ਪੰਜਾਬ 'ਚ ਰਾਸ਼ਨ ਕਾਰਡ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਵਿਚਾਲੇ ਤਕਰਾਰ, ਅੱਜ AAP ਸਾਰੇ ਜ਼ਿਲ੍ਹਿਆਂ 'ਚ ਖੋਲ੍ਹੇਗੀ ਮੋਰਚਾ
ਪੰਜਾਬ ਵਿੱਚ ਅੱਠ ਲੱਖ ਰਾਸ਼ਨ ਕਾਰਡਾਂ ਦੇ ਮਾਮਲੇ 'ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰੀ ਭਾਜਪਾ ਸਰਕਾਰ ਦੇ ਵਿਚਕਾਰ ਟਕਰਾਅ ਤੇਜ਼ ਹੋ ਗਿਆ ਹੈ। ਅੱਜ 23 ਜ਼ਿਲਿਆਂ ਵਿੱਚ AAP ਦੇ ਵਿਧਾਇਕ ਅਤੇ ਮੰਤਰੀ ਪ੍ਰੈਸ ਕਾਨਫਰੰਸ..

ਪੰਜਾਬ ਵਿੱਚ ਅੱਠ ਲੱਖ ਰਾਸ਼ਨ ਕਾਰਡਾਂ ਦੇ ਮਾਮਲੇ 'ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰੀ ਭਾਜਪਾ ਸਰਕਾਰ ਦੇ ਵਿਚਕਾਰ ਟਕਰਾਅ ਤੇਜ਼ ਹੋ ਗਿਆ ਹੈ। ਅੱਜ 23 ਜ਼ਿਲਿਆਂ ਵਿੱਚ AAP ਦੇ ਵਿਧਾਇਕ ਅਤੇ ਮੰਤਰੀ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਘੇਰਣਗੇ। AAP ਦਾ ਦਾਅਵਾ ਹੈ ਕਿ ਵੋਟ ਚੋਰੀ ਤੋਂ ਬਾਅਦ ਹੁਣ ਰਾਸ਼ਨ ਚੋਰੀ ਹੋ ਰਹੀ ਹੈ।
ਇਹ ਬਹਾਨਾ ਬਣਾ ਕੇ ਲੱਖਾਂ ਲੋਕਾਂ ਦਾ ਰਾਸ਼ਨ ਕੀਤਾ ਬੰਦ
KYC ਨੂੰ ਬਹਾਨਾ ਬਣਾਕੇ 23 ਲੱਖ ਲੋਕਾਂ ਦਾ ਰਾਸ਼ਨ ਬੰਦ ਕੀਤਾ ਗਿਆ ਹੈ ਅਤੇ ਹੁਣ 32 ਲੱਖ ਹੋਰ ਲੋਕਾਂ ਦਾ ਰਾਸ਼ਨ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਰਾਜ ਨੇ ਦੇਸ਼ ਨੂੰ ਅਨਾਜ ਦਿੱਤਾ, ਉਸਨੂੰ ਭੁੱਖੇ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ CM ਦੇ ਸਵਾਲਾਂ ਦੇ ਬਾਅਦ ਕੇਂਦਰ ਸਰਕਾਰ ਨੇ ਜਵਾਬ ਵੀ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਸਾਰੇ 23 ਜ਼ਿਲ੍ਹਿਆਂ ਵਿੱਚ ਪ੍ਰੈਸ ਕਾਨਫਰੰਸਾਂ ਕਰਨਗੇ। ਵੋਟ ਚੋਰੀ ਤੋਂ ਬਾਅਦ, ਹੁਣ ਉਹ ਜਨਤਾ ਤੋਂ ਰਾਸ਼ਨ ਖੋਹਣ ਦੀ ਭਾਜਪਾ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨਗੇ।
ਕੇਂਦਰ ਸਰਕਾਰ 55 ਲੱਖ ਪੰਜਾਬੀਆਂ ਦਾ ਮੁਫਤ ਰਾਸ਼ਨ ਬੰਦ ਕਰਨਾ ਚਾਹੁੰਦੀ
