ਫਿਰੋਜ਼ਪੁਰ : ਪੰਜਾਬ ਰੋਡਵੇਜ ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਸੰਘਰਸ਼ ਦਾ ਐਲਾਨ ਕੀਤਾ ਹੈ ਕਿ ਇੱਕ ਅਗਸਤ ਨੂੰ ਪੰਜਾਬ ਦੇ ਮੈਨ ਚੌਂਕ ਬੰਦ ਕੀਤੇ ਜਾਣਗੇ ਅਤੇ 2 ਅਗਸਤ ਨੂੰ ਪਟਿਆਲਾ ਪੀ.ਆਰ.ਟੀ ਦਫਤਰ ਬਾਹਰ ਭੁੱਖ ਹੜਤਾਲ ਕੀਤੀ ਜਾਵੇਗੀ , 11 ਅਗਸਤ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ , 14,15,16 ਅਗਸਤ ਤਿਨ ਦਿਨ ਹੜਤਾਲ ਕੀਤੀ ਜਾਵੇਗੀ।
ਪੰਜਾਬ ਰੋਡਵੇਜ ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਪੰਜਾਬ ਦੇ 18 ਡਿਪੂਆਂ ਦੇ ਬਾਹਰ ਗੇਟ ਰੈਲੀਆਂ ਕੀਤੀਆਂ ਗਈਆਂ ਅਤੇ ਅੱਜ ਫਿਰੋਜ਼ਪੁਰ ਸ਼ਹਿਰ 'ਚ ਬੱਸ ਸਟੈਂਡ ਦੇ ਅੰਦਰ ਡੀਪੂ ਬਾਹਰ ਗੇਟ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੰਜਾਬ ਰੋਡਵੇਜ ਪਨਬੱਸ ਕੰਟਰੈਕਟ ਵਰਕਰਜ ਯੂਨੀਅਨ ਸੰਘਰਸ਼ ਦਾ ਐਲਾਨ ਕੀਤਾ ਗਿਆ।
ਫ਼ਿਰੋਜ਼ਪੁਰ ਡੀਪੂ ਪ੍ਰਧਾਨ ਜਤਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ , ਰਾਜਕੁਮਾਰ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਮੁਲਾਜਮਾਂ ਨੂੰ ਪੱਕਾ ਨਹੀਂ ਕਰ ਰਹੀ ਅਤੇ ਕੰਪਿਊਟਰ ਓਪਰੇਟਰਾਂ ਨੂੰ ਬਰਾਬਰ ਤਨਖਾਹ ਦਿੱਤੀ ਜਾਵੇ ਅਤੇ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਕ ਅਗਸਤ ਨੂੰ ਪੰਜਾਬ ਦੇ ਮੈਨ ਚੌਂਕ ਬੰਦ ਕੀਤੇ ਜਾਣਗੇ ਅਤੇ 2 ਅਗਸਤ ਨੂੰ ਪਟਿਆਲਾ ਪੀ.ਆਰ.ਟੀ.ਸੀ ਦਫਤਰ ਬਾਹਰ ਭੁੱਖ ਹੜਤਾਲ ਕੀਤੀ ਜਾਵੇਗੀ , 11 ਅਗਸਤ ਨੂੰ ਗੇਟ ਰੈਲੀਆਂ ਕੀਤੀਆਂ ਜਾਣਗੀਆਂ , 14,15,16 ਅਗਸਤ ਤਿਨ ਦਿਨ ਹੜਤਾਲ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਵੀ ਪੰਜਾਬ ਰੋਡਵੇਜ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ਤੇ ਫਿਰੋਜ਼ਪੁਰ ਡਿੱਪੂ ਦੇ ਗੇਟ ਤੇ ਭਰਵੀਂ ਗੇਟ ਰੈਲੀ ਕੀਤੀ ਗਈ ਸੀ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਸੀ ਕਿ 'ਆਪ' ਜਦੋਂ ਤੋਂ ਸਰਕਾਰ ਸੱਤਾ 'ਚ ਆਈ ਹੈ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਿਚ ਆਨਾਕਾਨੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਸੀ ਮੌਜ਼ੂਦਾ ਸਰਕਾਰ ਸਮੇਂ ਪਿਛਲੇ ਦਿਨੀਂ ਰੱਖੀ ਹੜਤਾਲ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਇੱਕ ਹਫਤੇ ਵਿਚ ਕਰਾਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਭਰੋਸੇ ਤੇ ਪੋਸਟਪੋਨ ਕੀਤਾ ਗਿਆ ਸੀ ਪਰ ਇੱਕ ਮਹੀਨਾ ਬੀਤ ਜਾਣ ਤੇ ਵੀ ਮੀਟਿੰਗ ਨਹੀਂ ਹੋਈ।
ਦੱਸਿਆ ਜਾਂਦਾ ਹੈ ਕਿ ਦੂਜੇ ਪਾਸੇ ਮੌਜੂਦਾ ਸਰਕਾਰ ਵਲੋਂ ਜਾਰੀ ਬਿਆਨ ਦੇ ਉਲਟ ਪਨਬੱਸ ਵਿਚ ਆਊਟਸੋਰਸਿੰਗ ਭਰਤੀ ਕਰਨ ਦੀ ਕੋਸ ਸਿ ਕੀਤੀ ਜਾ ਰਹੀ ਹੈ ਅਤੇ ਪੀਆਰਟੀਸੀ ਵਿਚ ਪ੍ਰਰਾਈਵੇਟ ਮਾਲਕਾਂ ਦੀਆਂ ਬੱਸਾਂ ਨੂੰ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।