀਟ ਕੀਤਾ ਕਿ "ਆੜ੍ਹਤੀਆਂ ਦੀਆਂ ਮੰਗਾਂ ਨੂੰ ਜਲਦ ਕੇਂਦਰ ਸਰਕਾਰ ਮੂਹਰੇ ਚੁੱਕਿਆ ਜਾਵੇਗਾ, ਲੋੜ ਪੈਣ 'ਤੇ ਕਾਨੂੰਨੀ ਚਾਰਾਜੋਈ ਵੀ ਕੀਤੀ ਜਾਵੇਗੀ,ਆੜ੍ਹਤੀਆਂ ਨੇ ਮੈਨੂੰ ਖ਼ਰੀਦ ਸੁਚਾਰੂ ਤਰੀਕੇ ਨਾਲ ਕਰਨ ਦਾ ਭਰੋਸਾ ਦਿੱਤਾ,ਜੇਕਰ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਪੰਜਾਬ ਸਰਕਾਰ ਉਹਨਾਂ ਨਾਲ ਖੜੀ ਹੈ"
ਇਹ ਵੀ ਪੜ੍ਹੋ: ਨਵੇਂ ਚੁਣੇ ਸਰਪੰਚ 'ਤੇ ਚਲਾਈਆਂ ਤਾਬੜ ਤੋੜ ਗੋਲੀਆਂ, ਬਿਨਾ ਮੁਕਾਬਲਾ ਜੇਤੂ ਐਲਾਨੇ ਜਾਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ ਨੌਜਵਾਨ
ਓਧਰ, ਆੜ੍ਹਤੀ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਮੀਟਿੰਗ 'ਚ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਸਾਰੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਮਾਮਲਾ ਕੇਂਦਰ ਸਰਕਾਰ ਅੱਗੇ ਵੀ ਉਠਾਇਆ ਜਾਵੇਗਾ। ਮੀਟਿੰਗ ਵਿੱਚ ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੀ ਦਿਹਾੜੀ ਦਾ ਮੁੱਦਾ ਵੀ ਉਠਾਇਆ ਗਿਆ। ਇਸ ਨੂੰ ਵੀ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