Punjab Roadways Strike: ਸਰਕਾਰ ਨਾਲ ਰੋਡਵੇਜ਼ ਕਰਮੀਆਂ ਦੀ ਮੀਟਿੰਗ ਬੇਸਿੱਟਾ, ਜਾਰੀ ਰਹੇਗਾ ਚੱਕਾ ਜਾਮ, ਕਰਮਚਾਰੀਆਂ ਨੂੰ ਕੰਮ 'ਤੇ ਵਾਪਸ ਜਾਣ ਦਾ ਨੋਟਿਸ
ਪੀਆਰਟੀਸੀ ਦੇ ਕੰਟਰੈਕਟ ਤੇ ਆਊਟਸੋਰਸ ਕਰਮਚਾਰੀ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਹਨ। ਹੜਤਾਲ ਕਾਰਨ ਜ਼ਿਆਦਾਤਰ ਬੱਸਾਂ ਡਿਪੂ 'ਤੇ ਖੜ੍ਹੀਆਂ ਹਨ ਤੇ ਯਾਤਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।
ਚੰਡੀਗੜ੍ਹ: ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਦੀ ਸਰਕਾਰ ਨਾਲ ਬੁੱਧਵਾਰ ਨੂੰ ਮੀਟਿੰਗ ਬੇਸਿੱਟਾ ਰਹੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਸੁਰੇਸ਼ ਕੁਮਾਰ ਵੱਲੋਂ ਪਹਿਲਾਂ ਹੜਤਾਲ ਖ਼ਤਮ ਕਰਨ ਦੀ ਸ਼ਰਤ ਨੂੰ ਮੰਨਣ ਤੋਂ ਮੁਲਾਜ਼ਮਾਂ ਨੇ ਇਨਕਾਰ ਕਰ ਦਿੱਤਾ।
ਇਸ ਤੋਂ ਬਾਅਦ, ਕਰਮਚਾਰੀਆਂ ਨੇ ਹੜਤਾਲ ਜਾਰੀ ਰੱਖਣ ਤੇ ਵੀਰਵਾਰ ਨੂੰ ਸਾਰੇ ਬੱਸ ਅੱਡਿਆਂ ਨੂੰ ਦੋ ਘੰਟਿਆਂ ਲਈ ਬੰਦ ਕਰਨ ਦੇ ਨਾਲ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੇ ਸਿਸਵਾਂ ਫਾਰਮ ਹਾਊਸ ਘੇਰਣ ਦੀ ਚਿਤਾਵਨੀ ਦਿੱਤੀ ਹੈ।
ਇਸ ਦੇ ਨਾਲ ਹੀ ਦੂਜੇ ਪਾਸੇ, ਨਿਗਮ ਪ੍ਰਬੰਧਨ ਨੇ ਬੁੱਧਵਾਰ ਨੂੰ ਸੂਬੇ 'ਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਲਗਪਗ 2000 ਹੜਤਾਲੀ ਕੰਟਰੈਕਟ ਕਰਮਚਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਇਸ ਨੋਟਿਸ ਰਾਹੀਂ ਹੜਤਾਲੀ ਕਰਮਚਾਰੀਆਂ ਨੂੰ ਵੀਰਵਾਰ ਤੋਂ ਕੰਮ 'ਤੇ ਵਾਪਸ ਆਉਣ ਲਈ ਕਿਹਾ ਗਿਆ ਹੈ। ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਵਿਭਾਗੀ ਕਾਰਵਾਈ ਕਰਦਿਆਂ ਉਨ੍ਹਾਂ ਦੇ ਠੇਕੇ ਨੂੰ ਰੱਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਪੀਆਰਟੀਸੀ ਦੇ ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀ ਨਿਯਮਤ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਹਨ। ਹੜਤਾਲ ਕਾਰਨ ਜ਼ਿਆਦਾਤਰ ਬੱਸਾਂ ਡਿਪੂ 'ਤੇ ਖੜ੍ਹੀਆਂ ਹਨ ਤੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਦੇ ਨਾਲ ਹੀ ਪੀਆਰਟੀਸੀ ਨੂੰ ਇਸ ਹੜਤਾਲ ਕਾਰਨ ਹੁਣ ਤੱਕ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਪੀਆਰਟੀਸੀ ਦੇ ਬੇੜੇ ਵਿੱਚ ਸ਼ਾਮਲ ਕੁੱਲ 1100 ਬੱਸਾਂ ਚੋਂ ਸਿਰਫ 300 ਬੱਸਾਂ ਰੂਟਾਂ 'ਤੇ ਚਲਦੀਆਂ। ਹੜਤਾਲੀ ਕਰਮਚਾਰੀਆਂ 'ਚ ਵਰਕਸ਼ਾਪ ਸਟਾਫ, ਅਡਵਾਂਸ ਟਿਕਟ ਬੁੱਕਰ, ਅਤੇ ਡਰਾਈਵਰ ਤੇ ਕੰਡਕਟਰ ਵੱਡੀ ਗਿਣਤੀ ਵਿੱਚ ਸ਼ਾਮਲ ਹਨ।
ਇਹ ਵੀ ਪੜ੍ਹੋ: Coronavirus India: ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ ਨਵੇਂ ਕੇਸਾਂ 'ਚ 14.2 ਪ੍ਰਤੀਸ਼ਤ ਵਾਧਾ, ਜਾਣੋ ਤਾਜ਼ਾ ਅੰਕੜੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904