ਕੇਵਾਈਸੀ ਦੇ ਬਹਾਨੇ 23 ਲੱਖ ਲੋਕਾਂ ਦਾ ਰਾਸ਼ਨ ਰੋਕਿਆ ਗਿਆ, ਹੁਣ 32 ਲੱਖ ਹੋਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਦੇਸ਼ ਨੂੰ ਅਨਾਜ ਦੇਣ ਵਾਲੇ ਸੂਬੇ ਨੂੰ ਭੁੱਖਾ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕਿਸੇ ਦਾ ਵੀ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ।
ਕੇਂਦਰੀ ਮੰਤਰੀ ਵੱਲੋਂ ਐਕਸ 'ਤੇ ਪੋਸਟ ਪਾ ਕੇ ਸੀਐਮ ਮਾਨ ਨੂੰ ਆਖੀ ਇਹ ਗੱਲ
ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੇ ਕਿਹਾ ਕਿ CM ਮਾਨ ਨੂੰ ਤੱਥਾਂ ਨੂੰ ਸਮਝਣ ਦੀ ਲੋੜ ਹੈ। eKYC ਸੁਪਰੀਮ ਕੋਰਟ ਦੇ ਹੁਕਮ ਅਨੁਸਾਰ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਸਿਰਫ਼ ਰਾਜਾਂ ਨੂੰ ਇਸਨੂੰ ਲਾਗੂ ਕਰਨ ਲਈ ਕਹਿ ਰਹੀ ਹੈ। ਪੰਜਾਬ ਸਰਕਾਰ ਨੂੰ ਇਸ ਲਈ ਤਿੰਨ ਵਾਰੀ ਵਾਧਾ (ਐਕਸਟੈਸ਼ਨ) ਵੀ ਦਿੱਤਾ ਜਾ ਚੁੱਕਾ ਹੈ।

ਇੱਕ ਵੀ ਰਾਸ਼ਨ ਕਾਰਡ ਕੱਟਣ ਨਹੀਂ ਦਿਆਂਗਾ- CM ਭਗਵੰਤ ਮਾਨ
23 ਅਗਸਤ ਨੂੰ ਪੰਜਾਬ ਦੇ CM ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ BJP ਦੀ ਕੇਂਦਰ ਸਰਕਾਰ ਪੰਜਾਬ ਦੇ ਕੁੱਲ 1.53 ਕਰੋੜ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਗਰੀਬ ਪੰਜਾਬੀਆਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਜਾ ਰਹੀ ਹੈ। KYC ਨਾ ਹੋਣ ਦੀ ਵਜ੍ਹਾ ਨਾਲ 23 ਲੱਖ ਗਰੀਬਾਂ ਦਾ ਰਾਸ਼ਨ ਜੁਲਾਈ ਤੋਂ ਹੀ ਬੰਦ ਕਰ ਦਿੱਤਾ ਗਿਆ ਸੀ। ਹੁਣ 32 ਲੱਖ ਹੋਰ ਲੋਕਾਂ ਦਾ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀ ਧਮਕੀ ਦਿੱਤੀ ਗਈ ਹੈ। ਮੈਨੂੰ ਕੇਂਦਰ ਨੂੰ ਚਿੱਠੀ ਲਿਖ ਕੇ 6 ਮਹੀਨੇ ਦਾ ਸਮਾਂ ਮੰਗਿਆ ਹੈ। ਮੇਰੀ ਟੀਮ ਦੇ ਲੋਕ ਖ਼ੁਦ ਘਰ-ਘਰ ਜਾ ਕੇ ਹਰ ਗਰੀਬ ਦਾ eKYC ਕਰਵਾਏਗੇ। ਮੈਂ ਪੰਜਾਬੀਆਂ ਨੂੰ ਇਹ ਭਰੋਸਾ ਦਿਵਾਂਦਾ ਹਾਂ ਕਿ ਜਦ ਤੱਕ ਮੈਂ CM ਹਾਂ, BJP ਨੂੰ ਇੱਕ ਵੀ ਰਾਸ਼ਨ ਕਾਰਡ ਕੱਟਣ ਨਹੀਂ ਦਿਆਂਗਾ।






















