ਪੜਚੋਲ ਕਰੋ
ਬਦਨੌਰ ਦੇ ਹੱਥ ਪੰਜਾਬ ਦੀ ਕਮਾਂਡ

ਚੰਡੀਗੜ੍ਹ: ਪੰਜਾਬ ਦੇ ਨਵੇਂ ਗਵਰਨਰ ਵੀ.ਪੀ. ਸਿੰਘ ਬਦਨੌਰ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੇ ਅੱਜ ਬਾਅਦ ਦੁਪਹਿਰ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਸਹੁੰ ਚੁੱਕੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਐਸ.ਜੇ. ਵਜ਼ੀਫਦਾਰ ਨੇ ਨਵੇਂ ਗਵਰਨਰ ਨੂੰ ਅਹੁਦੇ ਦੀ ਸਹੁੰ ਚੁਕਾਈ। ਬਦਨੌਰ ਨੇ ਨਾਲ ਹੀ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਵੀ ਸੰਭਲ ਲਿਆ ਹੈ। ਕਾਬਲੇਗੌਰ ਹੈ ਕਿ ਪੰਜਾਬ ਦੇ ਰਾਜਪਾਲ ਦਾ ਅਹੁਦਾ ਲੰਮੇਂ ਸਮੇਂ ਤੋਂ ਖਾਲੀ ਪਿਆ ਸੀ। ਇਸ ਦਾ ਵਾਧੂ ਚਾਰਜ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੌਲੰਕੀ ਨੂੰ ਦਿੱਤਾ ਗਿਆ ਸੀ। ਸ਼ਿਵਰਾਜ ਪਾਟਿਲ ਦਾ ਕਾਰਜਕਾਲ ਖਤਮ ਹੋਣ ਤੋਂ ਪੰਜਾਬ ਦਾ ਕਿਸੇ ਨੂੰ ਵੀ ਰਾਜਪਾਲ ਨਿਯੁਕਤ ਨਹੀਂ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਪੰਜਾਬ ਦੇ ਗਵਰਨਰ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਕੱਲ੍ਹ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾਣਗੇ। ਵੀ.ਪੀ. ਬਦਨੌਰ ਭੀਲਵਾੜਾ ਦੇ ਬਦਨੌਰ ਦੇ ਸ਼ਾਹੀ ਖਾਨਦਾਨ ਨਾਲ ਸਬੰਧਤ ਹਨ ਤੇ ਬਦਨੌਰ ਤੋਂ ਰਾਜ ਸਭਾ ਮੈਂਬਰ ਵੀ ਹਨ।
Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















