ਚੰਡੀਗੜ੍ਹ: 11,12 ਤੇ 13 ਮਾਰਚ ਨੂੰ ਤਿੰਨ ਦਿਨਾਂ ਲਈ ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਹੜਤਾਲ ਸ਼ੁਰੂ ਹੈ। 12 ਮਾਰਚ ਨੂੰ ਪਟਿਆਲਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਥੱਲੇ ਵੱਡੀ ਰੋਸ ਰੈਲੀ ਕਰਕੇ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕਰਨਗੇ।


ਪੰਜਾਬ ਰੋਡਵੇਜ਼ ਪਨਬੱਸ ਯੂਨੀਅਨ ਦੇ ਵਰਕਰਾਂ ਦੀਆਂ ਪਿਛਲੇ ਕਾਫੀ ਸਾਲਾਂ ਤੋਂ ਮੰਗਾਂ ਪੂਰੀਆਂ ਨਹੀਂ ਹੋ ਰਹੀਆਂ। ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ 2017 ਤੋਂ ਲੈ ਕੇ ਹੁਣ ਤਕ ਉਹ ਕੱਚੇ ਤੌਰ 'ਤੇ ਹੀ ਨੌਕਰੀਆਂ ਕਰ ਰਹੇ ਹਨ।


ਪੰਜਾਬ ਸਰਕਾਰ ਨੇ ਜਦੋਂ ਸੱਤਾ ਵਿੱਚ ਆਉਣਾ ਸੀ ਤੇ ਪੰਜਾਬ ਦੇ ਲੋਕਾਂ ਦੇ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਤੇ ਹੋਰ ਕਈ ਵਾਅਦੇ ਕੀਤੇ ਸੀ ਪਰ ਉਨ੍ਹਾਂ ਵਾਅਦਿਆਂ ਵਿੱਚੋਂ ਕੋਈ ਵੀ ਪੂਰਾ ਨਹੀਂ ਕੀਤਾ। ਇਸ ਦੇ ਚੱਲਦੇ ਅੱਜ ਤੋਂ ਪਨਬਸ ਮੁਲਾਜ਼ਮ ਤੇ ਰੋਡਵੇਜ਼ ਮੁਲਾਜ਼ਮਾਂ ਨੇ ਹੜਤਾਲ ਕਰ ਦਿੱਤੀ ਹੈ।


ਇਹ ਹੜਤਾਲ ਤਿੰਨ ਦਿਨ ਤੱਕ ਚੱਲੇਗੀ ਤੇ ਕੱਲ੍ਹ ਪਟਿਆਲਾ ਵਿਖੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।