ਮੋਗਾ: ਮੋਗਾ ਦੇ ਧਰਮਕੋਟ ਨਹਿਰ ਦਾ ਬੰਨ੍ਹ ਟੁੱਟਣ ਨਾਲ ਰਿਹਾਇਸ਼ੀ ਇਲਾਕੇ ਦੇ ਵਿੱਚ ਪਾਣੀ ਭਰ ਗਿਆ ਹੈ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਆਰਮੀ ਦੀ ਮਦਦ ਨਾਲ ਬੰਨ੍ਹ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਆਲੇ ਦੁਆਲੇ ਲੋਕਾਂ ਚ ਡਰ ਦਾ ਮਾਹੌਲ ਹੈ, ਪਰ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਤਲੁਜ ਦਰਿਆ ਦਾ ਪਾਣੀ ਵਧਣ ਕਾਰਨ ਨਹਿਰ ਦਾ ਬੰਨ੍ਹ ਟੁੱਟ ਗਿਆ ਤੇ ਸਥਿਤੀ ਕੰਟਰੋਲ ਕਰ ਲਈ ਗਈ ਹੈ।
ਉੱਥੇ ਹੀ ਸਥਿਤੀ ਦਾ ਜਾਇਜਾ ਲੈਣ ਪਹੁਚੇ ਡੀਐਸਪੀ ਧਰਮੋਕਟ ਨੇ ਕਿਹਾ ਕਿ ਹਾਲਾਤ ਕੰਟਰੋਲ 'ਚ ਹਨ। ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਓਹਨਾ ਕਿਹਾ ਕਿ ਟੋਲ ਫ੍ਰੀ ਨੰਬਰ ਵੀ ਜਾਰੀ ਕੀਤੇ ਹੋਏ ਹਨ ਜੇਕਰ ਕਿਸੇ ਨੂੰ ਕੋਈ ਮਦਦ ਦੀ ਜ਼ਰੂਰਤ ਹੈ ਤੇ ਉਹ ਟੋਲ ਫ੍ਰੀ ਨੰਬਰ ਤੇ ਕਾਲ ਕਰੇ।
ਦਰਿਆ ਦੇ ਬੰਨ੍ਹ ਨੇੜੇ ਤਿੰਨ ਪਿੰਡਾਂ ਸੰਘੇੜਾ, ਕੰਬੂ ਖੁਰਦ, ਮਹਿਰੂ ਵਾਲਾ ਦੇ ਲੋਕਾਂ ਨੂੰ ਆਪਣੇ ਪਸ਼ੂਆਂ ਨੂੰ ਬਾਹਰ ਕੱਢਣ ਲਈ ਕਿਹਾ ਗਿਆ ਤੇ ਉਹਨਾ ਨੂੰ ਗੁਰਦਵਾਰਾ ਸਾਹਿਬ ਤੇ ਜਾ ਫੇਰ ਨੇੜ੍ਹੇ ਦੀਆ ਧਰਮਸ਼ਾਲਾ 'ਚ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ। ਉਨ੍ਹਾਂ ਕਿਹਾ ਹੈ ਕਿ ਸਰਕਾਰ ਲੋਕਾਂ ਦੇ ਨਾਲ ਹੈ ਤੇ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕੀਤਾ ਹੈ ਕਿ ਪੰਜਾਬ ਦੇ ਵਸਨੀਕਾਂ ਨੂੰ ਮੇਰੀ ਅਪੀਲ ਹੈ ਕਿ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ…ਮੈਂ ਪੰਜਾਬ ਦੇ ਹਰ ਛੋਟੇ ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ ਕੋਨੇ ਤੋਂ ਪਾਣੀ ਦੀ ਪਲ ਪਲ ਦੀ ਜਾਣਕਾਰੀ ਲੈ ਰਿਹਾ ਹਾਂ…ਕੁਦਰਤੀ ਆਫ਼ਤ ਹੈ ਮਿਲਜੁਲ ਕੇ ਇਸ ਦਾ ਸਾਹਮਣਾ ਕਰਾਂਗੇ..ਸਰਕਾਰ ਲੋਕਾਂ ਦੇ ਨਾਲ ਹੈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ..।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial