Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਨਵੇਂ ਸਾਲ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਲੋਕਾਂ ਨੇ 31 ਦਸੰਬਰ ਦੀ ਰਾਤ ਨੂੰ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਪੁਲਿਸ ਵੱਲੋਂ ਕੁਝ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
Punjab News: ਨਵੇਂ ਸਾਲ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਲੋਕਾਂ ਨੇ 31 ਦਸੰਬਰ ਦੀ ਰਾਤ ਨੂੰ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਪੁਲਿਸ ਵੱਲੋਂ ਕੁਝ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਸਭ ਤੋਂ ਪਹਿਲਾਂ ਪੁਲਿਸ ਨੇ ਸ਼ਹਿਰ ਦੇ ਮਸ਼ਹੂਰ ਬਾਜ਼ਾਰ ਪੀਪੀਆਰ ਮਾਰਕੀਟ ਨੂੰ ਨੋ ਵਹੀਕਲ ਜ਼ੋਨ ਘੋਸ਼ਿਤ ਕੀਤਾ ਹੈ, ਤਾਂ ਜੋ ਉੱਥੇ ਜ਼ਿਆਦਾ ਭੀੜ ਨਾ ਹੋਵੇ। ਇਸ ਦੇ ਨਾਲ ਹੀ ਬਾਜ਼ਾਰਾਂ ਵਿੱਚ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਦਾਖਲੇ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਜਨਤਕ ਥਾਵਾਂ 'ਤੇ ਸ਼ਰਾਬ ਦਾ ਸੇਵਨ ਨਾ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਤੋਂ ਵੀ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਪਾਰਟੀ 'ਚ ਹਥਿਆਰ ਲੈ ਕੇ ਜਾਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ ਤਾਂ ਜੋ ਅੱਜ ਰਾਤ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਨਵੇਂ ਸਾਲ ਦੇ ਜਸ਼ਨ ਵਿੱਚ ਕੋਈ ਗੜਬੜੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਟਾਕਿਆਂ ਨੂੰ ਲੈ ਸਖਤ ਪਾਬੰਦੀ
ਦੱਸ ਦੇਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਦਸੰਬਰ ਦੀ ਰਾਤ ਨੂੰ ਮਨਾਉਣ ਅਤੇ ਪਟਾਕੇ ਚਲਾਉਣ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਪਟਾਕੇ ਚਲਾਉਣ ਲਈ ਸਮਾਂ ਸੀਮਾ ਵੀ ਨਿਸ਼ਚਿਤ ਕੀਤੀ ਗਈ, ਜਿਸ ਵਿੱਚ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11:55 ਤੋਂ 12:30 ਵਜੇ ਤੱਕ ਪਟਾਕੇ ਚਲਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸੀ।
ਇਸ ਦੌਰਾਨ ਲਾਇਸੰਸਧਾਰਕ ਕੇਵਲ ਅਧਿਕਾਰਤ ਫੈਕਟਰੀਆਂ ਜਾਂ ਕੰਪਨੀਆਂ ਤੋਂ ਅਧਿਕਾਰਤ ਪਟਾਕੇ ਖਰੀਦ ਸਕਦੇ ਹਨ ਅਤੇ ਆਪਣੇ ਲਾਇਸੰਸਸ਼ੁਦਾ ਦੁਕਾਨਾਂ 'ਤੇ ਵੇਚ ਅਤੇ ਸਟੋਰ ਕਰ ਸਕਦੇ ਹਨ। ਵਿਦੇਸ਼ੀ ਮੂਲ ਦੇ ਪਟਾਕਿਆਂ ਦੀ ਤਸਕਰੀ ਅਤੇ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿਦੇਸ਼ੀ ਮੂਲ ਦੇ ਪਟਾਕਿਆਂ ਦੇ ਪ੍ਰਦਰਸ਼ਨ ਡਿਸਪਲੇ, ਸਟੋਰੇਜ਼, ਵਿਕਰੀ ਅਤੇ ਜਨਤਕ ਵਰਤੋਂ 'ਤੇ ਸਖ਼ਤ ਪਾਬੰਦੀ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।