(Source: ECI/ABP News)
ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂ-ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2022-2023 ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਉੱਚ-ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿੱਤ ਵਿਭਾਗ ਅਤੇ ਨਾਬਾਰਡ ਦੀ ਭੂਮਿਕਾ ਦੀ ਸ਼ਲਾਘਾ ਕੀਤੀ।
![ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂ-ਚੀਮਾ Punjab records record utilization of Rs 800 crore under NABARD-assisted rural infrastructure projects ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂ-ਚੀਮਾ](https://feeds.abplive.com/onecms/images/uploaded-images/2023/06/08/877ab65d449331c890d1350b8ecf66cd1686236577984674_original.jpg?impolicy=abp_cdn&imwidth=1200&height=675)
Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਆਪਣੀ ਕਾਰਗੁਜ਼ਾਰੀ ਵਿੱਚ ਭਾਰੀ ਸੁਧਾਰ ਕਰਦਿਆਂ ਵਿੱਤੀ ਵਰ੍ਹੇ 2022-23 ਦੌਰਾਨ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੁਆਰਾ ਸਹਾਇਤਾ ਪ੍ਰਾਪਤ ਚੱਲ ਰਹੇ ਪੇਂਡੂ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ 800 ਕਰੋੜ ਰੁਪਏ ਦੇ ਫੰਡਾਂ ਦੀ ਰਿਕਾਰਡ ਵਰਤੋਂ ਕੀਤੀ ।
ਇੱਥੇ ਪੰਜਾਬ ਭਵਨ ਵਿਖੇ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2022-2023 ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਉੱਚ-ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿੱਤ ਵਿਭਾਗ ਅਤੇ ਨਾਬਾਰਡ ਦੀ ਭੂਮਿਕਾ ਦੀ ਸ਼ਲਾਘਾ ਕੀਤੀ।
ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ ਕਰਦਿਆਂ ਵਿੱਤੀ ਵਰ੍ਹੇ 2022-23 ਦੌਰਾਨ 800 ਕਰੋੜ ਰੁਪਏ ਦੇ ਫੰਡਾਂ ਦੀ ਰਿਕਾਰਡ ਵਰਤੋਂ ਕੀਤੀ ਅਤੇ 919 ਕਰੋੜ ਰੁਪਏ ਦੇ ਪ੍ਰੋਜੈਕਟਾਂ ਲਈ ਨਾਬਾਰਡ ਦਾ ਧੰਨਵਾਦ ਕੀਤਾ। pic.twitter.com/E6uabWhaHt
— Government of Punjab (@PunjabGovtIndia) June 8, 2023
ਪੰਜਾਬ ਰਾਜ ਲਈ ਹੁਣ ਤੱਕ ਦੇ ਸਭ ਤੋਂ ਵੱਧ 919 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਲਈ ਨਾਬਾਰਡ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਸੂਬੇ ਦੀ ਚੰਗੀ ਕਾਰਗੁਜ਼ਾਰੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਫੰਡਾਂ ਦੀ ਬੇਹਤਰੀਨ ਵਰਤੋਂ ਦੇ ਮੱਦੇਨਜ਼ਰ ਨਾਬਾਰਡ ਟੀਮ ਨੂੰ ਵਿੱਤੀ ਸਾਲ 2023-24 (ਆਰ.ਆਈ.ਡੀ.ਐਫ.-XXIX) ਦੇ ਨਵੇਂ ਪ੍ਰੋਜੈਕਟਾਂ ਲਈ ਰਾਜ ਦੀ ਅਲਾਟਮੈਂਟ ਨੂੰ ਵਧਾ ਕੇ 1500 ਕਰੋੜ ਰੁਪਏ ਕਰਨ ਦੀ ਅਪੀਲ ਕੀਤੀ । ਇਸ ਮੌਕੇ ਵਿੱਤ ਮੰਤਰੀ ਨੇ ਪੇਂਡੂ ਆਰਥਿਕਤਾ ਦੇ ਸਮੁੱਚੇ ਵਿਕਾਸ ਲਈ ਇਸ ਸਾਲ ਸੜਕਾਂ ਅਤੇ ਪੁਲ, ਸਿੰਚਾਈ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ, ਸਿੱਖਿਆ, ਨਵਿਆਉਣਯੋਗ ਊਰਜਾ, ਸਿਹਤ, ਹੁਨਰ ਵਿਕਾਸ, ਗੋਦਾਮਾਂ, ਬਾਗਬਾਨੀ ਅਤੇ ਭੂਮੀ ਸੰਭਾਲ ਆਦਿ ਖੇਤਰਾਂ ਦੇ ਪ੍ਰੋਜੈਕਟਾਂ ਲਈ ਪਹਿਲ ਦੇ ਆਧਾਰ ਤੇ ਫੰਡ ਦੇਣ ਦੀ ਲੋੜ ‘ਤੇ ਜੋਰ ਦਿੱਤਾ।
ਨਾਬਾਰਡ ਵੱਲੋਂ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਫੰਡ (ਆਰ.ਆਈ.ਐਫ.ਡੀ.) ਤਹਿਤ ਪ੍ਰਾਪਤ ਫੰਡਾਂ ਨਾਲ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਨਾਬਾਰਡ ਤੋਂ ਉਪਲਬਧ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ‘ਤੇ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਇਨ੍ਹਾਂ ਪ੍ਰੋਜੈਕਟਾਂ ਨੂੰ ਲਾਗੂ ਕਰਨ ਦੀ ਗਤੀ ਨੂੰ ਤੇਜ਼ ਕਰਨ ਤਾਂ ਜੋ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਰਾਜ ਦੇ ਪੇਂਡੂ ਖੇਤਰ ਦੇ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)