ਪੜਚੋਲ ਕਰੋ
(Source: ECI/ABP News)
Punjab News : ਪੰਜਾਬ ਰੋਡਵੇਜ਼, ਪਨਬੱਸ/ PRTC ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੰਗਾਂ , ਇਨ੍ਹਾਂ ਮੰਗਾਂ 'ਤੇ ਬਣੀ ਸਹਿਮਤੀ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ।
![Punjab News : ਪੰਜਾਬ ਰੋਡਵੇਜ਼, ਪਨਬੱਸ/ PRTC ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੰਗਾਂ , ਇਨ੍ਹਾਂ ਮੰਗਾਂ 'ਤੇ ਬਣੀ ਸਹਿਮਤੀ Punjab Roadways, Panbus/PRTC Contract Workers Union Demand accepted by Transport Department ,agreed on these demands ,Next meeting held on December 12 Punjab News : ਪੰਜਾਬ ਰੋਡਵੇਜ਼, ਪਨਬੱਸ/ PRTC ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਟਰਾਂਸਪੋਰਟ ਵਿਭਾਗ ਨੇ ਮੰਨੀਆਂ ਮੰਗਾਂ , ਇਨ੍ਹਾਂ ਮੰਗਾਂ 'ਤੇ ਬਣੀ ਸਹਿਮਤੀ](https://feeds.abplive.com/onecms/images/uploaded-images/2022/11/14/1c50435acc7b5f39c99a5fd0ad6963a71668439195510345_original.jpg?impolicy=abp_cdn&imwidth=1200&height=675)
Punjab Roadways
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਮੌਜੂਦ ਸਨ, ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਕੰਡਕਟਰ ਪ੍ਰਿਤਪਾਲ ਸਿੰਘ ਵਿਰੁੱਧ ਜਾਂਚ ਸਮਾਂਬੱਧ ਢੰਗ ਨਾਲ ਕੀਤੀ ਜਾਵੇਗੀ ਅਤੇ ਤਿੰਨ ਦਿਨਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਯੂਨੀਅਨ ਵੱਲੋਂ ਇਸ ਮਾਮਲੇ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਇਸੇ ਤਰ੍ਹਾਂ ਡਾਇਰੈਕਟਰ ਸਟੇਟ ਟਰਾਂਸਪੋਰਟ ਨੇ ਵਿਭਾਗ ਦੇ ਨਿਯਮਾਂ ਅਨੁਸਾਰ ਸੱਤ ਦਿਨਾਂ ਦੇ ਅੰਦਰ-ਅੰਦਰ ਫਿਰੋਜ਼ਪੁਰ ਤੋਂ ਪੱਟੀ ਟਰਾਂਸਫਰ ਹੋਏ ਮੁਲਾਜ਼ਮਾਂ ਦੀਆਂ ਬਦਲੀਆਂ ਦਾ ਜਾਇਜ਼ਾ ਲੈਣ ਲਈ ਵੀ ਸਹਿਮਤੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : Amritsar News : ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪਾਬੰਦੀ , ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਵੀ ਰੋਕ
ਮੀਟਿੰਗ ਦੌਰਾਨ ਸੂਬੇ ਦੇ ਮੁਲਾਜ਼ਮਾਂ ਦੀਆਂ ਹੋਰ ਲੰਬਿਤ ਮੰਗਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਲਈ ਅਧਿਕਾਰੀਆਂ ਵੱਲੋਂ ਨੋਟ ਕੀਤਾ ਗਿਆ। ਅਧਿਕਾਰੀਆਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਯੂਨੀਅਨ ਦੀਆਂ ਜਾਇਜ਼ ਮੰਗਾਂ ਬਾਰੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ, ਜਿਸ ਸਬੰਧੀ 12 ਦਸੰਬਰ 2022 ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਵਿਸ਼ਵ
ਪੰਜਾਬ
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)