Punjab Bus Strike : ਪੰਜਾਬ 'ਚ ਸਰਕਾਰੀ ਬੱਸਾਂ ਦੀ 3 ਦਿਨਾਂ ਹੜਤਾਲ ! ਕੱਚੇ ਮੁਲਾਜ਼ਮ ਕਰਨਗੇ ਬੱਸਾਂ ਦਾ ਚੱਕਾ ਜਾਮ
Punjab Bus Strike : ਪੰਜਾਬ ਵਿੱਚ ਇੱਕ ਵਾਰ ਫਿਰ ਸਰਕਾਰੀ ਬੱਸਾਂ ਦਾ ਸਫਰ ਪ੍ਰਭਾਵਿਤ ਹੋ ਸਕਦਾ ਹੈ। ਕੰਟਰੈਕਟ ’ਤੇ ਕੰਮ ਕਰ ਰਹੇ ਡਰਾਈਵਰਾਂ ਅਤੇ ਕੰਡਕਟਰਾਂ ਨੇ 3 ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਜਲੰਧਰ ਵਿੱਚ
Punjab Bus Strike : ਪੰਜਾਬ ਵਿੱਚ ਇੱਕ ਵਾਰ ਫਿਰ ਸਰਕਾਰੀ ਬੱਸਾਂ ਦਾ ਸਫਰ ਪ੍ਰਭਾਵਿਤ ਹੋ ਸਕਦਾ ਹੈ। ਕੰਟਰੈਕਟ ’ਤੇ ਕੰਮ ਕਰ ਰਹੇ ਡਰਾਈਵਰਾਂ ਅਤੇ ਕੰਡਕਟਰਾਂ ਨੇ 3 ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਜਲੰਧਰ ਵਿੱਚ ਰੋਡਵੇਜ਼ ਯੂਨੀਅਨ ਦੇ ਪ੍ਰਧਾਨ ਵਿਕਰਮਜੀਤ ਸਿੰਘ ਅਤੇ ਚਾਨਣ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ।
ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗਲਵਾਰ ਸ਼ਾਮ ਤੱਕ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਹੀਂ ਮਿਲਦੇ ਤਾਂ ਪੂਰੇ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਜਾਵੇਗਾ। ਇਸ ਦੌਰਾਨ ਬੱਸਾਂ ਨੂੰ ਡਿਪੂਆਂ ਵਿੱਚ ਖੜ੍ਹਾ ਕਰਕੇ ਤਿੰਨ ਦਿਨਾਂ ਦੀ ਹੜਤਾਲ ਕੀਤੀ ਜਾਵੇਗੀ।
ਚਾਨਣ ਸਿੰਘ ਨੇ ਦੱਸਿਆ ਕਿ ਪਿਛਲੀ ਹੜਤਾਲ ਦੌਰਾਨ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਤੱਕ ਸਿਰਫ਼ ਚੰਡੀਗੜ੍ਹ ਡਿਪੂ ਵਿੱਚ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨਾਲ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਸਹਿਮਤੀ ਬਣੀ ਸੀ, ਪਰ ਇਨ੍ਹਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ। ਇਸ ਕਾਰਨ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ ਸੰਘਰਸ਼
ਪੰਜਾਬ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਾਜ਼ਮ ਪੀਆਰਟੀਸੀ ਠੇਕਾ ਮੁਲਾਜ਼ਮ ਮੋਰਚਾ ਦੇ ਬੈਨਰ ਹੇਠ ਇਕੱਠੇ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਦਾ ਸਹੀ ਹੱਲ ਨਹੀਂ ਹੁੰਦਾ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ


















