ਪੜਚੋਲ ਕਰੋ

ਅੱਜ ਵੀ ਸੋਚ-ਸਮਝ ਕੇ ਨਿਕਲਿਓ ਘਰੋਂ! ਪੰਜਾਬ 'ਚ ਤੀਜੇ ਦਿਨ ਵੀ ਬੱਸਾਂ ਦਾ ਚੱਕਾ ਜਾਮ

ਠੇਕਾ ਮੁਲਾਜ਼ਮਾਂ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਸਿਸਵਾਂ ਫ਼ਾਰਮ ਹਾਊਸ ਜਾਣਗੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕਰਨਗੇ।

ਚੰਡੀਗੜ੍ਹ: ਪੰਜਾਬ 'ਚ 2000 ਸਰਕਾਰੀ ਬੱਸਾਂ ਦਾ ਚੱਕਾ ਜਾਮ ਤੀਜੇ ਦਿਨ ਵੀ ਜਾਰੀ ਰਹੇਗਾ। ਹਾਲਾਂਕਿ ਮੰਗਲਵਾਰ ਨੂੰ ਪੰਜਾਬ ਸਰਕਾਰ ਨੇ ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਗੱਲਬਾਤ ਲਈ ਸੱਦਾ ਦਿੱਤਾ ਸੀ। ਇਸ ਲਈ ਬੁੱਧਵਾਰ ਨੂੰ ਦੁਪਹਿਰ ਬਾਅਦ ਚੰਡੀਗੜ੍ਹ 'ਚ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਹੜਤਾਲ ਖਤਮ ਕਰਨ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।

ਹਾਲਾਂਕਿ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੜਤਾਲ ਉਦੋਂ ਤਕ ਜਾਰੀ ਰਹੇਗੀ, ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਹਾਲਾਂਕਿ ਜਿਨ੍ਹਾਂ ਨੂੰ ਜ਼ਰੂਰੀ ਯਾਤਰਾ ਕਰਨੀ ਹੈ, ਉਹ ਬੱਸ ਸਟੈਂਡ ਆ ਕੇ ਪ੍ਰਾਈਵੇਟ ਬੱਸਾਂ 'ਚ ਸਫ਼ਰ ਕਰ ਸਕਦੇ ਹਨ।

ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਮੁਖੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ ਵੀ ਉਨ੍ਹਾਂ ਨਾਲ ਧੋਖਾ ਕੀਤਾ ਸੀ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨਾਲ ਪਹਿਲਾਂ ਵੀ ਮੀਟਿੰਗ ਹੋ ਚੁੱਕੀ ਹੈ। ਅਧਿਕਾਰੀ ਸਮਾਂ ਲੈ ਲੈਂਦੇ ਹਨ ਤੇ ਮੁੜ ਕੇ ਗੱਲ ਨਹੀਂ ਸੁਣਦੇ। ਇਸ ਲਈ ਹੁਣ ਇਹ ਅਣਮਿੱਥੇ ਸਮੇਂ ਲਈ ਚੱਕਾ ਜਾਮ ਜਾਰੀ ਰਹੇਗਾ, ਜਦੋਂ ਤਕ ਸਰਕਾਰ ਕੋਈ ਠੋਸ ਫ਼ੈਸਲਾ ਨਹੀਂ ਲੈਂਦੀ।

ਪੰਜਾਬ 'ਚ ਇਸ ਸਮੇਂ ਪਨਬੱਸ, ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ 8000 ਮੁਲਾਜ਼ਮ ਹੜਤਾਲ 'ਤੇ ਹਨ। ਇਹ ਸਾਰੇ ਠੇਕਾ ਮੁਲਾਜ਼ਮ ਹਨ। ਪੰਜਾਬ 'ਚ ਟਰਾਂਸਪੋਰਟ ਵਿਭਾਗ ਕੋਲ ਪੀਆਰਟੀਸੀ ਦੀਆਂ ਲਗਭਗ 1100 ਬੱਸਾਂ, ਪੰਜਾਬ ਰੋਡਵੇਜ਼ ਦੀਆਂ 450 ਅਤੇ ਪਨਬੱਸ ਦੀਆਂ ਲਗਭਗ 1200 ਬੱਸਾਂ ਹਨ। ਇਨ੍ਹਾਂ ਵਿੱਚੋਂ ਕੁਝ ਬੱਸਾਂ ਸਰਕਾਰੀ ਡਰਾਈਵਰਾਂ ਅਤੇ ਕੰਡਕਟਰਾਂ ਦੁਆਰਾ ਚਲਾਈਆਂ ਜਾਂਦੀਆਂ ਹਨ।

ਇਸ ਤੋਂ ਇਲਾਵਾ ਪੰਜਾਬ 'ਚ ਰੋਡਵੇਜ਼ ਦੇ 18 ਅਤੇ ਪੀਆਰਟੀਸੀ ਦੇ 9 ਡਿਪੂਆਂ ਦੇ ਸਾਰੇ ਕੰਟਰੈਕਟ ਕਾਮੇ ਹੜਤਾਲ 'ਚ ਸ਼ਾਮਲ ਹਨ। ਠੇਕਾ ਮੁਲਾਜ਼ਮਾਂ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਸਿਸਵਾਂ ਫ਼ਾਰਮ ਹਾਊਸ ਜਾਣਗੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕਰਨਗੇ। ਇਸ ਤੋਂ ਬਾਅਦ ਸਰਕਾਰ ਨਾਲ ਗੱਲਬਾਤ ਦਾ ਸੱਦਾ ਆ ਗਿਆ।

ਮੀਟਿੰਗ ਤੋਂ ਪਹਿਲਾਂ ਕੀਤਾ ਜਾਵੇਗਾ 2 ਘੰਟੇ ਰੋਸ ਪ੍ਰਦਰਸ਼ਨ

ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਸਰਕਾਰ 'ਤੇ ਦਬਾਅ ਬਣਾਉਣ ਲਈ ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਕਰੇਗੀ। ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤਕ ਸਾਰੇ ਬੱਸ ਡਿਪੂਆਂ 'ਤੇ 2 ਘੰਟੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਜੋ ਸਰਕਾਰ ਗੱਲਬਾਤ 'ਚ ਸਕਾਰਾਤਮਕ ਰਵੱਈਆ ਅਪਣਾ ਸਕੇ। ਕਰਮਚਾਰੀਆਂ ਦਾ ਕਹਿਣਾ ਹੈ ਕਿ ਜਿੰਨੀ ਜਲਦੀ ਸਰਕਾਰ ਉਨ੍ਹਾਂ ਦੀ ਗੱਲ ਸੁਣੇਗੀ, ਚੱਕਾ ਜਾਮ ਤੋਂ ਪ੍ਰੇਸ਼ਾਨ ਮੁਸਾਫ਼ਰਾਂ ਨੂੰ ਓਨੀ ਛੇਤੀ ਰਾਹਤ ਮਿਲੇਗੀ।

ਠੇਕਾ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ

ਸਰਕਾਰ ਸਾਰੇ ਕੱਚੇ ਕਰਮਚਾਰੀਆਂ ਨੂੰ ਨੌਕਰੀ 'ਤੇ ਰੈਗੂਲਰ ਕਰੇ।
ਮਾਮੂਲੀ ਮਾਮਲਿਆਂ 'ਚ ਬਰਖਾਸਤ ਕਰਮਚਾਰੀਆਂ ਨੂੰ ਬਹਾਲ ਕੀਤਾ ਜਾਵੇ।
10 ਹਜ਼ਾਰ ਸਰਕਾਰੀ ਬੱਸਾਂ ਦਾ ਨਵਾਂ ਫ਼ਲੀਟ ਲਿਆਂਦਾ ਜਾਵੇ ਤਾਂ ਜੋ ਔਰਤਾਂ ਲਈ ਮੁਫ਼ਤ ਯਾਤਰਾ ਸਮੇਤ ਸੂਬੇ ਭਰ 'ਚ ਲੋਕਾਂ ਨੂੰ ਆਸਾਨੀ ਨਾਲ ਬੱਸਾਂ ਦੀ ਸਹੂਲਤ ਮਿਲ ਸਕੇ।
ਸਰਕਾਰ ਟਰਾਂਸਪੋਰਟ ਮਾਫੀਆ 'ਤੇ ਕਾਰਵਾਈ ਕਰੇ, ਤਾਂ ਜੋ ਸਰਕਾਰੀ ਬੱਸਾਂ ਦੀ ਆਮਦਨ ਵਧੇ ਅਤੇ ਸਰਕਾਰ ਨੂੰ ਮੁਨਾਫ਼ਾ ਹੋਵੇ।

ਟਾਪ ਹੈਡਲਾਈਨ

Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget