Punjab News: ਪੰਜਾਬ ਵਾਸੀ ਦੇਣ ਧਿਆਨ, ਸਰਕਾਰੀ ਹਸਪਤਾਲਾਂ ਦਾ ਬਦਲਿਆ ਟਾਈਮ; ਜਾਣੋ ਕਿੰਨੇ ਵਜੇ ਮਿਲਣਗੇ ਡਾਕਟਰ?
Mohali News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮਰੀਜ਼ਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਮੋਹਾਲੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ...

Mohali News: ਪੰਜਾਬ ਵਾਸੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮਰੀਜ਼ਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਮੋਹਾਲੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਹ ਨਵਾਂ ਸ਼ਡਿਊਲ 16 ਅਕਤੂਬਰ ਯਾਨੀ ਕੱਲ੍ਹ ਤੋਂ ਲਾਗੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਹੁਣ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਬੰਦ ਹੋਣਗੇ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਕੰਮ ਕਰਦੀਆਂ ਰਹਿਣਗੀਆਂ।
ਕਿਹੜੇ ਅਦਾਰਿਆਂ 'ਚ ਲਾਗੂ ਹੋਏਗਾ ਨਵਾਂ ਟਾਈਮ?
ਇਹ ਬਦਲਾਅ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ, ਸਾਰੇ ਪ੍ਰਾਇਮਰੀ ਹੈਲਥ ਸੈਂਟਰ (PHC), ਕਮਿਊਨਿਟੀ ਹੈਲਥ ਸੈਂਟਰ (CHC), ਆਮ ਆਦਮੀ ਕਲੀਨਿਕ, ਈ.ਐਸ.ਆਈ. ਹਸਪਤਾਲ ਅਤੇ ਸਰਕਾਰੀ ਡਿਸਪੈਂਸਰੀਆਂ 'ਤੇ ਲਾਗੂ ਹੋਵੇਗਾ।
ਮਰੀਜ਼ਾਂ ਦੀ ਸਹੂਲਤ ਲਈ ਨਵੇਂ ਪ੍ਰਬੰਧ
ਡਾ. ਜੈਨ ਨੇ ਦੱਸਿਆ ਕਿ, ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਰਜਿਸਟ੍ਰੇਸ਼ਨ ਕਾਊਂਟਰ ਹੁਣ ਹਸਪਤਾਲ ਖੁੱਲ੍ਹਣ ਦੇ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ, ਤਾਂ ਜੋ ਮਰੀਜ਼ਾਂ ਨੂੰ ਆਪਣੀਆਂ ਦਵਾਈਆਂ ਲੈਣ ਲਈ ਲੰਬੀਆਂ ਕਤਾਰਾਂ ਵਿੱਚ ਇੰਤਜ਼ਾਰ ਨਾ ਕਰਨਾ ਪਵੇ ਅਤੇ ਸਮੇਂ ਸਿਰ ਆਪਣਾ ਚੈੱਕਅੱਪ ਅਤੇ ਇਲਾਜ ਪ੍ਰਾਪਤ ਕਰ ਸਕਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ, ਮੋਹਾਲੀ ਅਤੇ ਜ਼ਿਲ੍ਹੇ ਦੇ ਸਾਰੇ ਸੰਬੰਧਿਤ ਹਸਪਤਾਲਾਂ ਵਿੱਚ ਦਫ਼ਤਰੀ ਸਮਾਂ ਪਹਿਲਾਂ ਵਾਂਗ ਹੀ ਰਹੇਗਾ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ। ਇਨ੍ਹਾਂ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















