weather Today: ਪੰਜਾਬ ਤੇ ਹਰਿਆਣਾ 'ਚ ਮਾਨਸੂਨ ਲਗਾਤਾਰ ਆਪਣਾ ਅਸਰ ਦਿਖਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਫਿਰ ਤੋਂ ਸੱਤ ਸ਼ਹਿਰਾਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਪੰਚਕੂਲਾ, ਜਗਾਧਰੀ, ਨਰਾਇਣਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਜਦੋਂ ਕਿ ਅੰਬਾਲਾ, ਕਾਲਕਾ, ਬਰਾੜਾ, ਛਛਰੌਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਕੁਝ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ 10 ਅਗਸਤ ਤੋਂ ਮਾਨਸੂਨ ਫਿਰ ਤੋਂ ਆਪਣੇ ਐਕਟਿਵ ਮੋਡ 'ਚ ਨਜ਼ਰ ਆਵੇਗਾ। ਇਸ ਦਾ ਅਸਰ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲੇਗਾ।


ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਕੁੱਝ ਜ਼ਿਲ੍ਹਿਆ ਵਿੱਚ ਅਲਰਟ ਜਾਰੀ ਕੀਤਾ ਹੈ ਤੇ ਚੰਡੀਗੜ੍ਹ, ਜਲੰਧਰ, ਸੰਗਰੂਰ,  ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਹੁਸ਼ਿਆਰਪੁਰ ਤੇ ਕਈ ਹੋਰ ਜ਼ਿਲ੍ਹਿਆਂ ਵਿੱਚ 15 ਅਗਸਤ ਤੱਕ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। 


 



15 ਅਗਸਤ ਤੋਂ ਬਾਅਦ ਮਾਨਸੂਨ ਦੀ ਫਿਰ ਵਧੇਗੀ ਸਰਗਰਮੀ 


ਮਾਨਸੂਨ ਦੀ ਹਲਕੀ ਸਰਗਰਮੀ 10 ਤੋਂ 14 ਅਗਸਤ ਤੱਕ ਵੇਖਣ ਨੂੰ ਮਿਲੇਗੀ। 10 ਅਤੇ 11 ਅਗਸਤ ਨੂੰ ਹਰਿਆਣਾ ਦੇ ਉੱਤਰੀ ਜ਼ਿਲ੍ਹਿਆਂ ਅੰਬਾਲਾ, ਪੰਚਕੂਲਾ, ਯਮੁਨਾਨਗਰ, ਕਰਨਾਲ, ਕੈਥਲ ਅਤੇ ਕੁਰੂਕਸ਼ੇਤਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ 12 ਤੋਂ 14 ਅਗਸਤ ਤੱਕ ਬਦਲਦੇ ਮੌਸਮ ਦਾ ਅਸਰ ਫਿਰ ਤੋਂ ਵੇਖਣ ਨੂੰ ਮਿਲੇਗਾ ਅਤੇ ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਝੱਜਰ, ਫਰੀਦਾਬਾਦ, ਰੋਹਤਕ, ਸੋਨੀਪਤ, ਹਿਸਾਰ, ਸਿਰਸਾ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਜਾਂ ਬਾਰਿਸ਼ ਹੋ ਸਕਦੀ ਹੈ। ਹਰਿਆਣਾ ਦੇ ਦੱਖਣ ਪੱਛਮੀ ਜ਼ਿਲ੍ਹੇ ਮੌਸਮ ਵਿਭਾਗ ਮੁਤਾਬਕ 15 ਅਗਸਤ ਤੋਂ ਸੂਬੇ ਵਿੱਚ ਮਾਨਸੂਨ ਦੀ ਸਰਗਰਮੀ ਵਧਣ ਵਾਲੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਵਾਨਾ ਹੈ। ਇਸ ਦੌਰਾਨ  ਚੰਡੀਗੜ੍ਹ, ਰੋਪੜ , ਜਲੰਧਰ, ਸੰਗਰੂਰ,  ਫਾਜ਼ਿਲਕਾ, ਮੁਕਤਸਰ, ਬਠਿੰਡਾ ,ਮਾਨਸਾ ਤੇ ਹੁਸ਼ਿਆਰਪੁਰ ਮੀਂਹ ਪੈ ਸਕਦਾ ਹੈ। 




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।