Firozepur News: ਪੰਜਾਬ ਵਾਸੀਆਂ ਲਈ ਅਹਿਮ ਖਬਰ ਆਈ ਹੈ। ਦੱਸ ਦੇਈਏ ਕਿ ਪੰਜਾਬ 'ਚ ਵਾਹਨ ਚਾਲਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ, ਕਿਉਂਕਿ ਹੁਣ ਪੰਜਾਬ ਪੁਲਿਸ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤੀ ਦਿਖਾ ਰਹੀ ਹੈ। ਦਰਅਸਲ, ਫਿਰੋਜ਼ਪੁਰ ਟ੍ਰੈਫਿਕ ਪੁਲਿਸ ਨੇ ਬੁਲੇਟ ਮੋਟਰਸਾਈਕਲ ਸਵਾਰਾਂ ਨੂੰ ਸੜਕ ਰੋਕਣ ਅਤੇ ਪਟਾਕੇ ਚਲਾਉਣ ਦੇ ਦੋਸ਼ ਵਿੱਚ ਚਲਾਨ ਜਾਰੀ ਕੀਤੇ ਹਨ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਜਸਵਿੰਦਰ ਸਿੰਘ ਸੰਧੂ ਅਤੇ ਫਿਰੋਜ਼ਪੁਰ ਸ਼ਹਿਰੀ ਟ੍ਰੈਫਿਕ ਪੁਲਿਸ ਇੰਚਾਰਜ ਬਚਿੱਤਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਟ੍ਰੈਫਿਕ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਨਾਕਾਬੰਦੀ ਕੀਤੀ ਹੈ ਅਤੇ ਬਿਨਾਂ ਨੰਬਰ ਪਲੇਟਾਂ ਅਤੇ ਦਸਤਾਵੇਜ਼ਾਂ ਤੋਂ ਚੱਲਣ ਵਾਲੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਿਸ ਵੱਲੋਂ ਖਾਸ ਕਰਕੇ ਬੁਲੇਟ ਮੋਟਰਸਾਈਕਲਾਂ 'ਤੇ ਪਟਾਕੇ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਥੋੜ੍ਹੇ ਸਮੇਂ ਵਿੱਚ ਹੀ, ਲਗਭਗ 10-12 ਵਾਹਨਾਂ ਦੇ ਚਲਾਨ ਜਾਰੀ ਕੀਤੇ ਗਏ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੱਡੀ ਚਲਾਉਂਦੇ ਸਮੇਂ ਆਪਣੇ ਵਾਹਨਾਂ ਦੇ ਦਸਤਾਵੇਜ਼ ਆਪਣੇ ਕੋਲ ਰੱਖਣ ਅਤੇ ਕਿਹਾ ਕਿ ਦੋਪਹੀਆ ਵਾਹਨ ਚਾਲਕਾਂ ਨੂੰ ਆਪਣੇ ਮੋਟਰਸਾਈਕਲਾਂ ਅਤੇ ਸਕੂਟਰਾਂ 'ਤੇ ਨੰਬਰ ਪਲੇਟਾਂ ਲਗਾਉਣੀਆਂ ਚਾਹੀਦੀਆਂ ਹਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read MOre: Gold Silver Rate Today: ਨਵਰਾਤਰੀ ਵਿਚਾਲੇ ਸੱਤਵੇਂ ਆਸਮਾਨ 'ਤੇ ਪਹੁੰਚੇ ਸੋਨੇ-ਚਾਂਦੀ ਦੇ ਰੇਟ, ਆਮ ਜਨਤਾ ਲਈ ਖਰੀਦਣਾ ਮੁਸ਼ਕਿਲ; ਜਾਣੋ 10 ਗ੍ਰਾਮ ਕਿੰਨਾ ਮਹਿੰਗਾ?

Read More: Ludhiana News: ਪੰਜਾਬ ਪੁਲਿਸ 'ਚ ਮੱਚੀ ਹਲਚਲ, 2 IPS ਅਧਿਕਾਰੀਆਂ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਜਾਣੋ ਕੌਣ ਕਿੱਥੇ ਕੀਤਾ ਗਿਆ ਤੈਨਾਤ?