ਸੂਬੇ 'ਚ ਸੋਮਵਾਰ ਤੋਂ ਬੁੱਧਵਾਰ ਤਕ ਪਨਬੱਸ ਅਤੇ ਪੀਆਰਟੀਸੀ ਦੀਆਂ ਲਗਪਗ 1300 ਬੱਸਾਂ ਨਹੀਂ ਚੱਲਣਗੀਆਂ। ਐਤਵਾਰ ਰਾਤ 12 ਵਜੇ ਤੋਂ ਹੀ ਬੱਸਾਂ ਦੀ ਆਵਾਜਾਈ ਬੁੱਧਵਾਰ ਰਾਤ 12 ਵਜੇ ਤਕ ਬੰਦ ਕਰ ਦਿੱਤੀ ਜਾਵੇਗੀ। ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਇਹ ਫ਼ੈਸਲਾ ਕੀਤਾ ਹੈ। ਪੰਜਾਬ ਰੋਡਵੇਜ਼ ਦੇ ਰਾਜ ਭਰ 'ਚ 18 ਡਿਪੂ ਤੇ ਪੀਆਰਟੀਸੀ ਦੇ 9 ਡਿਪੂਆਂ ਤੋਂ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੇਗੀ।


ਗੱਲ ਕਰੀਏ ਗੁਰਦਾਸਪੁਰ ਦੇ ਬਟਾਲਾ ਦੀ ਤਾਂ 'ਚ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟ੍ਰੈਕਟ ਤੇ ਭਰਤੀ ਕਰਮਚਾਰੀਆਂ ਵਲੋਂ ਐਲਾਨ ਕੀਤਾ ਗਿਆ ਸੀ। ਇਸੇ ਤਹਿਤ ਪੰਜਾਬ ‘ਚ ਸੋਮਵਾਰ 28 ਜੂਨ ਤੋਂ ਲੈਕੇ 30 ਜੂਨ ਤਿੰਨ ਦਿਨ ਬੱਸਾਂ ਦਾ ਚੱਕਾ ਜਾਮ ਰਹੇਗਾ। ਅੱਜ ਤੜਕੇਸਾਰ ਪਨਬਸ ਕੰਟ੍ਰੈਕਟ ਵਰਕਰ ਯੂਨੀਅਨ ਵਲੋਂ ਬਟਾਲਾ ਬਸ ਸਟੈਂਡ ‘ਤੇ ਪੰਜਾਬ ਰੋਡਵੇਜ਼ ਵਰਕਰ ਯੂਨੀਅਨ ਵਲੋਂ ਪਨਬੱਸ ਦਾ ਚੱਕਾ ਜਾਮ ਕਰ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਧਰਨਾ ਸ਼ੁਰੂ ਕੀਤਾ ਗਿਆ।


ਜ਼ਿਕਰਯੋਗ ਹੈ ਕਿ ਇਨ੍ਹਾਂ ਕਰਮਚਾਰੀਆਂ ਵਲੋਂ ਪਿਛਲੇ ਲੰਬੇ ਸਮੇ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਕੰਟ੍ਰੈਕਟ ਅਤੇ ਭਰਤੀ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਰੈਗੂਲਰ ਕਰੇ ਅਤੇ ਹੁਣ ਵੀ ਇਸੇ ਮੰਗ ਨੂੰ ਲੈਕੇ ਬਟਾਲਾ ਅਤੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ‘ਚ ਤਿੰਨ ਦਿਨਾਂ ਲਈ ਬੱਸਾਂ ਦਾ ਚੱਕਾ ਜਾਮ ਰਹੇਗਾ। ਅਤੇ ਕਰਮਚਾਰੀ ਬਸ ਸਟੈਂਡ ਨੂੰ ਬੰਦ ਕਰ ਪੂਰਾ ਦਿਨ ਧਰਨਾ ਪ੍ਰਦਰਸ਼ਨ ਕਰਨਗੇ।


ਉਧਰ ਦੂਜੇ ਪਾਸੇ ਇਸ ਬਾਰੇ ਪੰਜਾਬ ਰੋਡਵੇਜ਼ ਜਲੰਧਰ ਦੇ ਜਨਰਲ ਮੈਨੇਜਰ ਨਵਰਾਜ ਬਾਤਿਸ਼ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ ਕਿ ਪੰਜਾਬ ਰੋਡਵੇਜ਼ ਦੇ ਬੇੜੇ 'ਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਪੱਕਾ ਸਟਾਫ ਰੂਟ 'ਤੇ ਸੰਚਾਲਿਤ ਕਰਦਾ ਰਹੇ। ਹਾਲਾਂਕਿ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸੇ ਵੀ ਬੱਸ ਨੂੰ ਵਰਕਸ਼ਾਪ 'ਚੋਂ ਆਉਣ ਹੀ ਨਹੀਂ ਦਿੱਤਾ ਜਾਵੇਗਾ।


ਇਹ ਵੀ ਪੜ੍ਹੋ: 11 ਹਿੱਟ ਸੀਰੀਅਲ ਵਿੱਚ ਕੰਮ ਕਰਨ ਤੋਂ ਬਾਅਦ ਵੀ ਇੰਡਸਟਰੀ ਤੋਂ ਅਲੋਪ ਹੋ ਗਏ ਇਹ 5 ਟੀਵੀ ਸਟਾਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904